Thursday, May 2, 2024

ਵਾਹਿਗੁਰੂ

spot_img
spot_img

ਵਿਜੈ ਇੰਦਰ ਸਿੰਗਲਾ ਨੇ ਕਾਂਗਰਸ ਉਮੀਦਵਾਰ ਵਜੋਂ ਵਿਧਾਨ ਸਭਾ ਹਲਕਾ ਸੰਗਰੂਰ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

- Advertisement -

ਸੰਗਰੂਰ, 27 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਵਿਧਾਨ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸ੍ਰੀ ਵਿਜੈ ਇੰਦਰ ਸਿੰਗਲਾ ਵੱਲੋਂ ਅੱਜ ਸੰਗਰੂਰ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਪਹਿਲਾਂ ਉਨ੍ਹਾਂ ਧਾਰਮਿਕ ਅਸਥਾਨਾਂ ‘ਤੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਅਤੇ ਪੁੱਤਰ ਮੋਹਿਲ ਸਿੰਗਲਾ ਵੀ ਮੌਜੂਦ ਸਨ।

ਕੋਵਿਡ ਨਿਯਮਾਂ ਨੂੰ ਧਿਆਨ ‘ਚ ਰੱਖਦਿਆਂ ਸਿੰਗਲਾ ਵੱਲੋਂ ਐੱਸ. ਡੀ. ਐੱਮ. ਸੰਗਰੂਰ ਕੋਲ ਬਹੁਤ ਹੀ ਸਾਦੇ ਢੰਗ ਨਾਲ ਆਪਣੇ ਕਾਗਜ਼ ਦਾਖ਼ਲ ਕੀਤੇ ਗਏ। ਕਵਰਿੰਗ ਉਮੀਦਵਾਰ ਵਜੋਂ ਉਨ੍ਹਾਂ ਦੀ ਪਤਨੀ ਸ੍ਰੀਮਤੀ ਦੀਪਾ ਸਿੰਗਲਾ ਨੇ ਕਾਗਜ਼ ਦਾਖ਼ਲ ਕੀਤੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਦੇ ਤੌਰ ‘ਤੇ ਹਲਕੇ ‘ਚ ਪਿਛਲੇ 5 ਸਾਲ ਸੇਵਾ ਕਾਰਜ ਕੀਤੇ ਹਨ, ਜਿਨ੍ਹਾਂ ਦੇ ਆਧਾਰ ‘ਤੇ ਹੀ ਮੁੜ ਲੋਕਾਂ ਦੀ ਕਚਹਿਰੀ ਵਿੱਚ ਆਇਆਂ ਹਾਂ।

ਉਨ੍ਹਾਂ ਕਿਹਾ ਕਿ ਮੈਂ ਹਲਕੇ ਵਿੱਚ ਹਰ ਪੱਧਰ ’ਤੇ ਕੰਮ ਕਰਵਾਏ ਹਨ, ਸਿੱਖਿਆ ਮੰਤਰੀ ਦੇ ਤੌਰ ‘ਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਅਤੇ ਨਵੀਨੀਕਰਨ ਹੋਵੇ ਜਾਂ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਦੇ ਤੌਰ ‘ਤੇ ਹਲਕੇ ਦੀਆਂ ਸੜਕਾਂ, ਗਲੀਆਂ, ਨਾਲੀਆਂ ਤੋਂ ਇਲਾਵਾ ਪਾਰਕ, ਪਿੰਡਾਂ ਦੇ ਛੱਪੜ, ਮੈਡੀਕਲ ਕਾਲਜ, ਫੈਕਟਰੀਆਂ, ਪੀ. ਜੀ. ਆਈ. ਦਾ ਨਿਰਮਾਣ ਹੋਵੇ ਜਾਂ ਸ਼ਹਿਰ ਦੀ ਵਿਰਾਸਤੀ ਦਿੱਖ ਬਰਕਰਾਰ ਰੱਖਣ ਲਈ ਚਾਰੇ ਪਾਸੇ ਵੱਡ ਅਕਾਰੀ ਗੇਟ ਜਾਂ ਬਨਾਸਰ ਬਾਗ਼ ਦੀ ਦਿਲਕਸ਼ ਦਿੱਖ ਹੋਵੇ, ਮੈਂ ਆਪਣੇ ਪੱਧਰ ’ਤੇ ਹਲਕੇ ਦੇ ਹਰ ਪੱਖ ਤੱਕ ਪਹੁੰਚਿਆ ਹਾਂ।

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਸਿਹਤ ਸਹੂਲਤਾਂ ਸਬੰਧੀ ਸਰਕਾਰੀ ਹਸਪਤਾਲ ‘ਚ ਨਵੀਆਂ ਮਸ਼ੀਨਾਂ ਤੇ ਬਿਲਡਿੰਗ ਦੇ ਨਵੀਨੀਕਰਨ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਅੰਡਰਬ੍ਰਿਜ ਪਾਸ ਕਰਵਾਇਆ। ਇਹ ਕੰਮ ਮੇਰੀ ਕਾਰਗੁਜ਼ਾਰੀ ‘ਤੇ ਮੋਹਰ ਲਾਉਂਦੇ ਹਨ ਅਤੇ ਇਨ੍ਹਾਂ ਦੇ ਆਧਾਰ ‘ਤੇ ਮੈਂ ਲੋਕਾਂ ਸਾਹਮਣੇ ਦੁਬਾਰਾ ਆਇਆਂ ਹਾਂ ਤੇ ਮੈਨੂੰ ਲੋਕਾਂ ਵੱਲੋਂ ਮਿਲ ਰਹੇ ਵੱਡੇ ਹੁੰਗਾਰੇ ਤੋਂ ਭਰਪੂਰ ਆਸ ਹੈ ਕਿ ਹਲਕਾ ਸੰਗਰੂਰ ਦੇ ਲੋਕ ਮੈਨੂੰ ਮੁੜ ਤੋਂ ਆਪਣਾ ਨੁਮਾਇੰਦਾ ਚੁਣਨਗੇ। ਮੈਂ ਇਕ ਪਰਿਵਾਰਕ ਮੈਂਬਰ ਦੀ ਤਰ੍ਹਾਂ ਹਲਕੇ ਦੇ ਲੋਕਾਂ ਦੀਆਂ ਰਹਿੰਦੀਆਂ ਮੁਸ਼ਕਿਲਾਂ ਦਾ ਹੱਲ ਕਰਾਂਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...