Monday, May 6, 2024

ਵਾਹਿਗੁਰੂ

spot_img
spot_img

ਕੈਪਟਨ ਦੇ ‘ਹਾਕੀ ਬਾਲ’ ਨਾਲ ਨਹੀਂ ਖ਼ੇਡਣਾ ਚਾਹੁੰਦੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ; ‘ਭਾਜਪਾ’ ਦੇ ਚੋਣ ਨਿਸ਼ਾਨ ’ਤੇ ਲੜਨ ਦੀ ਇੱਛਾ ਜਤਾਈ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 29 ਜਨਵਰੀ, 2022:
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਜੋ ਅਜੇ ਤਾਂਈਂ ਭਾਜਪਾ ਅਤੇ ਸ: ਸੁਖ਼ਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਮਿਲ ਕੇ ਰਾਜ ਦੀਆਂ 117 ਸੀਟਾਂ ’ਤੇ ਚੋਣ ਲੜਨ ਦੀ ਯੋਜਨਾ ਬਣਾਈ ਬੈਠੀ ਹੈ, ਹੁਣ ਇਕ ਨਵੀਂ ਸਮੱਸਿਆ ਦਾ ਸਾਹਮਣਾ ਕਰ ਰਹੀ ਹੈ।

ਇਸ ਗਠਜੋੜ ਤਹਿਤ ਆਪਣੇ ਹਿੱਸੇ ਆਈਆਂ 37 ਸੀਟਾਂ ਵਿੱਚੋਂ ਹੁਣ ਤਕ ਕੇਵਲ 27 ਉਮੀਦਵਾਰ ਹੀ ਐਲਾਨ ਸਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੇ ਲਗਪਗ 6 ਉਮੀਦਵਾਰਾਂ ਨੇ ਹੁਣ ਪੰਜਾਬ ਲੋਕ ਕਾਂਗਰਸ ਦੇ ਹਾਕੀ ਅਤੇ ਬਾਲ ਚੋਣ ਨਿਸ਼ਾਨ ’ਤੇ ਚੋਣ ਲੜਨ ਤੋਂ ਅਸਮਰਥਤਾ ਜ਼ਾਹਿਰ ਕਰ ਦਿੱਤੀ ਹੈ ਅਤੇ ਕਿਹਾ ਹੈ ਕਿ ਇਹ ਚੋਣ ਨਿਸ਼ਾਨ ਲੋਕਾਂ ਵਿੱਚ ਮਕਬੂਲ ਨਹੀਂ ਹੈ ਇਸ ਲਈ ਉਹ ਇਸ ’ਤੇ ਚੋਣ ਲੜਨ ਦੇ ਚਾਹਵਾਨ ਨਹੀਂ ਹਨ। ਇਨ੍ਹਾਂ ਆਗੂਆਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਭਾਜਪਾ ਦੇ ਚੋਣ ਨਿਸ਼ਾਨ ‘ਕਮਲ ਦਾ ਫੁੱਲ’ ’ਤੇ ਲੜਨ ਦੀ ਇਜਾਜ਼ਤ ਕੈਪਟਨ ਉਨ੍ਹਾਂ ਨੂੰ ਦੇਣ ਕਿਉਂਕਿ ਕਮਲ ਦਾ ਫੁੱਲ ਚੋਣ ਨਿਸ਼ਾਨ ਲੋਕਾਂ ਵਿੱਚ ਜਾਣਿਆ ਪਛਾਣਿਆ ਹੈ ਅਤੇ ਇਸ ਨਾਲ ਵੋਟਾਂ ਵਿੱਚ ਫ਼ਰਕ ਪਵੇਗਾ।

ਗੱਲ ਇੱਥੇ ਹੀ ਨਹੀਂ ਰੁਕੀ, ਇਹ ਸਿਲਸਿਲਾ ਸ਼ੁਰੂ ਵੀ ਹੋ ਗਿਆ ਹੈ। ਬਠਿੰਡਾ ਸ਼ਹਿਰੀ ਤੋਂ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਰਾਜ ਨੰਬਰਦਾਰ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਆਪਣਾ ਚੋਣ ਨਿਸ਼ਾਨ ਬਦਲਵਾ ਲਿਆ ਹੈ। ਭਾਜਪਾ ਨੇ ਕਮਲ ਨੰਬਰਦਾਰ ਨੂੰ ਆਪਣਾ ਚੋਣ ਨਿਸ਼ਾਨ ਵਰਤਣ ਲਈ ਪ੍ਰਵਾਨਗੀ ਦੇ ਦਿੱਤੀ ਹੈ।

ਕਿਹਾ ਜਾ ਰਿਹਾ ਹੈ ਕਿ ਰਾਜ ਨੰਬਰਦਾਰ ਸਣੇ 6 ਸ਼ਹਿਰ ੀ ਹਲਕਿਆਂ ਦੇ ਕੈਪਟਨ ਦੀ ਪਾਰਟੀ ਦੇ ਉਮੀਦਵਾਰਾਂ ਨੇ ਹੁਣ ਇਹੀ ਮੰਗ ਉਠਾ ਦਿੱਤੀ ਹੈ। ਇਨ੍ਹਾਂ ਵਿੱਚ ਲੁਧਿਆਣਾ ਦੇ ਤਿੰਨ ਹਲਕਿਆਂ ਦੇ ਉਮੀਦਵਾਰ ਵੀ ਸ਼ਾਮਲ ਦੱਸੇ ਜਾਂਦੇ ਹਨ।

ਇਹ ਵਰਤਾਰਾ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਲਈ ਨੁਕਸਾਨਦੇਹ ਸਾਬਿਤ ਹੋ ਸਕਦਾ ਹੈ ਕਿਉਂਕਿ ਐਲਾਨੇ ਗਏ 27 ਉਮੀਦਵਾਰਾਂ ਵਿੱਚੋਂ ਕੁਝ ਹੋਰ ਵੀ ਇਹ ਮੰਗ ਰੱਖ ਸਕਦੇ ਹਨ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਨੇ ਅਜੇ 10 ਉਮੀਦਵਾਰ ਹੋਰ ਐਲਾਨਣੇ ਹਨ।

ਜੇ ਇੰਜ ਹੁੰਦਾ ਹੈ ਤਾਂ ਤਕਨੀਕੀ ਤੌਰ ’ਤੇ ਕੈਪਟਨ ਦੀ ਪਾਰਟੀ ਦੇ ਉਮੀਦਵਾਰ ਘਟ ਜਾਣਗੇ ਅਤੇ ਭਾਜਪਾ ਦੇ ਉਮੀਦਵਾਰਾਂ ਦੀ ਗਿਣਤੀ ਵਿੱਚ ਵਾਧਾ ਹੋ ਜਾਵੇਗਾ ਕਿਉਂਕਿ ਚੋਣ ਕਮਿਸ਼ਨ ਕੋਲ ਅਤੇ ਲੋਕਾਂ ਵਿੱਚ ਫ਼ਿਰ ਇਹ ਉਮੀਦਵਾਰ ਪੰਜਾਬ ਲੋਕ ਕਾਂਗਰਸ ਦੇ ਨਾ ਹੋ ਕੇ ਭਾਜਪਾ ਦੇ ਹੀ ਉਮੀਦਵਾਰ ਹੋ ਜਾਣਗੇ।

ਦਰਅਸਲ, ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਨੂੰ ਨੁਕਸਾਨ ਪੁਚਾਉਣ, ਗਾਂਧੀ ਪਰਿਵਾਰ, ਸ: ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਖਿਲਾਫ਼ ਬਗਾਵਤ ਕਰਨ ਵਾਲੇ ਹੋਰ ਕਾਂਗਰਸ ਆਗੂਆਂ ਨੂੰ ਸਬਕ ਸਿਖ਼ਾਉਣ ਲਈ ਬਣਾਈ ਗਈ ਪਾਰਟੀ ਨੂੰ ਮੁੱਢੋਂ ਹੀ ਕੋਈ ਵਧੀਆ ਹੁੰਗਾਰਾ ਨਹੀਂ ਮਿਲਿਆ ਸੀ ਅਤੇ ਹੁਣ ਇਹ ਨਵੀਂ ਮੁਸੀਬਤ ਦਰ ’ਤੇ ਦਸਤਕ ਦੇ ਰਹੀ ਹੈ।

ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਬਠਿੰਡਾ ਸ਼ਹਿਰੀ ਦੇ ਉਮੀਦਵਾਰ ਰਾਜ ਨੰਬਰਦਾਰ ਵੱਲੋਂ ਸ਼ੁਰੂ ਕੀਤੀ ਪਿਰਤ ਨੂੰ ਵੇਖ਼ਦਿਆਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਸਮੇਂ ਤੋਂ ਪਹਿਲਾਂ ਪਹਿਲਾਂ ਭਾਵ ਪਹਿਲੀ ਫ਼ਰਵਰੀ ਤਕ ਪੰਜਾਬ ਲੋਕ ਕਾਂਗਰਸ ਦੇ ਕੁਝ ਹੋਰ ਉਮੀਦਵਾਰ ਵੀ ਇਹੀ ਰਾਹ ਫ਼ੜ ਸਕਦੇ ਹਨ।

ਜ਼ਿਕਰਯੋਗ ਹੈ ਕਿ ਕੈਪਟਨ ਦੇ ਕੁਝ ਖ਼ਾਸ ਉਲ ਖ਼ਾਸ ਆਗੂ, ਜਿਹਨਾਂ ਨੇ ਕਾਂਗਰਸ ਛੱਡੀ ਸੀ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਜਗ੍ਹਾ ਸਿੱਧੇ ਭਾਜਪਾ ਵਿੱਚ ਜਾ ਰਲੇ ਸਨ। ਇਸ ਗੱਲ ਦਾ ਵੀ ਕੈਪਟਨ ਦੀ ਪਾਰਟੀ ਨੂੰ ਬਹੁਤ ਧੱਕਾ ਪਹੁੰਚਿਆ ਹੈ। ਇਨ੍ਹਾਂ ਵਿੱਚ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਸ਼ਾਮਲ ਹਨ। ਇਸ ਤੋਂ ਇਲਾਵਾ ਵੀ ਕੈਪਟਨ ਦੇ ਨਜ਼ਦੀਕੀ ਮੰਨੇ ਜਾਂਦੇ ਸ੍ਰੀ ਅਰਵਿੰਦ ਖੰਨਾ ਨੇ ਕੈਪਟਨ ਦੀ ਪਾਰਟੀ ਵਿੱਚ ਜਾਣ ਨਾਲੋਂ ਭਾਜਪਾ ਵਿੱਚ ਜਾਣ ਨੂੰ ਹੀ ਤਰਜੀਹ ਦਿੱਤੀ ਸੀ। ਇਨ੍ਹਾਂ ਆਗੂਆਂ ਵੱਲੋਂ ਲਏ ਗਏ ਫ਼ੈਸਲਿਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਦੀ ਮਜ਼ਬੂਤੀ ’ਤੇ ਪ੍ਰਸ਼ਨ ਚਿੰਨ੍ਹ ਲਗਾਏ ਸਨ ਅਤੇ ਹੁਣ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਮਕਬੂਲ ਨਾ ਹੋਣ ਦਾ ਬਹਾਨਾ ਦੇ ਕੇ ਭਾਜਪਾ ਦੇ ਉਮੀਦਵਾਰ ਬਣਨ ਦਾ ਰਾਹ ਲੱਭ ਪਿਆ ਹੈ।

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,143FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...