Sunday, April 28, 2024

ਵਾਹਿਗੁਰੂ

spot_img
spot_img

ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਦਾ ਸਮਝਦਾਰੀ ਨਾਲ ਇਸਤੇਮਾਲ ਕਰਨ ਦਾ ਸੱਦਾ

- Advertisement -

ਯੈੱਸ ਪੰਜਾਬ
ਜਲੰਧਰ, 25 ਜਨਵਰੀ, 2022 –
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਨੌਜਵਾਨਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦੀ ਮਜ਼ਬੂਤੀ ਲਈ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀ ਤਾਕੀਦ ਕੀਤੀ।

ਸਥਾਨਕ ਐਚ.ਐਮ.ਵੀ. ਕਾਲਜ ਵਿਖੇ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨਾਲ ਇਕ ਚੰਗੀ ਸਰਕਾਰ ਬਣਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਡਰ, ਲਾਲਚ ਜਾਂ ਭੇਦਭਾਵ ਤੋਂ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਆਪਣੇ ਦੇਸ਼ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕੀਤਾ ਜਾ ਸਕਦਾ ਹੈ।

ਇਸ ਲਈ ਹਰੇਕ ਨਾਗਰਿਕ ਨੂੰ ਵੋਟ ਜ਼ਰੂਰ ਪਾਉਣੀ ਚਾਹੀਦੀ ਹੈ। ਖਾਸਕਰ ਨੌਜਵਾਨਾਂ ਨੂੰ ਵੋਟਿੰਗ ਪ੍ਰਕਿਰਿਆ ਭਰਵੀਂ ਸ਼ਮੂਲੀਅਤ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਨੌਜਵਾਨ ਆਪਣੇ ਵੋਟ ਪਾਉਣ ਦੇ ਅਧਿਕਾਰ ਪ੍ਰਤੀ ਪੂਰੀ ਤਰ੍ਹਾ ਸੁਚੇਤ ਹੋਣ ਅਤੇ ਵੋਟਾਂ ਵਾਲੇ ਦਿਨ ਇਸ ਅਧਿਕਾਰ ਦਾ ਸਹੀ ਇਸਤੇਮਾਲ ਕਰਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਐਚ.ਐਮ.ਵੀ. ਕਾਲਜ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਲਈ ਤਿਆਰ ‘ਵੋਟਰ ਜੁਗਨੀ’ ਪੰਜਾਬੀ ਗੀਤ ਵੀ ਲਾਂਚ ਕੀਤਾ। ਇਸ ਤੋਂ ਇਲਾਵਾ ਇਸ ਮੌਕੇ ਉਨ੍ਹਾਂ ਵੱਲੋਂ ਜਲੰਧਰ ਦਾ ਸਵੀਪ ਲੋਗੋ ਵੀ ਜਾਰੀ ਕੀਤਾ ਗਿਆ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਭਾਗ ਲੈਣ ਲਈ ਜਾਗਰੂਕ ਕੀਤਾ ਜਾ ਸਕੇ।

ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਵੋਟਰਾਂ ਦੀ ਰਜਿਸਟਰੇਸ਼ਨ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਲਈ ਜਿਥੇ ਐਸ.ਡੀ.ਐਮ. ਫਿਲੌਰ ਅਮਰਿੰਦਰ ਸਿੰਘ ਮੱਲੀ ਸਨਮਾਨ ਦਾ ਸਨਮਾਨ ਕੀਤਾ ਗਿਆ ਅਤੇ ਵਧੀਆ ਬੀ.ਐਲ.ਓ. ਮੰਜੂ ਬਾਲਾ ਤੇ ਸਵੀਪ ਗਤੀਵਿਧੀਆ ਲਈ ਸੁਰਜੀਤ ਲਾਲ ਸਵੀਪ ਨੋਡਲ ਅਫ਼ਸਰ ਨੂੰ ਸਨਮਾਨਿਤ ਕੀਤਾ ਗਿਆ ਉਥੇ ਵੋਟਰ ਜਾਗਰੂਕਤਾ ਸਰਗਰਮੀਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਵੀ ਹੌਸਲਾ ਅਫਜ਼ਾਈ ਕੀਤੀ ਗਈ ।

ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬਿਨਾਂ ਕਿਸੇ ਭੇਦਭਾਵ ਦੇ ਨਿਡਰ ਹੋ ਕੇ ਵੋਟ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ ਅਤੇ ਫਸਟ ਟਾਈਮ ਵੋਟਰਾਂ ਨੂੰ ਐਪਿਕ ਕਾਰਡ ਤੇ ਪ੍ਰਣ ਪੱਤਰ ਵਾਲੀਆਂ ਕਿੱਟਾਂ ਵੀ ਦਿੱਤੀਆਂ ਗਈਆਂ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਲਈ ਪ੍ਰੇਰਨ ਦੇ ਮੰਤਵ ਨਾਲ ਆਨਲਾਈਨ ਚੋਣਾਂ ਨਾਲ ਸਬੰਧਤ ਵਿਸ਼ੇ ‘ਤੇ ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ, ਜਿਸ ਲਈ ਐਂਟਰੀ ਦੇਣ ਦੀ ਆਖਰੀ ਮਿਤੀ 6 ਫਰਵਰੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਰਵਓਤਮ ਰਹਿਣ ਵਾਲੇ ਪੋਸਟਰ ਨੂੰ ਸ਼ਹਿਰ ਦੀ ਦੀਵਾਰ ‘ਤੇ ਪੇਂਟ ਕੀਤਾ ਜਾਵੇਗਾ ਜਦਕਿ ਵੋਟਰ ਆਊਟਰੀਚ ਸਬੰਧੀ ਸਰਵਓਤਮ ਸਲੋਗਨ ਨੂੰ ਸਵੀਪ ਗਤੀਵਿਧੀਆਂ ਦੌਰਾਨ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਯੁਵਾ ਥੀਏਟਰ ਗਰੁੱਪ ਵੱਲੋਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਦਾ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ।

ਇਸ ਮੌਕੇ ਸਹਾਇਕ ਕਮਿਸ਼ਨਰ (ਯੂਟੀ) ਓਜਸਵੀ ਅਲੰਕਾਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਪ੍ਰਿੰਸੀਪਲ ਡਾ. ਅਜੇ ਸਰੀਨ ਆਦਿ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...