Saturday, May 4, 2024

ਵਾਹਿਗੁਰੂ

spot_img
spot_img

ਗੁਰਮੀਤ ਸਿੰਘ ਸਰਬਸੰਮਤੀ ਨਾਲ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦੇ ਸਕੱਤਰ ਨਿਯੁਕਤ, ਸਲਾਹਕਾਰ ਕਮੇਟੀਆਂ ਦਾ ਗਠਨ

- Advertisement -

ਯੈੱਸ ਪੰਜਾਬ
ਜਲੰਧਰ, 20 ਮਈ, 2022 –
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਅੱਜ ਗੁਰਮੀਤ ਸਿੰਘ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਵਿਰਸਾ ਵਿਹਾਰ ਦਾ ਸਕੱਤਰ ਨਿਯੁਕਤ ਕੀਤਾ ਗਿਆ।

ਨਵ ਨਿਯੁਕਤ ਸਕੱਤਰ ਨੂੰ ਮੁਬਾਰਕਬਾਦ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਕਲਚਰਲ ਤੇ ਲਿਟਰੇਰੀ ਸੁਸਾਇਟੀ ਜ਼ਿਲ੍ਹੇ ਵਿੱਚ ਕਲਾ ਅਤੇ ਸਾਹਿਤ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ, ਜਿਸ ਲਈ ਸੁਸਾਇਟੀ ਵੱਲੋਂ ਸਮੇਂ-ਸਮੇਂ ’ਤੇ ਉਪਰਾਲੇ ਕੀਤੇ ਜਾਂਦੇ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲੜੀ ਨੂੰ ਅੱਗੇ ਵੀ ਬਰਕਰਾਰ ਰੱਖਿਆ ਜਾਵੇਗਾ ਅਤੇ ਭਵਿੱਖ ਵਿੱਚ ਵੀ ਵਿਰਸਾ ਵਿਹਾਰ ਵਿੱਚ ਸੱਭਿਆਚਾਰਕ ਗਤੀਵਿਧੀਆਂ ਨਿਯਮਿਤ ਰੂਪ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਾਰੇ ਅਮੀਰ ਸੱਭਿਆਚਾਰ ਤੇ ਵਿਰਸੇ ਨਾਲ ਜੋੜ ਕੇ ਰੱਖਿਆ ਜਾ ਸਕੇ।

ਇਸ ਮੌਕੇ ਜ਼ਿਲ੍ਹੇ ਵਿੱਚ ਸੰਗੀਤ, ਪੇਂਟਿੰਗ, ਥੀਏਟਰ, ਸਾਹਿਤ, ਡਾਂਸ ਅਤੇ ਸਕਲਪਚਰ ਨੂੰ ਉਤਸ਼ਾਹਿਤ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਲਾਹਕਾਰ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਲਾਹਕਾਰ ਕਮੇਟੀਆਂ ਵੱਲੋਂ ਜ਼ਿਲ੍ਹੇ ਵਿੱਚ ਕਲਾ ਅਤੇ ਸਾਹਿਤ ਨੂੰ ਪ੍ਰਫੁੱਲਤ ਕਰਨ ਲਈ ਨਿਯਮਿਤ ਰੂਪ ਨਾਲ ਗਤੀਵਿਧੀਆਂ ਕਰਵਾਈਆਂ ਜਾਣਗੀਆਂ।

ਇਸ ਦੌਰਾਨ ਨਵ ਨਿਯੁਕਤ ਸਕੱਤਰ ਗੁਰਮੀਤ ਸਿੰਘ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ ਅਤੇ ਜਿਲ੍ਹੇ ਵਿੱਚ ਸੱਭਿਆਚਾਰਕ ਅਤੇ ਸਾਹਿਤਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਮੌਕੇ ਮੇਜਰ ਜਨਰਲ ਬਲਵਿੰਦਰ ਸਿੰਘ (ਸੇਵਾ ਮੁਕਤ), ਕੈਪਟਨ ਆਈ.ਐਸ. ਧਾਮੀ, ਐਸ.ਐਸ. ਅਜਮਲ, ਦੀਪਕ ਬਾਲੀ, ਡਾ. ਲਖਵਿੰਦਰ ਜੋਹਲ, ਸਤਨਾਮ ਮਾਣਕ, ਬਾਸੂਦੇਬ ਬਿਸਬਾਸ, ਅਰੁਣ ਮਿਸ਼ਰਾ, ਗੁਰਦੀਸ਼ ਪਨੂੰ, ਅੰਕੁਰ ਸ਼ਰਮਾ ਅਤੇ ਵੱਖ-ਵੱਖ ਕਾਲਜਾਂ ਦੇ ਪ੍ਰਤੀਨਿਧੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...