Thursday, May 23, 2024

ਵਾਹਿਗੁਰੂ

spot_img
spot_img

ਵਿਜੇ ਸਿੰਗਲਾ ਦੀ ਬਰਖ਼ਾਸਤਗੀ ਅਤੇ ਗ੍ਰਿਫ਼ਤਾਰੀ ’ਤੇ ਸਿੱਧੂ ਮੂਸੇਵਾਲਾ ਦਾ ਤੰਜ਼, ਸਿੰਗਲਾ ਤੋਂ 63 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਹਾਰੇ ਸਨ ਮੂਸੇਵਾਲਾ

- Advertisement -

ਯੈੱਸ ਪੰਜਾਬ
ਮਾਨਸਾ, 24 ਮਈ, 2022:
2022 ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਟਿਕਟ ’ਤੇ ਮਾਨਸਾ ਤੋਂ ਚੋਣ ਲੜੇ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਡਾ: ਵਿਜੇ ਸਿੰਗਲਾ ਤੋਂ 63 ਹਜ਼ਾਰ ਵੋਟਾਂ ਦੇ ਵੱਡੇ ਫ਼ਰਕ ਨਾਲ ਹਾਰੇ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਡਾ: ਸਿੰਗਲਾ ਦੀ ਬਰਖ਼ਾਸਤਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਚੁੱਟਕੀ ਲਈ ਹੈ।

ਇੰਸਟਾਗ੍ਰਾਮ ’ਤੇ ਇਕ ‘ਸਟੋਰੀ’ ਸਾਂਝੀ ਕਰਦਿਆਂ ਮੂਲ ਰੂਪ ਵਿੱਚ ਪੰਜਾਬੀ ਸੰਦੇਸ਼ ਅੰਗਰੇਜ਼ੀ ਵਿੱਚ ਲਿਖ਼ ਕੇ ਸਾਂਝਾ ਕੀਤਾ ਹੈ।

ਇਸ ਵਿੱਚ ਮੂਸੇਵਾਲਾ ਨੇ ਜਿੱਥੇ ਨਾਲ ਹੀ ਜਿੱਤ ਤੋਂ ਬਾਅਦ ਡਾ:ਵਿਜੇ ਸਿੰਗਲਾ ਦਾ ਉਹ ਵਾਇਰਲ ਵੀਡੀਓ ਸ਼ਾਟ ਵੀ ਸਾਂਝਾ ਕੀਤਾ ਹੈ ਜਿਸ ਵਿੱਚ ਉਹ ਆਪਣੇ ਸਮਰਥਕਾਂ ਨਾਲ ਘਿਰੇ ਇਕ ਵਾਹਨ ਦੀ ਛੱਤ ’ਤੇ ਚੜ੍ਹ ਕੇ ਸਿੱਧੂ ਮੂਸੇਵਾਲਾ ਦੀ ਨਕਲ ਦੇ ਤੌਰ ’ਤੇ ਪੱਟਾਂ ’ਤੇ ਹੱਥ ਮਾਰਦੇ ਨਜ਼ਰ ਆਉਂਦੇ ਹਨ। ਇਸ ਸ਼ਾਟ ਦੇ ਪਿੱਛੇ ਸਿੱਧੂ ਮੂਸੇਵਾਲਾ ਦੇ ਮਸ਼ਹੂਰ ਗ਼ੀਤ ‘ਸਕੇਪ ਗੋਟ’ ਦੀਆਂ ਸਤਰਾਂ ਲਾਈਆਂ ਗਈਆਂ ਹਨ।

ਇਸ ਦੇ ਨਾਲ ਹੀ ਜਿਹੜਾ ਸਟੇਟਸ ਸਾਂਝਾ ਕੀਤਾ ਗਿਆ ਹੈ, ਉਸ ਵਿੱਚ ਸਿੱਧੂ ਮੂਸੇਵਾਲਾ ਨੇ ਲਿਖ਼ਿਆ ਹੈ:

ਬਾਬਾ ਕਹਿੰਦਾ ਸੀ.. .. .. ..

ਦੇਖ਼ੀ ਚੱਲ ਮਰਦਾਨਿਆ ਰੰਗ ਕਰਤਾਰ ਦੇ

ਆਪੇ ਮਰ ਜਾਂਦੇ ਜਿਹੜੇ ਦੂਜਿਆਂ ਨੂੰ ਮਾਰਦੇ

ਜ਼ਿਕਰਯੋਗ ਹੈ ਕਿ ਸਿੰਗਲਾ ਦੀ ਜਿੱਤ ਤੋਂ ਬਾਅਦ 5911 ਵਜੋਂ ਜਾਣੇ ਜਾਂਦੇ ਮੂਸੇਵਾਲਾ ਨੂੰ ਚਿੜ੍ਹਾਉਣ ਲਈ ਜੇਤੂ ਜਲੂਸ ਦੌਰਾਨ 5911 ਟਰੈਕਟਰ ਨੂੂੰ ਪੁੱਠੇ ਬੰਨੇ ਘੜੀਸਦੇ ਹੋਏ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਕੌਮੀ ਪੱਧਰ ’ਤੇ ਮਨਾਈ ਜਾਵੇਗੀ ਜੂਨ ’84 ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 22 ਮਈ, 2024 ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੱਲੋਂ ਜੂਨ 1984 ਦੇ ਘੱਲੂਘਾਰੇ ਦੀ 40ਵੀਂ ਸਾਲਾਨਾ ਯਾਦ ਮੌਕੇ 1 ਜੂਨ ਤੋਂ 6 ਜੂਨ ਤੱਕ ਸ਼ਹੀਦੀ ਸਪਤਾਹ ਮਨਾਉਣ ਦੇ...

ਸਮੇਂ ਦੀਆਂ ਸਰਕਾਰਾਂ ਸਿੱਖਾਂ ਦੇ ਧਾਰਮਿਕ ਮਾਮਲਿਆਂ ਬਾਰੇ ਬੇਰੁਖ਼ ਕਿਉਂ?: ਇੰਦਰ ਮੋਹਨ ਸਿੰਘ

ਯੈੱਸ ਪੰਜਾਬ ਦਿੱਲੀ, 21 ਮਈ, 2024 ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ‘ਤੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸਾਬਕਾ ਮੈਂਬਰ ਇੰਦਰ ਮੋਹਨ ਸਿੰਘ ਨੇ ਸਮੇਂ ਦੀਆਂ ਸਰਕਾਰਾਂ ‘ਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,106FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...