ਯੈੱਸ ਪੰਜਾਬ
ਬਟਾਲਾ, ਸਤੰਬਰ 25, 2024:
ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਨਵੇਂ ਬਣੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੋਂਦ ਨਾਲ ਮੁਲਾਕਾਤ ਕੀਤੀ ਅਤੇ ਪਿੰਡਾਂ ਦੇ ਵਿਕਾਸ, ਸੱਭਿਆਚਾਰਕ ਮਾਮਲਿਆਂ ਸਮੇਤ ਵੱਖ – ਵੱਖ ਮੁੱਦਿਆਂ ਤੇ ਵਿਚਾਰ ਚਰਚਾ ਕੀਤੀ।
ਇਸ ਮੌਕੇ ਸ.ਤਰੁਨਪ੍ਰੀਤ ਸਿੰਘ ਸੋਂਦ, ਪੇਂਡੂ ਵਿਕਾਸ ਅਤੇ ਪੰਚਾਇੰਤਾਂ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਲੇਬਰ, ਪ੍ਰਾਹੁਣਚਾਰੀ ਅਤੇ ਇੰਡਸਟਰੀ ਅਤੇ ਕਾਮਰਸ ਮੰਤਰੀ ਪੰਜਾਬ ਨੇ ਕਿਹਾ ਕਿ ਜੋ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਪੀ ਗਈ ਹੈ, ਉਸ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਆਪਣੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾ ਦੇ ਹੱਲ਼ ਅਤੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਉਨ੍ਹਾਂ ਵੱਲੋਂ ਜੋ ਵੀ ਮੱਦੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੇ ਗਏ ਹਨ, ਉਨ੍ਹਾਂ ਨੂੰ ਪ੍ਰਮੁੱਖਤਾ ਨਾਲ ਹੱਲ਼ ਕੀਤਾ ਜਾਵੇਗਾ।
ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਦਾ ਧੰਨਵਾਦ ਕੀਤਾ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।