Saturday, September 28, 2024
spot_img
spot_img
spot_img
spot_img
spot_img

CM ਮਾਨ ਵੱਲੋਂ RGNUL ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਨਾਲ ਗੱਲਬਾਤ, ਵਿਦਿਆਰਥੀ ਹਿੱਤਾਂ ਦੀ ਰਾਖੀ ਲਈ ਵਚਨਬੱਧਤਾ ਦੁਹਰਾਈ

ਯੈੱਸ ਪੰਜਾਬ
ਚੰਡੀਗੜ੍ਹ, 27 ਸਤੰਬਰ, 2024

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਵਿਦਿਆਰਥੀਆਂ ਨਾਲ ਫੋਨ ‘ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ ‘ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਅਹਿਮ ਖ਼ਬਰਾਂ

ਸਿੱਖ ਜਗ਼ਤ

ਮਨੋਰੰਜਨ

ਖ਼ੇਡ ਖ਼ਬਰ

spot_img
spot_img

ਅੱਜ ਨਾਮਾ – ਤੀਸ ਮਾਰ ਖ਼ਾਂ