Thursday, May 2, 2024

ਵਾਹਿਗੁਰੂ

spot_img
spot_img

ਪੰਜਾਬ ਦੇ ਸਿਵਲ ਹਸਪਤਾਲ ’ਚ ਪਹਿਲਾ ਵਿਲੱਖਣ ਕੇਸ: ਪੈਰੀਨੀਅਲ ਯੂਰਥਰੋਸਟੋਮੀ ਦੇ ਕੇਸ ਦਾ ਡੇਰਾ ਬੱਸੀ ਹਸਪਤਾਲ ਵਿੱਚ ਕੀਤਾ ਸਫ਼ਲ ਇਲਾਜ

- Advertisement -

ਯੈੱਸ ਪੰਜਾਬ
ਡੇਰਾ ਬੱਸੀ/ਚੰਡੀਗੜ੍ਹ, 22 ਮਈ, 2022:
ਪੰਜਾਬ ਦੇ ਸਿਵਲ ਹਸਪਤਾਲ ਵਿੱਚ ਵਿਲੱਖਣ ਪਹਿਲੇ ਕੇਸ ਪੇਰੀਨੀਅਲ ਯੂਰੇਥਰੋਸਟੋਮੀ ਦਾ ਸਫਲਤਾਪੂਰਵਕ ਆਪ੍ਰੇਸ਼ਨ ਕੀਤਾ ਗਿਆ। ਸਰਕਾਰੀ ਸਬ ਡਿਵੀਜ਼ਨਲ ਹਸਪਤਾਲ ਡੇਰਾਬੱਸੀ ਵਿੱਚ 70 ਸਾਲ ਦੇ ਮਰੀਜ਼ ਦਾ ਯੂਰੇਥਰੋਲ ਰੀਕੰਸਟ੍ਰਕਸ਼ਨ ਕੀਤਾ ਗਿਆ। ਇਸ ਮਰੀਜ ਨੂੰ ਪਹਿਲਾਂ ਮੈਡੀਕਲ ਕਾਲਜ ਸੈਕਟਰ 32, ਚੰਡੀਗੜ੍ਹ ਵੱਲੋਂ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ ਸੀ, ਜਿਥੇ ਪੀਜੀਆਈ ਚੰਡੀਗੜ੍ਹ ਨੇ ਇਨਕਾਰ ਕਰ ਦਿੱਤਾ ਸੀ।

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸਡੀਐਚ ਡੇਰਾਬੱਸੀ ਦੀ ਐਸਐਮਓ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਮਰੀਜ਼ ਪਹਿਲਾਂ 17 ਮਈ ਨੂੰ ਸਿਵਲ ਹਸਪਤਾਲ ਆਇਆ ਸੀ ਅਤੇ ਹਸਪਤਾਲ ਵਿੱਚ ਤੈਨਾਤ ਸਰਜਨ ਡਾ: ਕਰਨ ਬੀਰ ਸਿੰਘ ਦੀ ਅਗਵਾਈ ਵਿੱਚ ਡਾਕਟਰਾਂ ਦੀ ਟੀਮ ਦੇ ਅਧੀਨ 21 ਮਈ ਨੂੰ ਉਸ ਨੂੰ ਸਰਜਰੀ ਲਈ ਲਿਜਾਇਆ ਗਿਆ ਸੀ।

ਡਾ: ਸੰਗੀਤਾ ਜੈਨ ਨੇ ਦੱਸਿਆ ਕਿ ਡੇਰਾਬੱਸੀ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਮਿਆਰੀ ਸਰਜੀਕਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਹਰ ਮਹੀਨੇ ਹਸਪਤਾਲ ਵਿੱਚ ਜਨਰਲ ਸਰਜਰੀ, ਅੱਖਾਂ, ਗਾਇਨੀਕੋਲੋਜੀ ਅਤੇ ਆਰਥੋਪੈਡਿਕਸ ਸਮੇਤ 300 ਤੋਂ ਵੱਧ ਸਰਜਰੀਆਂ ਕੀਤੀਆਂ ਜਾ ਰਹੀਆਂ ਹਨ।

ਪਿਛਲੇ ਇੱਕ ਸਾਲ ਵਿੱਚ ਐਸਡੀਐਚ ਡੇਰਾਬਸੀ ਦੇ ਜਨਰਲ ਸਰਜਰੀ ਵਿਭਾਗ ਅਧੀਨ ਛਾਤੀ ਦੇ ਕੈਂਸਰ, ਪੇਟ ਦੇ ਕੈਂਸਰ, ਯੂਰੋਲੋਜੀਕਲ ਪ੍ਰਕਿਰਿਆਵਾਂ, ਜਨਰਲ ਸਰਜੀਕਲ ਐਮਰਜੈਂਸੀ ਅਤੇ ਹੋਰ ਵੱਖ-ਵੱਖ ਬਿਮਾਰੀਆਂ ਲਈ ਸਰਜਰੀਆਂ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਰਜਰੀਆਂ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਪਹਿਲੀ ਵਾਰ ਕੀਤੀਆਂ ਗਈਆਂ ਹਨ।

ਐਸ.ਐਮ.ਓ ਨੇ ਦੱਸਿਆ ਕਿ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਸਪਤਾਲ ਵਿੱਚ ਬਹੁਤ ਸਾਰੇ ਯੋਗ ਮਰੀਜ਼ਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਮੂਲੀ ਜਿਹੇ ਖਰਚੇ ‘ਤੇ ਵੱਡੀਆਂ ਸਰਜਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਹਸਪਤਾਲ ਦੇ ਹੋਰ ਡਾਕਟਰਾਂ ਅਤੇ ਪੈਰਾਮੈਡਿਕਸ ਦੇ ਨਾਲ ਜਨਰਲ ਸਰਜਨ ਵਜੋਂ ਡਾ: ਕਰਨ ਬੀਰ ਸਿੰਘ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸੇਵਾਵਾਂ ਦੀ ਵੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,159FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...