Sunday, April 28, 2024

ਵਾਹਿਗੁਰੂ

spot_img
spot_img

ਵਿਸ਼ਵ ਪ੍ਰਸਿੱਧ ਗੀਤਕਾਰ ਹਰਦੇਵ ਦਿਲਗੀਰ ਥਰੀਕੇ ਵਾਲਿਆਂ ਨੂੰ ਲੇਖਕਾਂ ਕਲਾਕਾਰਾਂ ਤੇ ਬੁੱਧੀਜੀਵੀਆਂ ਵੱਲੋਂ ਸ਼ਰਧਾਂਜਲੀਆਂ

- Advertisement -

ਯੈੱਸ ਪੰਜਾਬ
ਲੁਧਿਆਣਾ, 28 ਜਨਵਰੀ, 2022 –
ਵਿਸ਼ਵ ਪ੍ਰਸਿੱਧ ਗੀਤਕਾਰ ਹਰਦੇਵ ਦਿਲਗੀਰ ਥਰੀਕੇ ਵਾਲਾ ਦੀ ਅੰਤਿਮ ਅਰਦਾਸ ਮੌਕੇ ਦੇਸ਼ ਬਦੇਸ਼ ਤੋਂ ਆਏ ਲੇਖਕਾਂ, ਕਲਾਕਾਰਾਂ ਤੇ ਬੁੱਧੀ ਜੀਵੀਆਂ ਵੱਲੋਂ ਪਿੰਡ ਥਰੀਕੇ ਵਿਖੇ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। 2000 ਤੋਂ ਵੱਧ ਰੀਕਾਰਡ ਗੀਤਾਂ ਦੇ ਸਿਰਜਕ, 32 ਪੁਸਤਕਾਂ ਦੇ ਲੇਖਕ ਹਰਦੇਵ ਦਿਲਗੀਰ ਪੰਜਾਬੀ ਸਾਹਿੱਤ ਅਕਾਦਮੀ ਦੇ ਵੀ ਜੀਵਨ ਮੈਂਬਰ ਸਨ।

ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਪਦਮ ਸ਼੍ਰੀ ਡਾਃ ਸੁਰਜੀਤ ਪਾਤਰ ਨੇ ਕਿਹਾ ਕਿ ਪੰਜਾਬ ਵਿੱਚ ਪੰਜ ਦਰਿਆ ਪਾਣੀਆਂ ਦੇ ਹਨ ਅਤੇ ਪੰਜ ਦਰਿਆ ਸਾਹਿੱਤ ਦੇ ਹਨ। ਗੁਰਬਾਣੀ, ਸੂਫੀ ਸਾਹਿਤ, ਕਿੱਸਾ ਕਵਿਤਾ, ਲੋਕ ਸਾਹਿਤ ਤੇ ਸਿਰਜਣਾਤਮਕ ਸਾਹਿੱਤ ਇਥੋਂ ਦੇ ਲੋਕ ਮਨ ਨੂੰ ਸਿੰਜਦੇ ਹਨ। ਹਰਦੇਵ ਦਿਲਗੀਰ ਨੇ ਇਨ੍ਹਾਂ ਸਾਰੇ ਦਰਿਆਵਾਂ ਨੂੰ ਆਤਮਸਾਤ ਕਰਕੇ ਪੰਜਾਬੀ ਲੋਕ ਚੇਤਨਾ ਨੂੰ ਸੁਰ ਸ਼ਬਦ ਸੰਗੀਤ ਨਾਲ ਜੋੜਿਆ।

ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਹਰਦੇਵ ਦਿਲਗੀਰ ਦੇ ਗੀਤਾਂ ਨੇ ਚਾਰ ਪੁਸ਼ਤਾਂ ਨੂੰ ਆਪਣੇ ਗੀਤਾਂ ਨਾਲ ਸਿੰਜਿਆ ਹੈ। ਮੈਂ ਖ਼ੁਦ ਬਚਪਨ ਚ ਉਨ੍ਹਾਂ ਦੇ ਗੀਤ ਸੁਣਾ ਕੇ ਸਕੂਲ ਵੇਲੇ ਇਨਾਮ ਜਿੱਤਦਾ ਰਿਹਾ ਹਾਂ ਤੇ ਹੁਣ ਮੇਰੀ ਸਾਢੇ ਤਿੰਨ ਸਾਲ ਦੀ ਪੋਤਰੀ ਗਿੱਧਾ ਪਾਉ ਕੁੜੀਓ ਨੀ ਮਜਾਜਾਂ ਪਿੱਟੀਉ ਸੁਣ ਕੇ ਨਾਲ ਨਾਲ ਨੱਚਦੀ ਹੈ।

ਵਿਸ਼ਵ ਪ੍ਰਸਿੱਧ ਰਾਗੀ ਭਾਈ ਜੋਗਿੰਦਰ ਸਿੰਘ ਰਿਆੜ ਨੇ ਵੈਰਾਗਮਈ ਕੀਰਤਨ ਨਾਲ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਪਿੰਡ ਦੇ ਗੁਰਦੁਆਰਾ ਸਾਹਿਬ ਅਤੇ ਦਰਬਾਰ ਸੰਪਰਦਾਇ ਲੋਪੋਂ(ਮੋਗਾ) ਵੱਲੋਂ ਹਰਦੇਵ ਦਿਲਗੀਰ ਦੇ ਸਪੁੱਤਰ ਸਃ ਜਗਵੰਤ ਸਿੰਘ ਨੂੰ ਦਸਤਾਰਾਂ ਭੇਂਟ ਕੀਤੀਆਂ ਗਈਆਂ।

ਉੱਘੇ ਸੰਗੀਤਕਾਰ ਚਰਨਜੀਤ ਆਹੂਜਾ, ਗੀਤਕਾਰ ਬਾਬੂ ਸਿੰਘ ਮਾਨ, ਦੇਬੀ ਮਖਸੂਸਪੁਰੀ,ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਪਾਰਲੀਮੈਂਟਰੀ ਸੈਕਟਰੀ ਦਰਸ਼ਨ ਸਿੰਘ ਸ਼ਿਵਾਲਿਕ, ਪਰਗਟ ਸਿੰਘ ਗਰੇਵਾਲ ਪ੍ਰਧਾਨ ਮੋਹਨ ਸਿੰਘ ਫਾਉਂਡੇਸ਼ਨ, ਰਾਜੀਵ ਕੁਮਾਰ ਲਵਲੀ, ਕੇਂਦਰੀ ਪੰਜਾਬੀ ਲੇਖਕ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ,ਸਿਰਕੱਢ ਲੋਕ ਗਾਇਕ ਸੁਰਿੰਦਰ ਛਿੰਦਾ, ਅਮਰੀਕ ਸਿੰਘ ਤਲਵੰਡੀ, ਡਾਃ ਨਿਰਮਲ ਜੌੜਾ, ਸ ਅਸ਼ੋਕ ਭੌਰਾ ਅਮਰੀਕਾ, ਲੋਕ ਗਾਇਕ ਪਾਲੀ ਦੇਤਵਾਲੀਆ, ਜਸਵੰਤ ਸੰਦੀਲਾ, ਸੁਖਵਿੰਦਰ ਸੁੱਖੀ, ਹੈਪੀ ਰਾਏਕੋਟੀ, ਗੁਰਮੀਤ ਮੀਤ, ਲਵ ਮਨਜੋਤ,ਕੁੰਢਾ ਸਿੰਘ ਧਾਲੀਵਾਲ, ਭੱਟੀ ਭੜੀਵਾਲਾ, ਹਰਬੰਸ ਸਹੋਤਾ, ਆਤਮਾ ਬੁੱਢੇਵਾਲੀਆ,ਗੁਲਸ਼ਨ ਕੋਮਲ, ਸੁੱਖ ਚਮਕੀਲਾ, ਰਣਜੀਤ ਮਣੀ,ਦਲਵਿੰਦਰ ਦਯਾਲਪੁਰੀ,ਬਿੱਟੂ ਖੰਨੇਵਾਲਾ, ਅਸ਼ੋਕ ਬਾਂਸਲ ਮਾਨਸਾ, ਕੰਵਲਜੀਤ ਸਿੰਘ ਸ਼ੰਕਰ,ਹਰਭਜਨ ਸਿੰਘ ਬੈਂਸ, ਸਰਬਜੀਤ ਵਿਰਦੀ, ਅਮਰਜੀਤ ਸ਼ੇਰਪੁਰੀ, ਸਤੀਸ਼ ਗੁਲਾਟੀ, ਸਤਿਬੀਰ ਸਿੰਘ ਸਿੱਧੂ ਕੈਨੇਡਾ, ਜਗਦੀਸ਼ਪਾਲ ਸਿੰਘ ਸਰਪੰਚ ਦਾਦ, ਤਰਲੋਚਨ ਝਾਂਡੇ, ਡਾਃ ਗੁਰਇਕਬਾਲ ਸਿੰਘ ਸਕੱਤਰ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ, ਭਗਵਾਨ ਢਿੱਲੋਂ , ਅਮਨਦੀਪ ਫੱਲੜ, ਬੇਅੰਤ ਕੌਰ ਗਿੱਲ ਮੋਗਾ, ਰਵੀਦੀਪ ਰਵੀ,ਦਿਲਬਾਗ ਸਿੰਘ ਹੁੰਦਲ ਤਰਨਤਾਰਨ, ਡਾਃ ਜਸਵਿੰਦਰ ਸ਼ਰਮਾ ਰਾਮਪੁਰਾ ਫੂਲ,ਸੁਰਿੰਦਰਜੀਤ ਚੌਹਾਨ ਸਮੇਤ ਹਜ਼ਾਰਾਂ ਲੋਕਾਂ ਨੇ ਸੇਜਲ ਅੱਖਾਂ ਨਾਲ ਹਰਦੇਵ ਦਿਲਗੀਰ ਨੂੰ ਅਲਵਿਦਾ ਕਹੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...