Saturday, December 21, 2024
spot_img
spot_img
spot_img

ਕਾਂਗਰਸ ਵੱਲੋਂ ਚਰਨਜੀਤ ਚੰਨੀ ਤੇ ਮੁਕੇਸ਼ ਅਗਨੀਹੋਤਰੀ ਜੰਮੂ-ਕਸ਼ਮੀਰ ਚੋਣਾਂ ਲਈ ਅਬਜ਼ਰਵਰ ਨਿਯੁਕਤ

ਯੈੱਸ ਪੰਜਾਬ
ਨਵੀਂ ਦਿੱਲੀ, 17 ਸਤੰਬਰ, 2024:
ਕਾਂਗਰਸ ਪਾਰਟੀ ਨੇ ਸੀਨੀਅਰ ਆਗੂਆਂ ਸ:ਚਰਨਜੀਤ ਸਿੰਘ ਚੰਨੀ ਤੇ ਮੁਕੇਸ਼ ਅਗਨੀਹੋਤਰੀ ਨੂੰ ਜੰਮੂ-ਕਸ਼ਮੀਰ ਚੋਣਾਂ ਲਈ ਸੀਨੀਅਰ ਅਬਜ਼ਰਵਰ ਨਿਯੁਕਤ ਕੀਤਾ ਹੈ।

ਇਸ ਸੰਬੰਧੀ ਪਾਰਟੀ ਵੱਲੋਂ ਜਾਰੀ ਇਕ ਬਿਆਨ ਵਿੱਚ ਕਿਹਾ ਗਿਆ ਕਿ ਕਾਂਗਰਸ ਪ੍ਰਧਾਨ ਸ੍ਰੀ ਮੱਲਿਕਾਰਜੁਨ ਖ਼ੜਗੇ ਨੇ ਸੀਨੀਅਰ ਪਾਰਟੀ ਆਗੂਆਂ ਸ: ਚਰਨਜੀਤ ਸਿੰਘ ਚੰਨੀ ਅਤੇ ਸ੍ਰੀ ਮੁਕੇਸ਼ ਅਗਨੀਹੋਤਰੀ ਨੂੰ ਜੰਮੂ ਕਸ਼ਮੀਰ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੀਨੀਅਰ ਅਬਜ਼ਰਵਰ ਨਿਯੁਕਤ ਕੀਤਾ ਹੈ।

ਸ: ਚਰਨਜੀਤ ਸਿੰਘ ਚੰਨੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਨ ਅਤੇ ਇਸ ਵੇਲੇ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ।

ਸ੍ਰੀ ਮੁਕੇਸ਼ ਅਗਨੀਹੋਤਰੀ ਹਿਮਾਚਲ ਕਾਂਗਰਸ ਦੇ ਸੀਨੀਅਰ ਆਗੂ ਹੋਣ ਦੇ ਨਾਲ ਨਾਲ ਪ੍ਰਦੇਸ਼ ਦੇ ਉਪ-ਮੁੱਖ ਮੰਤਰੀ ਹਨ।

ਅਹਿਮ ਖ਼ਬਰਾਂ

ਖ਼ਬਰਸਾਰ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img

ਅੱਜ ਨਾਮਾ – ਤੀਸ ਮਾਰ ਖ਼ਾਂ