Tuesday, May 7, 2024

ਵਾਹਿਗੁਰੂ

spot_img
spot_img

ਵੱਖ ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲਿਆਂ ਦਾ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ – 2022 ਨਾਲ ਸਨਮਾਨ

- Advertisement -

ਯੈੱਸ ਪੰਜਾਬ
ਚੰਡੀਗੜ, 18 ਮਈ, 2022:
ਵੱਖ- ਵੱਖ ਖੇਤਰਾਂ ਵਿੱਚ ਉੱਤਮਤਾ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ, ਮੀਡੀਆ ਫੈਡਰੇਸ਼ਨ ਆਫ ਇੰਡੀਆ ਵਲੋਂ ਪ੍ਰੈੱਸ ਰਿਲੇਸ਼ਨਜ ਕੌਂਸਲ ਆਫ ਇੰਡੀਆ ਨਾਲ ਮਿਲ ਕੇ ਅੱਜ ਸ਼ਾਮ ਇੱਥੇ ਇੰਟਰਪ੍ਰੀਨਿਓਰ ਐਂਡ ਅਚੀਵਰ ਐਵਾਰਡ – 2022 ਦਾ ਆਯੋਜਨ ਕਰਵਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਮਾਨਦਾਰੀ ਅਤੇ ਮਿਹਨਤ ਹੀ ਜੀਵਨ ਵਿੱਚ ਸਫਲਤਾ ਹਾਸਲ ਕਰਨ ਦਾ ਇਕ ਮਾਤਰ ਰਸਤਾ ਹੈ। ਉਨਾਂ ਇਹ ਵੀ ਕਿਹਾ ਕਿ ਕਿਸੇ ਨੂੰ ਔਖੇ ਹਾਲਾਤਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਅੱਗੇ ਵਧਦੇ ਰਹਿਣਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅਜੋਕੇ ਦੌਰ ਵਿੱਚ ਮੀਡੀਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ।

ਇਹ ਐਵਾਰਡ ਪ੍ਰਾਪਤ ਕਰਨ ਵਾਲਿਆਂ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵਿਸ਼ੇਸ਼ ਸਕੱਤਰ- ਕਮ- ਵਧੀਕ ਡਾਇਰੈਕਟਰ ਡਾ. ਸੇਨੂੰ ਦੁੱਗਲ, ਆਈ.ਏ.ਐਸ., ਬਾਲੀਵੁੱਡ ਦੇ ਪਟਕਥਾ ਲੇਖਕ ਅਸੀਮ ਅਰੋੜਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਾ ਸੁਸਾਇਟੀ ਤੋਂ ਹਰਜੀਤ ਸਿੰਘ ਸੱਭਰਵਾਲ, ਅਗਾਂਹਵਧੂ ਕਿਸਾਨ ਤੇਜਿੰਦਰ ਪੂਨੀਆ, ਡਿਪਟੀ ਰਜਿਸਟਰਾਰ ਆਈ.ਕੇ.ਗੁਜਰਾਲ ਟੈਕਨੀਕਲ ਯੂਨੀਵਰਸਿਟੀ ਜਲੰਧਰ ਰਜਨੀਸ਼ ਕੇ. ਸਰਮਾ, ਚੀਫ ਓਪਰੇਟਿੰਗ ਅਫਸਰ, ਗੋਰਮੇਟ ਕਲੱਬ – ਬੈਸਟ ਕਲੱਬ ਕੈਟਰਰ ਸਤੀਸ਼ ਕੁਮਾਰ, ਮਹਾਮਾਰੀ ਵਿੱਚ ਕੋਵਿਡ ਦੇ ਮਰੀਜਾਂ ਦਾ ਆਯੁਰਵੇਦ ਰਾਹੀਂ ਇਲਾਜ ਕਰਨ ਲਈ ਡਾ ਗੀਤਾ ਜੋਸ਼ੀ, ਰੈਜੀਡੈਂਟ ਐਡੀਟਰ, ਦੈਨਿਕ ਜਾਗਰਣ, ਪੰਜਾਬ ਅਤੇ ਚੰਡੀਗੜ ਅਮਿਤ ਸ਼ਰਮਾ, ਸੰਪਾਦਕ, ਜ਼ੀ ਮੀਡੀਆ, ਦਿੱਲੀ, ਹਰਿਆਣਾ ਅਤੇ ਪੰਜਾਬ, ਏਰੀਆ ਡਾਇਰੈਕਟਰ ਅਤੇ ਜਨਰਲ ਮੈਨੇਜਰ ਤਾਜ ਚੰਡੀਗੜ – ਸੁਮੀਤ ਤਨੇਜਾ, ਸਿੱਖ ਕਲਾ ਅਤੇ ਫਿਲਮ ਉਤਸਵ ਨੂੰ ਉਤਸ਼ਾਹਿਤ ਕਰਨ ਲਈ ਟਰਾਂਸਮੀਡੀਆ ਨਿਰਮਾਤਾ ਅਤੇ ਫਿਲਮ ਨਿਰਦੇਸ਼ਕ ਓਜਸਵੀ ਸ਼ਰਮਾ , 92.7 ਐਫ.ਐਮ ਤੋਂ ਆਰ.ਜੇ. ਮੇਘਾ ਨੂੰ ਟ੍ਰਾਈਸਿਟੀ ਵਿੱਚ ਸਰਵੋਤਮ ਰੇਡੀਓ ਜੌਕੀ, ਯੂਟੀ, ਚੰਡੀਗੜ ਦੇ ਫੂਡ ਸੇਫਟੀ ਪ੍ਰਸ਼ਾਸਨ ਦੇ ਮੁਖੀ, ਡਾ. ਸੁਖਵਿੰਦਰ ਸਿੰਘ, ਐਸੋਸੀਏਟ ਪ੍ਰੋਡਿਊਸਰ ਅਤੇ ਮੁਖੀ ਮਨੋਵਿਗਿਆਨ ਵਿਭਾਗ, ਪੀ.ਜੀ ਸਰਕਾਰੀ ਕਾਲਜ, ਸੈਕਟਰ – 11, ਸੀ. ਚੰਡੀਗੜ ,ਸੁਰੇਸ਼ ਚਾਹਲ, ਪੰਜਾਬੀ ਗਾਇਕ ਅਤੇ ਅਦਾਕਾਰਾ ਰਾਖੀ ਹੁੰਦਲ, ਪ੍ਰੋਫੈਸਰ ਅਤੇ ਡਾਇਰੈਕਟਰ, ਮੀਡੀਆ ਅਤੇ ਐਨੀਮੇਸ਼ਨ ਸਟੱਡੀਜ, ਚੰਡੀਗੜ ਯੂਨੀਵਰਸਿਟੀ, ਮੋਹਾਲੀ ਦੇ ਪ੍ਰੋਫੈਸਰ ਤਿ੍ਰਸੂ ਸ਼ਰਮਾ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਪੁਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਲੈਫਟੀਨੈਂਟ ਜਨਰਲ ਭੁਪਿੰਦਰ ਸਿੰਘ, ਖੇਤਰੀ ਪਾਸਪੋਰਟ ਅਫਸਰ ਪੰਜਾਬ, ਹਰਿਆਣਾ ਅਤੇ ਚੰਡੀਗੜ ਸ੍ਰੀ ਸਿਬਾਸ ਕਬੀਰਾਜ ਆਈਪੀਐਸ, ਐਸ.ਐਸ.ਪੀ ਕਪੂਰਥਲਾ ਰਾਜਬਚਨ ਸਿੰਘ ਸੰਧੂ, ਏ.ਡੀ.ਜੀ., ਪੀ.ਆਈ.ਬੀ. ਅਤੇ ਆਈ.ਆਈ.ਐਮ.ਸੀ. ਦਿੱਲੀ – ਅਸ਼ੀਸ਼ ਗੋਇਲ ਆਈ.ਆਈ.ਐਸ, ਮੈਡੀਕਲ ਸੁਪਰਡੈਂਟ ਪੀ.ਜੀ.ਆਈ. ਡਾ. ਵਿਪਿਨ ਕੌਸ਼ਲ, ਐਮ.ਡੀ ਤਿ੍ਰਸ਼ਲਾ ਗਰੁੱਪ ਹਰੀਸ਼ ਗੁਪਤਾ, ਡਾਇਰੈਕਟਰ ਆਈ.ਆਈ.ਟੀ. ਰੋਪੜ ਪ੍ਰੋਫੈਸਰ ਰਾਜੀਵ ਆਹੂਜਾ, ਉਦਯੋਗ ਅਤੇ ਵਣਜ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਆਈ.ਏ.ਐਸ., ਯੂ.ਟੀ ਚੰਡੀਗੜ ਦੇ ਐਸ.ਐਸ.ਪੀ. ਕੁਲਦੀਪ ਚਾਹਲ ਆਈ.ਪੀ.ਐਸ., ਦੁਰਗਾ ਦਾਸ ਫਾਊਂਡੇਸ਼ਨ ਦੇ ਡਾਇਰੈਕਟਰ ਅਤੁਲ ਖੰਨਾ, ਪ੍ਰਧਾਨ ਕ੍ਰੇਡਾਈ ਪੰਜਾਬ ਅਤੇ ਸੀ.ਐਮ.ਡੀ.ਪੀ.ਸੀ.ਐਲ. ਹਾਊਸਿੰਗ ਗਰੁੱਪ ਜਗਜੀਤ ਸਿੰਘ ਮਾਝਾ, ਚੰਡੀਗੜ ਸਾਹਿਤ ਅਕੈਡਮੀ ਦੇ ਸਾਬਕਾ ਚੇਅਰਮੈਨ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ ਵਿੱਜ ਆਧੁਨਿਕ ਸਾਹਿਤ ਦੇ ਸਾਬਕਾ ਪ੍ਰੋਫੈਸਰ ਡਾ: ਨਰੇਸ਼ , ਸਾਬਕਾ ਐਸੋਸੀਏਟ ਪ੍ਰੋਫੈਸਰ, ਸਕੂਲ ਆਫ ਕਮਿਊਨੀਕੇਸ਼ਨ ਸਟੱਡੀਜ਼, ਪੰਜਾਬ ਯੂਨੀਵਰਸਿਟੀ, ਚੰਡੀਗੜ – ਜੈਅੰਤ ਪੇਠਕਰ, ਪੀ.ਆਰ.ਓ. ਆਈ. ਆਈ. ਟੀ. ਰੋਪੜ ਸ੍ਰੀਮਤੀ ਪ੍ਰੀਤਇੰਦਰ ਕੌਰ ਅਤੇ ਡਾਇਰੈਕਟਰ, ਸਕਸੈੱਸ ਮੰਤਰਾ ਓਵਰਸੀਸ਼ ਵਿਸ਼ਾਲ ਡੋਗਰਾ ਸ਼ਾਮਲ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...