Thursday, May 9, 2024

ਵਾਹਿਗੁਰੂ

spot_img
spot_img

ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ 3 ਦਿਨਾਂ ਲਈ ਰਾਹਤ, ਪੁਲਿਸ ਵੱਲੋਂ ਕੀਤੀ ਛਾਪੇਮਾਰੀ ’ਤੇ ਅਕਾਲੀ ਦਲ ਨੇ ਡੀ.ਜੀ.ਪੀ. ਨੂੰ ਕੀਤਾ ਸਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜਨਵਰੀ, 2020:
ਪੰਜਾਬ ਦੇ ਹਾਈ ਪ੍ਰੋਫ਼ਾਈਲ ਡਰੱਗ ਕੇਸ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਖ਼ਾਰਿਜ ਕਰਦਿਆਂ ਉਨ੍ਹਾਂ ਨੂੰ ਤਿੰਨ ਦਿਨ ਦੀ ਰਾਹਤ ਦਿੱਤੀ ਹੈ ਜਿਸ ਦੌਰਾਨ ਉਹ ਆਪਣੀ ਅਗਾਊਂ ਜ਼ਮਾਨਤ ਲਈ ਸੁਪਰੀਮ ਕੋਰਟ ਤਕ ਪਹੁੰਚ ਕਰ ਸਕਣਗੇ।

ਜਸਟਿਸ ਲੀਜ਼ਾ ਗਿੱਲ ਦੀ ਅਦਾਲਤ ਵੱਲੋਂ 24 ਜਨਵਰੀ ਦੀ ਤਾਰੀਖ਼ ਵਿੱਚ ਹੀ ਸੁਣਾਏ ਗਏ ਇਸ ਫ਼ੈਸਲੇ ਵਿੱਚ ਇਹ ਕਿਹਾ ਗਿਆ ਹੈ ਕਿ ਫ਼ੈਸਲਾ ਸੁਣਾਏ ਜਾਣ ਤੋਂ ਤਿੰਨ ਦਿਨ ਤਕ ਸ: ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਰੋਕ ਰਹੇਗੀ।

ਜ਼ਿਕਰਯੋਗ ਹੈ ਕਿ ਸ: ਮਜੀਠੀਆ ਦੇ ਵਕੀਲਾਂ ਨੇ ਉਨ੍ਹਾਂ ਵੱਲੋਂ ਸੁਪਰੀਮ ਕੋਰਟ ਤਕ ਪਹੁੰਚ ਕਰਨ ਲਈ ਇਕ ਹਫ਼ਤੇ ਲਈ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਸਿਰਫ਼ ਤਿੰਨ ਦਿਨ ਦਾ ਸਮਾਂ ਦੇਣ ਦਾ ਹੀ ਫ਼ੈਸਲਾ ਸੁਣਾਇਆ।

ਸਮਝਿਆ ਜਾਂਦਾ ਹੈ ਕਿ ਇਨ੍ਹਾਂ ਤਿੰਨ ਦਿਨਾਂ ਦੀ ਰਾਹਤ ਦੇ ਸਮੇਂ ਵਿੱਚ ਹੀ ਸ:ਮਜੀਠੀਆ ਆਪਣੇ ਨਾਮਜ਼ਦਗੀ ਪੱਤਰ ਵੀ ਭਰ ਸਕਣਗੇ ਕਿਉਂਕਿ ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਜਾ ਸਕੇਗੀ।

ਉੱਧਰ ਅਕਾਲੀ ਦਲ ਨੇ ਮੰਗਲਵਾਰ ਨੂੰ ਫ਼ੈਸਲੇ ਦੀ ਕਾਪੀ ਸਾਹਮਣੇ ਆਉਣ ਤੋਂ ਪਹਿਲਾਂ ਹੀ ਸ: ਮਜੀਠੀਆ ਦੇ ਅੰਮ੍ਰਿਤਸਰ ਵਿੱਚ ਗ੍ਰੀਨ ਐਵੀਨਿਊ ਸਥਿਤ ਨਿਵਾਸ ਅਤੇ ਕੁਝ ਹੋਰ ਟਿਕਾਣਿਆਂ ’ਤੇ ਛਾਪੇਮਾਰੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੰੇਧੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਸ: ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਸੋਮਵਾਰ ਨੂੰ ਹਾਈਕੋਰਟ ਵੱਲੋਂ ਖ਼ਾਰਿਜ ਕਰ ਦਿੱਤੇ ਜਾਣ ਉਪਰੰਤ ਪੰਜਾਬ ਪੁਲਿਸ ਨੇ ਬਿਨਾਂ ਅਦਾਲਤ ਦੇ ਵੇਰਵੇਵਾਰ ਹੁਕਮ ਦੀ ਉਡੀਕ ਕੀਤਿਆਂ ਹੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਅੰਮ੍ਰਿਤਸਰ ਵਿੱਚ ਕੀਤੀ ਗਈ ਛਾਪੇਮਾਰੀ ਦੌਰਾਨ ਮੋਹਾਲੀ ਦੇ ਫ਼ੇਜ਼ 4 ਵਿੱਚ ਸਟੇਟ ਕ੍ਰਾਈਮ ਥਾਣੇ ਤੋਂ ਪੁਲਿਸ ਅਤੇ ਅੰਮ੍ਰਿਤਸਰ ਦੀ ਸਥਾਨਕ ਪੁਲਿਸ ਸ਼ਾਮਲ ਸਨ। ਉਂਜ ਇਸ ਛਾਪੇਮਾਰੀ ਦੀ ਵੀਡੀਓਗ੍ਰਾਫ਼ੀ ਵੀ ਕੀਤੀ ਗਈ।

ਅਦਾਲਤ ਦਾ ਫ਼ੈਸਲਾ ਆ ਜਾਣ ਉਪਰੰਤ ਅਦਾਲਤ ਦੇ ਫ਼ੈਸਲੇ ਅਤੇ ਪੁਲਿਸ ਵੱਲੋਂ ਫ਼ੈਸਲਾ ਹੱਥ ਵਿੱਚ ਆਉਣ ਤੋਂ ਪਹਿਲਾਂ ਹੀ ਕੀਤੀ ਗਈ ਛਾਪੇਮਾਰੀ ’ਤੇ ਟਿੱਪਣੀ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਸ: ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸਿਆਸੀ ਬਦਲਾਖ਼ੋਰੀ ਤਹਿਤ ਦਰਜ ਮਾਮਲੇ ਵਿੱਚ ਅਦਾਲਤ ਵੱਲੋਂ ਰੋਕ ਲਗਾ ਦਿੱਤੇ ਜਾਣ ਅਤੇ ਉਨ੍ਹਾਂ ਨੂੰ ਸਮਾਂ ਦੇਣ ਦੇ ਫ਼ੈਸਲੇ ਦੇ ਬਾਵਜੂਦ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ।

ਸ: ਕਲੇਰ ਨੇ ਪੰਜਾਬ ਪੁਲਿਸ ਦੇ ਉਨ੍ਹਾਂ ਅਫ਼ਸਰਾਂ ’ਤੇ ਵੀ ਸਵਾਲ ਉਠਾਏ ਜਿਨ੍ਹਾਂਨੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਇਹ ਛਾਪੇਮਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਅਫ਼ਸਰਾਂ ਨੂੰ ਅੱਗੇ ਆ ਕੇ ਦੱਸਣਾ ਚਾਹੀਦਾ ਹੈ ਕਿ ਇਸ ਗੱਲ ਲਈ ਕੌਣ ਜ਼ਿੰਮੇਵਾਰ ਹੈ ਅਤੇ ਕਿਸਦੇ ਆਦੇਸ਼ ’ਤੇ ਹਾਈਕੋਰਟ ਦੇ ਹੁਕਮ ਹਾਸਿਲ ਕੀਤੇ ਬਿਨਾਂ ਹੀ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਸਵਾਲ ਕੀਤਾ ਕਿ ਕੀ ਇਹ ਅਦਾਲਤ ਦੀ ਮਾਨਹਾਣੀ ਦਾ ਮਾਮਲਾ ਨਹੀਂ।

ਉਨ੍ਹਾ ਨੇ ਡੀ.ਜੀ.ਪੀ. ਪੰਜਾਬ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਇਸ ਮਾਮਲੇ ਵਿੱਚ ਕਿਸੇ ਦੀ ਜ਼ਿੰਮੇਵਾਰੀ ਨਿਰਧਾਰਿਤ ਕਰਕੇ ਉਸ ਖਿਲਾਫ਼ ਐਕਸ਼ਨ ਲੈਣਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...