Friday, May 3, 2024

ਵਾਹਿਗੁਰੂ

spot_img
spot_img

ਵਾਧੂ ਸੁਰੱਖਿਆ ਫੋਰਸਾਂ ਦੀ ਮੰਗ ਨੇ ਬੀਐਸਐਫ ਦਾ ਦਾਇਰਾ ਵਧਾਉਣ ਨੂੰ ਲੈ ਕੇ ਕੇਂਦਰ ਦੇ ਫ਼ੈਸਲੇ ਨੂੰ ਸਹੀ ਸਾਬਤ ਕੀਤਾ: ਭਾਜਪਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 17 ਮਈ, 2022:
ਭਾਰਤੀ ਜਨਤਾ ਪਾਰਟੀ ਨੇ ਕਿਹਾ ਹੈ ਕਿ ਬੀਤੇ ਸਾਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਤੇ ਹੋਰ ਸਰਹੱਦੀ ਸੂਬਿਆਂ ਅੰਦਰ ਬੀਐਸਐਫ ਦਾ ਦਾਇਰਾ ਵਧਾਉਣ ਸਬੰਧੀ ਲਿਆ ਗਿਆ ਫ਼ੈਸਲਾ ਆਮ ਆਦਮੀ ਪਾਰਟੀ ਸਰਕਾਰ ਪਾਸੋਂ ਕੇਂਦਰ ਤੋਂ ਕੇਂਦਰੀ ਸੁਰੱਖਿਆ ਫੋਰਸਾਂ ਦੀਆਂ 10 ਵਾਧੂ ਕੰਪਨੀਆਂ ਤਾਇਨਾਤ ਕਰਨ ਸਬੰਧੀ ਮੰਗ ਤੋਂ ਬਾਅਦ ਸਹੀ ਸਾਬਤ ਹੋ ਗਿਆ ਹੈ।

ਪਾਰਟੀ ਨੇ ਸਰਕਾਰ ਨੂੰ ਪੰਜਾਬ ਪੁਲੀਸ ਤੇ ਭਰੋਸਾ ਰੱਖਣ ਲਈ ਕਿਹਾ ਹੈ, ਜਿਹੜੀ ਕਿਸੇ ਵੀ ਹਾਲਾਤ ਨਾਲ ਮੁਕਾਬਲਾ ਕਰਨ ਚ ਪੂਰੀ ਤਰ੍ਹਾਂ ਕਾਬਲ ਹੈ। ਸੂਬਾ ਭਾਜਪਾ ਜਨਰਲ ਸਕੱਤਰ ਡਾ ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਜੇਕਰ ਪੰਜਾਬ ਪੁਲੀਸ ਅਤਿਵਾਦ ਨੂੰ ਹਰਾ ਕੇ ਉਸ ਦਾ ਖ਼ਾਤਮਾ ਕਰ ਸਕਦੀ ਹੈ, ਤਾਂ ਉਹ ਕਿਸੇ ਵੀ ਖ਼ਤਰੇ ਦਾ ਜਵਾਬ ਦੇ ਸਕਦੀ ਹੈ, ਜੇਕਰ ਉਸ ਨੂੰ ਸਹੀ ਤਰੀਕੇ ਨਾਲ ਕੰਮ ਕਰਨ ਦਿੱਤਾ ਜਾਵੇ ਅਤੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦੁਰਵਰਤੋਂ ਨਾ ਹੋਵੇ।

ਜਿਸ ਤੇ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਚ ਸੁਰੱਖਿਆ ਦੀ ਸਥਿਤੀ ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।

ਭਾਜਪਾ ਜਨਰਲ ਸਕੱਤਰ ਨੇ ਪੁੱਛਿਆ ਹੈ ਕਿ ਪੰਜਾਬ ਚ ਆਮ ਆਦਮੀ ਪਾਰਟੀ ਦੇ ਸਿਰਫ ਦੋ ਮਹੀਨਿਆਂ ਦੇ ਸ਼ਾਸਨ ਕਾਲ ਚ ਅਜਿਹਾ ਕੀ ਹੋਇਆ ਹੈ ਕਿ ਇੱਥੇ ਵਾਧੂ ਕੇਂਦਰੀ ਫੋਰਸਾਂ ਦੀ ਲੋੜ ਪੈ ਗਈ ਹੈ। ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਦੇ ਹਾਲਾਤਾਂ ਤੋਂ ਚਿੰਤਤ ਤੇ ਡਰੇ ਹੋਏ ਹਨ। ਇਸ ਲੜੀ ਹੇਠ, ਹਾਲ ਹੀ ਵਿੱਚ ਹਥਿਆਰ ਫੜੇ ਜਾਣ ਅਤੇ ਮੁਹਾਲੀ ਚ ਇੰਟੈਲੀਜੈਂਸ ਮੁੱਖ ਦਫਤਰ ਤੇ ਹੋਏ ਹਮਲੇ ਨੇ ਲੋਕਾਂ ਦੇ ਡਰ ਨੂੰ ਹੋਰ ਵਧਾ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵਾਧੂ ਕੇਂਦਰੀ ਫੋਰਸਾਂ ਦੀ ਮੰਗ ਹੋਰ ਵੀ ਜ਼ਿਆਦਾ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਸੇ ਪਾਰਟੀ ਨੇ ਭਾਰਤ ਸਰਕਾਰ ਵੱਲੋਂ ਮੁੱਖ ਤੌਰ ਤੇ ਸੁਰੱਖਿਆ ਕਾਰਨਾਂ ਕਰਕੇ ਪੰਜਾਬ ਅੰਦਰ ਬੀਐੱਸਐੱਫ ਦਾ ਦਾਇਰਾ ਵਧਾਏ ਜਾਣ ਸਬੰਧੀ ਆਦੇਸ਼ਾਂ ਦੇ ਖਿਲਾਫ ਸੂਬੇ ਭਰ ਚ ਪ੍ਰਦਰਸ਼ਨ ਕੀਤੇ ਸਨ। ਉਨ੍ਹਾਂ ਨੇ ਕਿਹਾ ਕਿ ਉਸ ਵੇਲੇ ਤੁਸੀਂ ਇਸ ਫੈਸਲੇ ਨੂੰ ਦੇਸ਼ ਦੇ ਸੰਘੀ ਢਾਂਚੇ ਵਿਰੁੱਧ ਦੱਸਿਆ ਸੀ ਅਤੇ ਹੁਣ ਤੁਸੀਂ ਵਾਧੂ ਸੁਰੱਖਿਆ ਫੋਰਸਾਂ ਮੰਗ ਰਹੇ ਹੋ।

ਸ਼ਰਮਾ ਨੇ ਕਿਹਾ ਕਿ ਬੀਤੇ ਦੋ ਮਹੀਨਿਆਂ ਚ ਕੋਈ ਗੰਭੀਰ ਗੱਲ ਤਾਂ ਹੋਈ ਹੈ, ਜਿਸਨੇ ਤੁਹਾਡੇ ਦਿਲ ਨੂੰ ਬਦਲ ਦਿੱਤਾ। ਜਿਸ ਨਾਲ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਹੋਰ ਵਧ ਗਈਆਂ ਹਨ, ਕਿਉਂਕਿ ਇਹ ਸਰਕਾਰ ਨਾ ਸਿਰਫ਼ ਗ਼ੈਰ ਤਜਰਬੇਕਾਰ ਹੈ, ਸਗੋਂ ਨਾਕਾਬਿਲ ਤੇ ਘੁਮੰਡੀ ਵੀ ਹੈ, ਜਿਹੜੀ ਹਰ ਗੱਲ ਨੂੰ ਨਕਾਰਦੀ ਰਹੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...