Sunday, April 28, 2024

ਵਾਹਿਗੁਰੂ

spot_img
spot_img

ਕੇਂਦਰ ਵੱਲੋਂ 2021-22 ਦਾ ਪੋਸਟ ਮੈਟ੍ਰਿਕ ਦਾ 60 ਪ੍ਰਤੀਸ਼ਤ ਸ਼ੇਅਰ ਜਾਰੀ, ‘ਜੈਕ’ ਨੇ ਪੰਜਾਬ ਸਰਕਾਰ ਤੋਂ ਕੀਤੀ 40 ਪ੍ਰਤੀਸ਼ਤ ਹਿੱਸਾ ਜਾਰੀ ਕਰਨ ਦੀ ਮੰਗ

- Advertisement -

ਯੈੱਸ ਪੰਜਾਬ
ਰਾਜਪੁਰਾ, 19 ਜਨਵਰੀ, 2022 –
ਜੈਕ ਨੇ ਕੇਂਦਰ ਸਰਕਾਰ ਦਾ 2021-2022 ਦੇ ਵਿਦਿਆਰਥੀਆਂ ਦੀ ਆਪਣੀ ਬਣਦੀ ਪੋਸਟ ਮੈਟਰਿਕ ਸਕਾਲਰਸ਼ਿਪ ਦੀ ਰਾਸ਼ੀ ਦੇਣ ਲਈ ਧੰਨਵਾਦ ਕੀਤਾ । ਦੂਜੇ ਪਾਸੇ, ਜੈਕ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਰਾਜ ਸਰਕਾਰ ਆਪਣਾ ਬਣਦਾ 40% ਹਿੱਸਾ ਵੀ ਵਿਦਿਆਰਥੀਆਂ ਨੂੰ ਤੁਰੰਤ ਜਾਰੀ ਕਰਨ ਤਾਂ ਜੋ ਉਹ ਕਾਲਜਾਂ ਵਿਚ ਆਪਣੀਆਂ ਫੀਸਾਂ ਜਮ੍ਹਾਂ ਕਰਵਾ ਸਕਣ।

ਪਰ 2017-2018, 2018-2019 ਅਤੇ 2019-2020 ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ 1850 ਕਰੋੜ ਰੁਪਏ ਦੀ ਰਾਸ਼ੀ ਅਜੇ ਵੀ ਬਕਾਇਆ ਹੈ, ਜਿਸ ਕਾਰਨ ਕਾਲਜਾਂ ਨੂੰ ਵਿੱਤੀ ਸੰਕਟ ਦਾ ਸਾਹਮਣਾ ਕਰਨਾ ਪੇ ਰਿਹਾ ਹੈ। ਜੈਕ ਨੇ ਮੰਗ ਕੀਤੀ ਹੈ ਕਿ ਮੰਤਰੀ ਮੰਡਲ ਦੁਆਰਾ ਇਹਨਾ ਤਿੰਨ ਸਾਲਾ ਲਈ ਪਾਸ 1850 ਕਰੋੜ ਰੁਪਏ ਦੀ ਰਕਮ ਵਿੱਚੋ ਰਾਜ ਸਰਕਾਰ ਨੂੰ ਵੀ ਆਪਣੇ ਵਚਨਬੱਧ 40% ਸ਼ੇਅਰ ਦੀ ਅਦਾਇਗੀ ਕਰਨੀ ਚਾਹਿਦੀ ਹੈ। ਤਾ ਜੋ ਕਾਲਜਾਂ ਨੂੰ ਵਿੱਤੀ ਸੰਕਟ ਤੋ ਰਾਹਤ ਦਿੱਤੀ ਜਾ ਸਕੇ।

ਜੈਕ ਦੇ ਕੋ-ਚੇਅਰਮੈਨ ਡਾ: ਅੰਸ਼ੂ ਕਟਾਰੀਆ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਬੰਧੀ ਜੈਕ ਦੀ ਇੱਕ ਮੀਟਿੰਗ ਹੋਈ ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਆਪਣਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਵਿੱਚ ਹਿੱਸਾ ਦੇਣ ਲਈ ਧੰਨਵਾਦ ਕੀਤਾ ਅਤੇ ਰਾਜ ਸਰਕਾਰ ਵੱਲੋਂ ਬਕਾਇਆ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਦਾ ਮਤਾ ਪਾਸ ਕੀਤਾ ਗਿਆ।

ਇਸ ਮੀਟਿੰਗ ਵਿੱਚ ਸ. ਸਤਨਾਮ ਸਿੰਘ ਸੰਧੂ, ਚੀਫ ਪੈਟਰਨ ਜੈਕ; ਸ. ਮਨਜੀਤ ਸਿੰਘ, ਸਰਪ੍ਰਸਤ, ਜੈਕ; ਸ. ਜਗਜੀਤ ਸਿੰਘ ਪ੍ਰਧਾਨ, ਜੈਕ; ਡਾ. ਗੁਰਮੀਤ ਸਿੰਘ ਧਾਲੀਵਾਲ, ਚੇਅਰਮੈਨ, ਜੈਕ ; ਸ. ਨਿਰਮਲ ਸਿੰਘ, ਸੀਨੀਅਰ ਮੀਤ ਪ੍ਰਧਾਨ, ਜੈਕ; ਸ. ਜਸਨੀਕ ਸਿੰਘ, ਮੀਤ ਪ੍ਰਧਾਨ ਜੈਕ; ਡਾ. ਸਤਵਿੰਦਰ ਸੰਧੂ, ਵਾਈਸ ਪ੍ਰੈਜ਼ੀਡੈਂਟ, ਜੈਕ; ਸ੍ਰੀ ਵਿਪਨ ਸ਼ਰਮਾ, ਉਪ ਪ੍ਰਧਾਨ, ਜੈਕ; ਸ. ਸੁਖਮੰਦਰ ਸਿੰਘ ਚੱਠਾ ਜਨਰਲ ਸਕੱਤਰ ਜੈਕ; ਸ਼੍ਰੀ ਸ਼ਿਮਾਂਸ਼ੂ ਗੁਪਤਾ, ਵਿੱਤ ਸਕੱਤਰ, ਜੈਕ; ਸ. ਰਜਿੰਦਰ ਸਿੰਘ ਧਨੋਆ ਸਕੱਤਰ, ਜੈਕ ਹਾਜ਼ਰ ਸਨ

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...