Monday, September 30, 2024
spot_img
spot_img
spot_img
spot_img
spot_img

ਕੇਜਰੀਵਾਲ ਨੂੰ ਜ਼ਮਾਨਤ, ਸੱਚਾਈ ਦੀ ਜਿੱਤ: ਸੰਤ ਬਲਬੀਰ ਸਿੰਘ ਸੀਚੇਵਾਲ

ਯੈੱਸ ਪੰਜਾਬ
ਸੁਲਤਾਨਪੁਰ ਲੋਧੀ, 13 ਸਤੰਬਰ, 2024

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਚਾਈ ਦੀ ਜਿੱਤ ਦੱਸਿਆ। ਇੰਗਲੈਂਡ ਦੌਰੇ `ਤੇ ਗਏ ਸੰਤ ਸੀਚੇਵਾਲ ਜੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਨਾਲ ਸੰਬੰਧਤ ਖਬਰਾਂ ਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ।

ਅੱਜ ਜਿਉਂ ਹੀ ਕੇਜਰੀਵਾਲ ਦੀ ਜ਼ਮਾਨਤ ਬਾਰੇ ਖ਼ਬਰ ਆਈ ਤਾਂ ਉਨ੍ਹਾਂ ਨੇ ਆਪਣੀ ਪਹਿਲੀ ਪ੍ਰਤੀਕ੍ਰਿਆ ਦਿੰਦਿਆ ਕਿਹਾ ਕਿ ਕਾਨੂੰਨ ਵਿੱਚ ਲੋਕਾਂ ਦਾ ਭਰੋਸਾ ਪੈਦਾ ਹੋਇਆ ਹੈ ਜੋ ਲੋਕਤੰਤਰ ਪ੍ਰਣਾਲੀ ਵਿੱਚ ਬੇਹੱਦ ਮਹੱਤਵਪੂਰਨ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣੀ ਇਨਸਾਫ ਦੀ ਜਿੱਤ ਹੈ। ਇਸ ਫੈਸਲੇ ਨਾਲ ਲੋਕਾਂ ਦਾ ਕਾਨੂੰਨ ਵਿੱਚ ਭਰੋਸਾ ਪੈਦਾ ਹੋਇਆ ਹੈ। ਸੰਤ ਸੀਚੇਵਾਲ ਨੇ ਅਰਵਿੰਦ ਕੇਜਰੀਵਾਲ, ਉਨ੍ਹਾਂ ਦੇ ਸਮੁੱਚੇ ਪਰਿਵਾਰ ਅਤੇ ਆਮ ਆਦਮੀ ਪਾਰਟੀ ਦੇ ਸਾਰੇ ਵਰਕਰਾਂ ਨੂ ਸ਼ੁੱਭ ਕਾਮਨਾਵਾਂ ਦਿੰਦਿਆ ਕਿਹਾ ਕਿ ਇੰਨ੍ਹਾਂ ਵਰਕਰਾਂ ਨੇ ਪੂਰੀ ਦ੍ਰਿੜਤਾ ਨਾਲ ਕਾਨੂੰਨੀ ਤੇ ਸਿਆਸੀ ਲੜਾਈ ਲੜੀ ਤੇ ਆਖਰਕਾਰ ਸਚਾਈ ਦੀ ਜਿੱਤ ਹੋਈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ