Friday, May 3, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਦੀ ਚੋਣ ਲਈ ਕਿਸਾਨਾਂ ਦੀ ਮਦਦ ਅਤੇ ਅਸਲ ਲਾਭਪਾਤਰੀਆਂ ਦੀ ਪੁਸ਼ਟੀ ਕਰਨ ਲਈ ਡੀ.ਐਸ.ਆਰ ਪੋਰਟਲ ਲਾਂਚ

- Advertisement -

ਯੈੱਸ ਪੰਜਾਬ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ ਆਪਣੀ ਇੱਛਾ ਪ੍ਰਗਟ ਕਰਨ ਵਾਸਤੇ ਕਿਸਾਨਾਂ ਲਈ ਵਿਸ਼ੇਸ਼ ਡੀ.ਐਸ.ਆਰ ਪੋਰਟਲ (https://agrimachinerypb.com/) ਦੀ ਸ਼ੁਰੂਆਤ ਕੀਤੀ।

ਇਸ ਕਿਸਾਨ ਹਿਤੈਸ਼ੀ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕਰਦੇ ਹੋਏ, ਭਗਵੰਤ ਮਾਨ ਨੇ ਕਿਹਾ ਕਿ ਇਹ ਪੋਰਟਲ ਹਰੇਕ ਕਿਸਾਨ, ਜਿਸ ਨੇ ਡੀ.ਐਸ.ਆਰ ਤਕਨੀਕ ਦੀ ਚੋਣ ਕੀਤੀ ਹੈ, ਬਾਰੇ ਪੂਰੇ ਅੰਕੜਿਆਂ ਨੂੰ ਇਕੱਠਾ ਕਰਨ ਵਿੱਚ ਸਹਾਈ ਹੋਣ ਤੋਂ ਇਲਾਵਾ ਪੁਖਤਾ ਤਸਦੀਕ ਤੋਂ ਬਾਅਦ ਯੋਗ ਲਾਭਪਾਤਰੀਆਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ 1500 ਰੁਪਏ ਪ੍ਰਤੀ ਏਕੜ ਦੀ ਅਦਾਇਗੀ ਯਕੀਨੀ ਬਣਾਵੇਗਾ।

ਮੁੱਖ ਮੰਤਰੀ ਨੂੰ ਉਪਰੋਕਤ ਪੋਰਟਲ ਦੀ ਰੂਪ-ਰੇਖਾ ਬਾਰੇ ਜਾਣੂ ਕਰਵਾਉਂਦੇ ਹੋਏ ਵਧੀਕ ਮੁੱਖ ਸਕੱਤਰ ਖੇਤੀਬਾੜੀ ਨੇ ਕਿਹਾ ਕਿ ਢੁਕਵੀਂ ਪੜਤਾਲ ਉਪਰੰਤ 1500 ਰੁਪਏ ਪ੍ਰਤੀ ਏਕੜ ਦੀ ਪ੍ਰੋਤਸਾਹਨ ਰਾਸ਼ੀ ਸਬੰਧਤ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟਰਾਂਸਫਰ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਇਸ ਵਿਲੱਖਣ ਪੋਰਟਲ ਨੂੰ ਮੰਡੀ ਬੋਰਡ ਵੱਲੋਂ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਤਿਆਰ ਕੀਤਾ ਗਿਆ ਹੈ। ਇਸ ਨਵੀਨਤਾਕਾਰੀ ਤਕਨੀਕ ਨੂੰ ਅਪਣਾਉਣ ਨਾਲ ਪਾਣੀ ਦੀ ਘੱਟੋ-ਘੱਟ 15-20% ਬੱਚਤ ਹੋਵੇਗੀ ਅਤੇ ਜਮੀਨ ਵਿੱਚ ਪਾਣੀ ਦੇ ਰਿਸਣ ਵਿੱਚ ਸੁਧਾਰ ਕਰਦੀ ਹੈ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਹੋਵੇਗਾ। ਇਸ ਤਕਨੀਕ ਰਾਹੀਂ ਲਾਗਤ ਖਰਚਾ ਵੀ ਤਕਰੀਬਨ 4000 ਰੁਪਏ ਪ੍ਰਤੀ ਏਕੜ ਘੱਟ ਆਊਂਦਾ ਹੈ।

ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਬਾਰੇ ਕਿਸਾਨਾਂ ਦਾ ਸਹੀ ਤਕਨੀਕੀ ਮਾਰਗਦਰਸ਼ਨ ਕਰਨ ਦੇ ਨਾਲ-ਨਾਲ ਇਸ ਤਕਨੀਕ ਰਾਹੀਂ ਬੀਜੇ ਗਏ ਰਕਬੇ ਦੀ ਤਸਦੀਕ ਕਰਨ ਲਈ ਰਾਜ ਸਰਕਾਰ ਵੱਲੋਂ ਖੇਤੀਬਾੜੀ, ਬਾਗਬਾਨੀ, ਮੰਡੀ ਬੋਰਡ ਅਤੇ ਜਲ ਤੇ ਭੂਮੀ ਸੰਭਾਲ ਸਮੇਤ ਵੱਖ-ਵੱਖ ਵਿਭਾਗਾਂ ਦੇ 3000 ਅਧਿਕਾਰੀਆਂ/ਕਰਮਚਾਰੀਆਂ ਦੀ ਤਾਇਨਾਤੀ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ 1500 ਰੁਪਏ ਪ੍ਰਤੀ ਏਕੜ ਦਾ ਭੁਗਤਾਨ ਸਿਰਫ਼ ਅਸਲੀ ਲਾਭਪਾਤਰੀਆਂ ਨੂੰ ਹੀ ਦਿੱਤਾ ਜਾਵੇ।

ਇਥੇ ਦੱਸਣਯੋਗ ਹੈ ਕਿ ਸੂਬੇ ਭਰ ਦੇ ਕਿਸਾਨਾਂ ਵੱਲੋਂ ਇਸ ਸਾਉਣੀ ਸੀਜ਼ਨ ਦੌਰਾਨ 30 ਲੱਖ ਹੈਕਟੇਅਰ (75 ਲੱਖ ਏਕੜ) ਰਕਬੇ ਵਿੱਚ ਬਾਸਮਤੀ ਸਮੇਤ ਝੋਨੇ ਦੀ ਕਾਸ਼ਤ ਕਰਨ ਦੀ ਉਮੀਦ ਹੈ। ਉਪਲਬਧ ਅੰਕੜਿਆਂ ਅਨੁਸਾਰ, ਪਿਛਲੇ ਸਾਲ ਡੀ.ਐਸ.ਆਰ ਰਾਹੀਂ 15 ਲੱਖ ਏਕੜ (6 ਲੱਖ ਹੈਕਟੇਅਰ) ਰਕਬੇ ਵਿੱਚ ਝੋਨੇ ਦੀ ਬਿਜਾਈ ਕੀਤੀ ਗਈ ਸੀ ਅਤੇ ਇਸ ਸੀਜ਼ਨ ਦੌਰਾਨ ਰਾਜ ਸਰਕਾਰ ਨੇ 30 ਲੱਖ ਏਕੜ ਰਕਬੇ ਨੂੰ ਨਵੀਂ ਤਕਨੀਕ ਤਹਿਤ ਲਿਆਉਣ ਦਾ ਟੀਚਾ ਮਿੱਥਿਆ ਹੈ।

ਮੀਟਿੰਗ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ.ਵੇਨੂੰ ਪ੍ਰਸਾਦ, ਵਧੀਕ ਮੁੱਖ ਸਕੱਤਰ ਖੇਤੀਬਾੜੀ ਸਰਵਜੀਤ ਸਿੰਘ, ਵਧੀਕ ਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ ਅਤੇ ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,157FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...