Sunday, September 29, 2024
spot_img
spot_img
spot_img
spot_img
spot_img

ਕੰਗਨਾ ਰਣੌਤ ਦਾ ਮਾਨਸਿਕ ਸੰਤੁਲਨ ਠੀਕ ਨਹੀਂ, ਭਾਜਪਾ ਧਿਆਨ ਦੇਵੇ: ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ

ਯੈੱਸ ਪੰਜਾਬ
ਚੰਡੀਗੜ੍ਹ, 25 ਸਤੰਬਰ, 2024

ਭਾਜਪਾ ਸੰਸਦ ਕੰਗਨਾ ਰਣੌਤ ਵੱਲੋਂ ਖੇਤੀ ਕਾਨੂੰਨਾਂ ਬਾਰੇ ਦਿੱਤੇ ਬਿਆਨ ਨੂੰ ਵਾਪਸ ਲੈਣ ਅਤੇ ਮੁਆਫ਼ੀ ਮੰਗਣ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਅਤੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਭਾਜਪਾ ਲੀਡਰਸ਼ਿਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੰਗਨਾ ਨੂੰ ਇੰਨੇ ਦਿਨਾਂ ਬਾਅਦ ਪਤਾ ਲੱਗਾ ਕਿ ਉਹ ਭਾਜਪਾ ਦੀ ਮੈਂਬਰ ਵੀ ਹੈ। ਉਨ੍ਹਾਂ ਨੂੰ ਇਹ ਨਹੀਂ ਪਤਾ ਕਿ ਉਹ ਕਿਸੇ ਪਾਰਟੀ ਦੀ ਹੀ ਨਹੀਂ ਸਗੋਂ ਭਾਰਤ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੀ ਮੈਂਬਰ ਵੀ ਹੈ। ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਮਾਨਸਿਕ ਸਥਿਤੀ ਕਿਹੋ ਜਿਹੀ ਹੋਵੇਗੀ।

ਕੰਗ ਨੇ ਕਿਹਾ ਕਿ ਪੰਜਾਬ ਭਾਜਪਾ ਦੇ ਆਗੂ ਵੀ ਇਹ ਕਹਿੰਦੇ ਰਹੇ ਹਨ ਕਿ ਕੰਗਨਾ ਦੀ ਮਾਨਸਿਕ ਹਾਲਤ ਠੀਕ ਨਹੀਂ ਹੈ। ਇਸ ਲਈ ਭਾਜਪਾ ਨੂੰ ਇਸ ਬਾਰੇ ਤੁਰੰਤ ਵਿਚਾਰ ਕਰਨਾ ਚਾਹੀਦਾ ਹੈ ਅਤੇ ਕੋਈ ਹੱਲ ਕੱਢਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੈ ਕਿ ਕੰਗਨਾ ਭਾਜਪਾ ਲੀਡਰਸ਼ਿਪ ਦੀ ਸਹਿਮਤੀ ਤੋਂ ਬਿਨਾਂ ਅਜਿਹੇ ਭੜਕਾਊ ਬਿਆਨ ਦਿੰਦੀ ਹੈ। ਦਰਅਸਲ, ਭਾਜਪਾ ਨੇ ਰਣਨੀਤੀ ਦੇ ਤਹਿਤ ਕੁਝ ਨੇਤਾ ਅਜਿਹੇ ਆਗੂ ਰਖੇ ਹੋਏ ਹਨ, ਜਿਨ੍ਹਾਂ ਦਾ ਕੰਮ ਸਿਰਫ ਨਫ਼ਰਤ ਭਰੇ ਬਿਆਨ ਦੇਣਾ ਹੈ। ਉਨ੍ਹਾਂ ਦੇ ਬਿਆਨ ਸਮਾਜ ਵਿੱਚ ਤਣਾਅ ਪੈਦਾ ਕਰਦੇ ਹਨ ਅਤੇ ਫਿਰ ਬਾਅਦ ਵਿੱਚ ਭਾਜਪਾ ਲੀਡਰਸ਼ਿਪ ਦਿਖਾਵੇ ਲਈ ਅਸਹਿਮਤੀ ਪ੍ਰਗਟ ਕਰਦੀ ਹੈ।

ਕੰਗ ਨੇ ਕਿਹਾ ਕਿ ਜੇਕਰ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਚਮੁੱਚ ਕਿਸਾਨਾਂ ਦੇ ਨਾਲ ਹਨ ਤਾਂ ਉਨ੍ਹਾਂ ਨੂੰ ਤੁਰੰਤ ਕੰਗਣਾ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ