Saturday, April 27, 2024

ਵਾਹਿਗੁਰੂ

spot_img
spot_img

ਈ.ਡੀ. ਦੀ ਛਾਪੇਮਾਰੀ ’ਚ ਮੁੱਖ ਮੰਤਰੀ ਦੇ ਰਿਸ਼ਤੇਦਾਰ ਦੇ ਘਰੋਂ 4 ਕਰੋੜ, ਇਕ ਹੋਰ ਦੇ ਘਰੋਂ 2 ਕਰੋੜ ਦੀ ਨਕਦੀ ਬਰਾਮਦ

- Advertisement -

ਯੈੱਸ ਪੰਜਾਬ
ਮੋਹਾਲੀ, 18 ਜਨਵਰੀ, 2022:
ਪੰਜਾਬ ਦੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਦੇ ਘਰ ਸਣੇ 12 ਟਿਕਾਣਿਆਂ ’ਤੇ ਮੰਗਲਵਾਰ ਸਵੇਰੇ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਹੁਣ ਇਸ ਮਾਮਲੇ ਵਿੱਚ ਬਰਾਮਦਗੀਆਂ ਸਾਹਮਣੇ ਆਉਣ ਲੱਗੀਆਂ ਹਨ।

ਇਕ ਕੌਮੀ ਚੈਨਲ ਨੇ ਬਰਾਮਦ ਕੀਤੀ ਨਕਦੀ ਦੀਆਂ ਤਸਵੀਰਾਂ ਵਿਖ਼ਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਦੀ ਸਾਲੀ ਦੇ ਬੇਟੇ ਭੁਪਿੰਦਰ ਸਿੰਘ ਹਨੀ ਦੇ ਲੁਧਿਆਣਾ ਸਥਿਤ ਘਰ ਵਿੱਚੋਂ ਈ.ਡੀ. ਨੇ 4 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ ਜਦਕਿ ਉਨ੍ਹਾਂ ਦੇ ਇਕ ਹੋਰ ਸਾਥੀ ਸੰਦੀਪ ਕੁਮਾਰ ਦੇ ਟਿਕਾਣੇ ਤੋਂ2 ਕਰੋੜ ਰੁਪਏ ਬਰਾਮਦ ਕੀਤੇ ਹਨ।

ਇਸ ਤੋਂ ਇਲਾਵਾ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਛਾਪੇਮਾਰੀ ਦੌਰਾਨ ਈ.ਡੀ.ਨੂੰ ਕਈ ਅਹਿਮ ਸੁਰਾਗ ਅਤੇ ਦਸਤਾਵੇਜ਼ ਹਾਸਲ ਹੋਏ ਹਨ ਜਿਨ੍ਹਾਂ ਦੇ ਆਧਾਰ ’ਤੇ ਜਾਂਚ ਅੱਗੇ ਵਧਾਈ ਜਾ ਰਹੀ ਹੈ।

ਪਤਾ ਲੱਗਾ ਹੈ ਕਿ ਅੱਜ ਈ.ਡੀ.ਵੱਲੋਂ ਮੋਹਾਲੀ, ਚੰਡੀਗੜ੍ਹ, ਪਠਾਨਕੋਟ ਅਤੇ ਲੁਧਿਆਣਾ ਵਿਖ਼ੇ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਈ.ਡੀ.ਟੀਮ ਦੇ ਨਾਲ ਸੀ.ਆਰ.ਪੀ.ਐਫ.ਦੇ ਜਵਾਨ ਮੌਜੂਦ ਸਨ।

ਇਹ ਮਾਮਲਾ 2018 ਵਿੱਚ ਗੈਰ ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਦਰਜ ਐਫ.ਆਈ.ਆਰ.ਤੋਂ ਅੱਗੇ ਤੋਰਿਆ ਗਿਆ ਹੈ। ਇਸ ਮਾਮਲੇ ਨੂੰ ਈ.ਡੀ.ਨੇ ਆਪਣੇ ਹੱਥ ਵਿੱਚ ਲੈ ਕੇ ਅੱਜ ਛਾਪੇਮਾਰੀ ਕੀਤੀ ਹੈ।

ਮੁੱਖ ਮੰਤਰੀ ਚੰਨੀ ਨੇ ਇਸ ਨੂੰ ਸਿਆਸੀ ਬਦਲਾਖ਼ੋਰੀ ਦਾ ਮਾਮਲਾ ਕਰਰ ਦਿੰਦਿਆਂ ਕਿਹਾ ਸੀ ਕਿ ਇਹ ਬਿਲਕੁਲ ਉਵੇਂ ਹੀ ਹੈ ਜਿਵੇਂ ਚੋਣਾਂ ਤੋਂ ਪਹਿਲਾਂ ਸ਼ਰਦ ਪਵਾਰ, ਮਮਤਾ ਬੈਨਰਜੀ ਅਤੇ ਅਖਿਲੇਸ਼ ਯਾਦਵ ਦੇ ਸਾਥੀਆਂ ਜਾਂ ਰਿਸ਼ਤੇਦਾਰਾਂ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਉਹਨਾਂ ਕਿਹਾ ਕਿ 2018 ਦੇ ਮਾਮਲੇ ਵਿੱਚ ਉਨ੍ਹਾਂ ਦੇ ਰਿਸ਼ਤੇਦਾਰ ਦਾ ਨਾਂਅ ਹੀ ਨਹੀਂ ਸੀ ਜਦਕਿ ਹੁਣ ਕਾਰਵਾਈ ਉਨ੍ਹਾਂ ਦੇ ਰਿਸ਼ਤੇਦਾਰ ਦੇ ਖਿਲਾਫ਼ ਕੀਤੀ ਜਾ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...