Saturday, April 27, 2024

ਵਾਹਿਗੁਰੂ

spot_img
spot_img

ਸੋਚ ਉੱਚੀ ਰੱਖੋ, ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹੋ ਤੇ ਫਿਰ ਤਰੱਕੀ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ: ਰਾਹੁਲ ਭੰਡਾਰੀ

- Advertisement -

ਯੈੱਸ ਪੰਜਾਬ
ਜਲੰਧਰ/ਕਪੂਰਥਲਾ, 20 ਮਈ, 2022 –
ਸੋਚ ਨੂੰ ਉੱਚਾ ਰੱਖੋ, ਕਿਸੇ ਵੀ ਮਾੜੀ ਸਥਿਤੀ ਵਿੱਚ ਆਪਣੇ ਗਲਤ ਵਿਚਾਰਾਂ ਨੂੰ ਆਪਣੇ ਸਹੀ ਕਦਮਾਂ ਦੀ ਦਿਸ਼ਾ ਨਾ ਬਦਲਣ ਦਿਓ! ਮਿਹਨਤ ਕਰਨ ਲਈ ਹਮੇਸ਼ਾ ਤਿਆਰ ਰਹੋ, ਫਿਰ ਤਰੱਕੀ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਆਵੇਗੀ! ਇਹ ਸੰਦੇਸ਼ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ. ਪੀ.ਟੀ.ਯੂ.) ਵਿਖੇ ਕਰਵਾਏ ਜਾ ਰਹੇ ਟੈਕਨੋ ਫੈਸਟ ”ਇਨੋਵੇਸ਼ਨ 2.0” ਦੇ ਦੂਜੇ ਅਤੇ ਆਖਰੀ ਦਿਨ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸ਼੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਅਫਸਰ, ਜੋ ਕਿ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਵੀ ਹਨ, ਵੱਲੋਂ ਵਿਦਿਆਰਥੀਆਂ ਨੂੰ ਦਿੱਤਾ ਗਿਆ!

ਉਨ੍ਹਾਂ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਸਾਲ 2013-14 ਤੋਂ ਵਿਦਿਆਰਥੀ ਅਨੁਸ਼ਾਸਨ ਲਈ ਜਾਣੀ ਜਾਂਦੀ ਹੈ ਅਤੇ ਭਵਿੱਖ ਵਿੱਚ ਵੀ ਸਾਰੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਨਾਲ ਅੱਗੇ ਵਧਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਵਾਈਸ ਚਾਂਸਲਰ ਸ਼੍ਰੀ ਭੰਡਾਰੀ ਨੇ ਕਿਹਾ ਕਿ ਅਨੁਸ਼ਾਸਨਹੀਣ ਲੋਕਾਂ ਨੂੰ ਅਪੀਲ ਦਾ ਕੋਈ ਮੌਕਾ ਨਹੀਂ ਹੈ! ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇੱਥੋਂ ਸਿਲੀਕਾਨ ਵੈਲੀ ਦੀ ਯਾਤਰਾ ਕਰਨ ਲਈ ਪ੍ਰੇਰਿਤ ਕੀਤਾ!

ਇਸ ਤੋਂ ਪਹਿਲਾਂ ਸਮਾਗਮ ਵਿੱਚ ਪੁੱਜਣ ’ਤੇ ਯੂਨੀਵਰਸਿਟੀ ਦੇ ਕਾਰਪੋਰੇਟ ਰਿਲੇਸ਼ਨਜ਼ ਵਿਭਾਗ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀ ਕੌਂਸਲ ਵੱਲੋਂ ਉਨ੍ਹਾਂ ਨੂੰ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਗਿਆ। ਰਜਿਸਟਰਾਰ ਡਾ.ਐਸ.ਕੇ ਮਿਸ਼ਰਾ ਵੱਲੋਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਯੋਜਨਾਵਾਂ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ!

ਆਡੀਟੋਰੀਅਮ ਵਿਖੇ ਪਹੁੰਚਣ ਤੋਂ ਪਹਿਲਾਂ ਵਾਈਸ ਚਾਂਸਲਰ ਸ੍ਰੀ ਭੰਡਾਰੀ ਨੇ ਸਵੈ-ਰੁਜ਼ਗਾਰ (ਉਦਮੀ ਪ੍ਰੋਜੈਕਟ) ਤਹਿਤ ਵਿਦਿਆਰਥੀਆਂ ਵੱਲੋਂ “ਇਨੋਵੇਸ਼ਨ 2.0” ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੀਆਂ ਖਾਣ-ਪੀਣ ਵਾਲੀਆਂ ਵਸਤਾਂ ਬਾਰੇ ਜਾਣੂ ਕਰਵਾਇਆ।

ਇਸ ਮੌਕੇ ਉਨ੍ਹਾਂ ਨਾਲ ਡੀਨ ਅਕਾਦਮਿਕ ਪ੍ਰੋ.(ਡਾ.) ਵਿਕਾਸ ਚਾਵਲਾ, ਡੀਨ ਵਿਦਿਆਰਥੀ ਭਲਾਈ ਪ੍ਰੋ.(ਡਾ) ਨੀਲ ਕੰਠ ਗਰੋਵਰ, ਕਾਰਪੋਰੇਟ ਰਿਲੇਸ਼ਨ ਵਿਭਾਗ ਦੇ ਡਿਪਟੀ ਡਾਇਰੈਕਟਰ ਨਵਦੀਪਕ ਸੰਧੂ ਵੀ ਮੌਜੂਦ ਸਨ। ਜੇਤੂ ਵਿਦਿਆਰਥੀਆਂ ਨੂੰ ਵਾਈਸ ਚਾਂਸਲਰ ਸ੍ਰੀ ਰਾਹੁਲ ਭੰਡਾਰੀ ਵੱਲੋਂ ਸਟੇਜ ਤੋਂ ਸਰਟੀਫਿਕੇਟ ਵੀ ਵੰਡੇ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...