Sunday, April 28, 2024

ਵਾਹਿਗੁਰੂ

spot_img
spot_img

ਸੁਖ਼ਪਾਲ ਸਿੰਘ ਖ਼ਹਿਰਾ ਦੀ ਜ਼ਮਾਨਤ ਬਾਰੇ ਹਾਈ ਕੋਰਟ ਵਿੱਚ ਸੁਣਵਾਈ ਅੱਜ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 19 ਜਨਵਰੀ, 2022:
ਕਾਂਗਰਸ ਆਗੂ ਅਤੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਪਾਰਟੀ ਦੇ ਉਮੀਦਵਾਰ ਸੁਖ਼ਪਾਲ ਸਿੰਘ ਖ਼ਹਿਰਾ ਦੀ ਜ਼ਮਾਨਤ ਬਾਰੇ ਬੁੱਧਵਾਰ ਨੂੰ ਸੁਣਵਾਈ ਹਾਈ ਕੋਰਟ ਵਿੱਚ ਹੋਣੀ ਤੈਅ ਹੈ। ਇਹ ਸੁਣਵਾਈ ਵਰਚੂਅਲ ਤਰੀਕੇ ਨਾਲ ਕੀਤੀ ਜਾਵੇਗੀ।

ਸ: ਖ਼ਹਿਰਾ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਲਗਪਗ 2 ਮਹੀਨੇ ਤੋਂ ਜੇਲ੍ਹ ਵਿੱਚ ਹਨ।

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਉਕਤ ਮਾਮਲੇ ਵਿੱਚ ਸ: ਖ਼ਹਿਰਾ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਦੇ ਜੇਲ੍ਹ ਵਿੱਚ ਬੰਦ ਹੋਣ ਦੀ ਗੱਲ ਨੂੰ ਦਰਕਿਨਾਰ ਕਰਦਿਆਂ ਉਨ੍ਹਾਂ ਨੂੰ ਭੁਲੱਥ ਹਲਕੇ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਦਾ ਨਾਂਅ ਕਾਂਗਰਸ ਵੱਲੋਂ ਜਾਰੀ 86 ਉਮੀਦਵਾਰਾਂ ਦੀ ਪਹਿਲੀ ਸੂਚੀ ਵਿੱਚ ਸ਼ਾਮਲ ਹੈ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਹੇ ਸ:ਸੁਖ਼ਪਾਲ ਸਿੰਘ ਖ਼ਹਿਰਾ ਨੂੰ ਈ.ਡੀ.ਨੇ 11 ਨਵੰਬਰ, 2021 ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਈ.ਡੀ.ਦੀ ਹਿਰਾਸਤ ਤੋਂ ਬਾਅਦ ਹੁਣ ਤਕ ਉਹ ਜੇਲ੍ਹ ਵਿੱਚ ਹਨ ਕਿਉਂਕਿ ਉਨ੍ਹਾਂ ਦੀ ਜ਼ਮਾਨਤ ਪਹਿਲਾਂ ਮੋਹਾਲੀ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਸੀ।

ਇਸ ਤੋਂ ਬਾਅਦ 13 ਦਸੰਬਰ ਨੂੰ ਸ: ਖ਼ਹਿਰਾ ਨੇ ਹਾਈਕੋਰਟ ਦਾ ਰੁਖ਼ ਕੀਤਾ ਸੀ ਪਰ ਉੱਚ ਅਦਾਲਤ ਨੇ ਕੋਈ ਫ਼ੌਰੀ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਇਹ ਕੇਸ 18 ਜਨਵਰੀ ਲਈ ਅੱਗੇ ਕਰ ਦਿੱਤਾ ਸੀ।

ਸ: ਖ਼ਹਿਰਾ ਨੂੰ ਈ.ਡੀ. ਨੇ ਉਸ ਵੇਲੇ ਗ੍ਰਿਫ਼ਤਾਰ ਕੀਤਾ ਸੀ ਜਦ ਉਹ ਈ.ਡੀ. ਦੇ ਬੁਲਾਵੇ ’ਤੇ ਚੰਡੀਗੜ੍ਹ ਸਥਿਤ ਦਫ਼ਤਰ ਆਪਣੇ ਖਿਲਾਫ਼ ਦਰਜ ਕੇਸ ਵਿੱਚ ਜਾਂਚ ਵਿੱਚ ਸ਼ਾਮਲ ਹੋਣ ਅਤੇ ਬਿਆਨ ਦਰਜ ਕਰਵਾਉਣ ਪੁੱਜੇ ਸਨ।

ਈ.ਡੀ.ਨੇ ਉਨ੍ਹਾਂ ਖਿਲਾਫ਼ ਮਨੀ ਲਾਂਡਰਿੰਗ ਅਤੇ ਕੁਝ ਹੋਰ ਗੰਭੀਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ ਪਰ ਸ: ਖ਼ਹਿਰਾ ਨੇ ਇਸ ਨੂੰ ਸਿਆਸੀ ਬਦਲਾਖ਼ੋਰੀ ਦੀ ਕਾਰਵਾਈ ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਅਤੇ ਯੁ.ਏ.ਪੀ.ਏ. ਤਹਿਤ ਫ਼ੜੇ ਗਏ ਸਿੱਖਾਂ ਦੇ ਮਾਮਲੇ ਉਠਾਉਣ ਲਈ ਨਿਸ਼ਾਨਾ ਬਣਾਇਆ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...