Sunday, April 28, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਹੋ ਗਏ ‘ਅਜ਼ਾਦ’ – ਬੱਸੀ ਪਠਾਣਾਂ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

- Advertisement -

ਯੈੱਸ ਪੰਜਾਬ
ਫ਼ਤਹਿਗੜ੍ਹ ਸਾਹਿਬ, 28 ਜਨਵਰੀ, 2022:
ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਦੇ ਭਰਾ ਡਾ: ਮਨੋਹਰ ਸਿੰਘ ਨੇ ਇਕ ਵਾਰ ਫ਼ਿਰ ਸਪਸ਼ਟ ਕਰ ਦਿੱਤਾ ਹੈ ਕਿ ਉਹ ਹਰ ਹਾਲਤ ਵਿੱਚ ਬੱਸੀ ਪਠਾਣਾਂ ਤੋਂ ਚੋਣ ਲੜਨਗੇ।

ਆਪਣੇ ਪਹਿਲਾਂ ਕੀਤੇ ਐਲਾਨ ਅਨੁਸਾਰ ਅੱਜ ਉਨ੍ਹਾਂ ਨੇ ਬੱਸੀ ਪਠਾਣਾਂ (ਰਾਖ਼ਵਾਂ) ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ। ਉਹ ਇਸ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਪਹਿਲੇ ਉਮੀਦਵਾਰ ਬਣ ਗਏ ਹਨ।

ਇਸ ਤਰ੍ਹਾਂ ਕਰਕੇ ਜਿੱਥੇ ਉਨ੍ਹਾਂ ਨੇ ਕਾਂਗਰਸ ਪਾਰਟੀ ਅਤੇ ਆਪਣੇ ਭਰਾ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਉੱਤੇ ਦਬਾਅ ਹੋਰ ਵਧਾ ਦਿੱਤਾ ਹੈ, ਉੱਥੇ ਇਹ ਵੀ ਸੰਕੇਤ ਦੇ ਦਿੱਤਾ ਹੈ ਕਿ ਉਹ ਮੈਦਾਨ ਵਿੱਚੋਂ ਹਟਣ ਵਾਲੇ ਨਹੀਂ ਹਨ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਇਸ ਹਲਕੇ ਤੋਂ ਆਪਣੇ ਮੌਜੂਦਾ ਵਿਧਾਇਕ ਸ: ਗੁਰਪ੍ਰੀਤ ਸਿੰਘ ਜੀ.ਪੀ. ਨੂੰ ਹੀ ਦੁਬਾਰਾ ਟਿਕਟ ਦਿੱਤੀ ਹੈ ਜਦਕਿ ਡਾ: ਮਨੋਹਰ ਸਿੰਘ ਵੀ ਇੱਥੋਂ ਟਿਕਟ ਦੇ ਚਾਹਵਾਨ ਸਨ।

ਇਹ ਮਾਮਲਾ ਉਸ ਵੇਲੇ ਵੀ ਚਰਚਾ ਵਿੱਚ ਆਇਆ ਸੀ ਜਦ ਬੱਸੀ ਪਠਾਣਾਂ ਵਿਖ਼ੇ ਪੁੱਜੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ: ਨਵਜੋਤ ਸਿੰਘ ਸਿੱਧੂ ਨੇ ਸ:ਗੁਰਪ੍ਰੀਤ ਸਿੰਘ ਜੀ.ਪੀ. ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਉਹ ਇਹ ਯਕੀਨੀ ਬਣਾਉਣਗੇ ਕਿ ਇੱਥੋਂ ਟਿਕਟ ਜੀ.ਪੀ. ਨੂੰ ਹੀ ਮਿਲੇ।

ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਨਾ ਤਾਂ ਕਾਂਗਰਸ ਪਾਰਟੀ ਜਾਂ ਫ਼ਿਰ ਆਪਣੇ ਮੁੱਖ ਮੰਤਰੀ ਭਰਾ ਨਾਲ ਕੋਈ ਨਾਰਾਜ਼ਗੀ ਹੈ ਅਤੇ ਨਾ ਹੀ ਇਹ ਕੋਈ ਬਗਾਵਤ ਹੈ। ਉਨ੍ਹਾਂ ਕਿਹਾ ਕਿ ਇਹ ਬੱਸੀ ਪਠਾਣਾਂ ਦੇ ਲੋਕਾਂ ਦੀਆਂ ਆਸਾਂ ਮੁਤਾਬਿਕ ਲਿਆ ਗਿਆ ਫ਼ੈਸਲਾ ਹੈ।

ਜ਼ਿਕਰਯੋਗ ਹੈ ਕਿ ਐਮ.ਬੀ.ਬੀ.ਐਸ.ਅਤੇ ਲਾਅ ਪੜ੍ਹੇ ਹੋਏ ਡਾ: ਮਨੋਹਰ ਸਿੰਘ ਲੰਬਾ ਸਮਾਂ ਇਸੇ ਹਲਕੇ ਵਿੱਚ ਐਸ.ਐਮ.ਉ. ਵਜੋਂ ਸਰਕਾਰੀ ਨੌਕਰੀ ’ਤੇ ਰਹੇ ਹਨ ਅਤੇ ਉਨ੍ਹਾਂ ਨੇ ਕੁਝ ਹੀ ਸਮਾਂ ਪਹਿਲਾਂ ਸਰਕਾਰੀ ਨੌਕਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਉਨ੍ਹਾਂ ਆਖ਼ਿਆ ਕਿ ਉਨ੍ਹਾਂ ਨੇ ਹਲਕੇ ਵਿੱਚ ਸਭ ਤੋਂ ਪਹਿਲਾਂ ਨਾਮਜ਼ਦਗੀ ਦਾਖ਼ਲ ਕਰਕੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਉਹ ਆਪਣੀ ਗੱਲ ਪ੍ਰਤੀ ਗੰਭੀਰ ਹਨ ਅਤੇ ਹਰ ਹਾਲ ਵਿੱਚ ਚੋਣ ਲੜਨਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੋਸਟਰਾਂ ’ਤੇ ਸ: ਚੰਨੀ ਦੀ ਤਸਵੀਰ ਲੱਗੀ ਹੋਣ ਦਾ ਇਤਰਾਜ਼ ਹੋ ਸਕਦਾ ਹੈ, ਇਸ ਲਈ ਉਹ ਸ: ਚੰਨੀ ਦੀ ਤਸਵੀਰ ਵਾਲੇ ਪੋਸਟਰ ਵੀ ਹਟਵਾ ਲੈਣਗੇ।

ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਪਹਿਲਾਂ ਇਕ ਪਰਿਵਾਰ ਇਕ ਟਿਕਟਦਾ ਫ਼ਾਰਮੂਲਾ ਕਹਿ ਕੇ ਸ: ਚੰਨੀ ਦੇ ਭਰਾ ਸਮੇਤ ਕਈ ਆਗੂਆਂ ਦੇ ਘਰਾਂ ਵਿੱਚ ਦੋ ਟਿਕਟਾਂ ਦੇਣ ਤੋਂ ਨਾਂਹ ਕਰ ਦਿੱਤੀ ਸੀ ਪਰ ਉਸਤੋਂ ਬਾਅਦ ਇਹ ਗੱਲ ਬਹੁਤੀ ਸਿਰੇ ਨਹੀਂ ਚੜ੍ਹਾਈ ਜਾ ਸਕੀ ਅਤੇ ਕਈ ਘਰਾਂ ਵਿੱਚ ਦੋ ਟਿਕਟਾਂ ਵਾਲੀ ਕਹਾਣੀ ਹੋ ਗਈ। ਇਨ੍ਹਾਂ ਵਿੱਚ ਪ੍ਰਦੇਸ਼ ਕਾਂਗਰਸ ਪ੍ਰਧਾਨ ਸ:ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਤੀਜੇ ਸਮਿਤ ਸਿੰਘ ਅਤੇ ਸ੍ਰੀਮਤੀ ਰਜਿੰਦਰ ਕੌਰ ਭੱਠਲ ਅਤੇ ਉਨ੍ਹਾਂ ਦੇ ਜਵਾਈ ਵਿਕਰਮ ਬਾਜਵਾ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...