Friday, May 3, 2024

ਵਾਹਿਗੁਰੂ

spot_img
spot_img

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਸਾਕੇ ਦੇ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 22 ਮਈ, 2022:
ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਮੌਕੇ 22 ਮਈ 1964 ਨੂੰ ਵਾਪਰੇ ਸਾਕੇ ਸਮੇਂ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ।

ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਕਈ ਸਾਕੇ ਵਾਪਰੇ ਜਿਨ੍ਹਾਂ ਵਿਚ ਸਿੱਖਾਂ ਦੀਆਂ ਅਣਗਿਣਤ ਸ਼ਹੀਦੀਆਂ ਹੋਈਆਂ। ਉਸ ਸਮੇਂ ਅੰਗਰੇਜ਼ਾਂ ਦਾ ਰਾਜ ਸੀ ਅਤੇ ਸਿੱਖਾਂ ਨੇ ਉਸ ਜ਼ੁਲਮ ਨੂੰ ਹੱਸ ਕੇ ਜਰਿਆ, ਪਰੰਤੂ ਜਿਹੜੇ ਸਾਕੇ ਅਜ਼ਾਦ ਭਾਰਤ ਵਿਚ ਵਾਪਰੇ ਉਨ੍ਹਾਂ ਦਾ ਦਰਦ ਸਿੱਖ ਕਦੀ ਵੀ ਭੁਲਾ ਨਹੀਂ ਸਕਦੇ। ਅਜਿਹਾ ਹੀ ਦੁੱਖਦ ਸਾਕਾ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਵਾਪਰਿਆਂ ਜਿਸ ਵਿਚ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘ ਸ਼ਹੀਦ ਹੋਏ।

ਉਨ੍ਹਾਂ ਆਖਿਆ ਕਿ ਪਾਵਨ ਗੁਰ ਅਸਥਾਨ ਨੂੰ ਅਜ਼ਾਦ ਕਰਵਾਉਣ ਲਈ ਤਰਨਾ ਦਲ ਹਰੀਆਂ ਵੇਲਾਂ ਨਾਲ ਸਬੰਧਤ ਸਿੰਘਾਂ ਦੀ ਕੁਰਬਾਨੀ ਨੂੰ ਸਿੱਖ ਕੌਮ ਹਮੇਸ਼ਾਂ ਯਾਦ ਰੱਖੇਗੀ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੱਲੋਂ ਕੀਤੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਨੂੰ ਮਹੰਤਾਂ ਦੇ ਕਬਜ਼ੇ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸਾਕੇ ਵਿਚ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵੀ ਗੰਭੀਰ ਜ਼ਖਮੀ ਹੋਏ ਸਨ ਜਿਨ੍ਹਾਂ ਨੂੰ ਪੰਥ ਨੇ ਜਿੰਦਾ ਸ਼ਹੀਦਾ ਦਾ ਖਿਤਾਬ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਯਾਦ ਰੱਖਣਾ ਸਾਡੀ ਜੁੰਮੇਵਾਰੀ ਹੈ, ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਹ ਆਪਣਾ ਵਜੂਦ ਖਤਮ ਕਰ ਲੈਂਦੀਆਂ ਹਨ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁੱਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਸਾਕੇ ਸਮੇਂ ਵਾਪਰੀਆਂ ਘਟਨਾਵਾਂ ਨੂੰ ਸਾਂਝਾ ਕੀਤਾ।

ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਹਰ ਸਾਲ ਕੀਤੇ ਜਾਂਦੇ ਸਮਾਗਮ ਲਈ ਧੰਨਵਾਦ ਕੀਤਾ ਅਤੇ ਸਿੱਖ ਪੰਥ ਦੀਆਂ ਸਮੁੱਚੀਆਂ ਜਥੇਬੰਦੀਆਂ ਨੂੰ ਪੰਥਕ ਹਿੱਤਾਂ ਲਈ ਇਕੱਠੇ ਹੋ ਕੇ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਜਰਨੈਲ ਸਿੰਘ ਕਰਤਾਰਪੁਰ, ਭਾਈ ਅਜਾਇਬ ਸਿੰਘ ਅਭਿਆਸੀ, ਬਾਬਾ ਨੌਰੰਗ ਸਿੰਘ, ਬੀਬੀ ਜਸਪਾਲ ਕੌਰ, ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...