Monday, September 30, 2024
spot_img
spot_img
spot_img
spot_img
spot_img

IAS ਦੀਪਸ਼ਿਖਾ ਸ਼ਰਮਾ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਵਜੋਂ ਅਹੁਦਾ ਸੰਭਾਲਿਆ

ਯੈੱਸ ਪੰਜਾਬ
ਫ਼ਿਰੋਜ਼ਪੁਰ, 13 ਸਤੰਬਰ, 2024

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ।

ਦੱਸਣਯੋਗ ਹੈ ਕਿ ਦੀਪਸ਼ਿਖਾ ਸ਼ਰਮਾ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਆਪਣਾ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਨ੍ਹਾਂ ਦਾ ਲਾਭ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਰਹੇਗੀ।

ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ-ਨਾਲ ਜ਼ਿਲ੍ਹਾ ਵਾਸੀਆਂ ਨੂੰ ਵਧੀਆ ਪ੍ਰਸ਼ਾਸਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।

ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜਨ ਹਿੱਤ ਸੇਵਾਵਾਂ ਨੂੰ ਪਹਿਲ ਦਿੱਤੀ ਜਾਵੇ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਫ਼ਿਰੋਜ਼ਪੁਰ ਪੁਲਿਸ ਦੀ ਟੁਕੜੀ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨ ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਫ਼ਿਰੋਜ਼ਪੁਰ ਹਰਕੰਵਲਜੀਤ ਸਿੰਘ, ਐਸ.ਡੀ.ਐਮ. ਜੀਰਾ ਗੁਰਮੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ