Sunday, May 5, 2024

ਵਾਹਿਗੁਰੂ

spot_img
spot_img

ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ ’ਚ 77.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਸ਼ਰਾਬ ਅਤੇ ਨਕਦੀ ਜ਼ਬਤ: ਮੁੱਖ ਚੋਣ ਅਧਿਕਾਰੀ ਕਰੁਨਾ ਰਾਜੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜਨਵਰੀ, 2022 –
ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 23 ਜਨਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 77.76 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਨਿਗਰਾਨ ਟੀਮਾਂ ਨੇ 5.63 ਕਰੋੜ ਰੁਪਏ ਦੀ 12.78 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 56.76 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 14.31 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1146 ਵੱਧ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2574 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨਾਂ ਵਿੱਚੋਂ 1440 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਵਿੱਢੀ ਜਾ ਚੁੱਕੀ ਹੈ ਜਦਕਿ ਬਾਕੀਆਂ ਨੂੰ ਵੀ ਜਲਦ ਮਾਮਲਾ ਦਰਜ ਕਰ ਲਿਆ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀ.ਆਰ.ਪੀ.ਸੀ. ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 299 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਗੈਰ ਜ਼ਮਾਨਤੀ ਵਾਰੰਟਾਂ ਦੇ 2373 ਕੇਸਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ ਜਦਕਿ 169 ਕੇਸਾਂ ‘ਤੇ ਕਾਰਵਾਈ ਅਮਲ ਅਧੀਨ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ 9797 ਨਾਕੇ ਲਾਏ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 370617 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ਜਦਕਿ, ਸੂਬੇ ਵਿੱਚ 41 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,147FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...