Wednesday, May 8, 2024

ਵਾਹਿਗੁਰੂ

spot_img
spot_img

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਸੱਦਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 26 ਮਈ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਮੌਕਿਆਂ ਦੀ ਧਰਤੀ ਵਜੋਂ ਪੇਸ਼ ਕਰਦਿਆਂ ਸੂਬੇ ਵਿੱਚ ਨਿਵੇਸ਼ ਲਈ ਜਰਮਨ ਨਿਵੇਸ਼ਕਾਂ ਨੂੰ ਸੱਦਾ ਦਿੱਤਾ।

ਮੁੱਖ ਮੰਤਰੀ ਦੇ ਸਰਕਾਰੀ ਨਿਵਾਸ ਉਤੇ ਵੀਰਵਾਰ ਸਵੇਰੇ ਮੁਲਾਕਾਤ ਲਈ ਪੁੱਜੇ ਜਰਮਨ ਸਫ਼ਾਰਤਖਾਨੇ ਦੇ ਮਿਨਿਸਟਰ ਇਕਨਾਮਿਕ ਐਂਡ ਗਲੋਬਲ ਅਫੇਅਰਜ਼ ਡਾ. ਸਟੀਫਨ ਕੌਚ ਤੇ ਹੈੱਡ ਐਨਰਜੀ ਇੰਡੀਆ ਡਾ. ਵਿਨਫਰਾਈਡ ਡੈਮ ਨੂੰ ਭਗਵੰਤ ਮਾਨ ਨੇ ਕਿਹਾ ਕਿ ਇੰਜਨੀਅਰਿੰਗ, ਊਰਜਾ ਤੇ ਬਾਇਓਮਾਸ ਤੇ ਹੋਰ ਖੇਤਰਾਂ ਵਿੱਚ ਜਰਮਨਾਂ ਦੀ ਮੁਹਾਰਤ ਦੀ ਦੁਨੀਆ ਕਾਇਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੋਰ ਖੇਤਰਾਂ ਦੇ ਨਾਲ-ਨਾਲ ਇਨ੍ਹਾਂ ਖੇਤਰਾਂ ਵਿੱਚ ਨਿਵੇਸ਼ ਲਈ ਜਰਮਨਾਂ ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਨਅਤੀ ਵਿਕਾਸ ਵਿੱਚ ਪੰਜਾਬ ਨੂੰ ਮੋਹਰੀ ਸੂਬੇ ਵਜੋਂ ਉਭਾਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਇਕ ਅਜਿਹਾ ਢਾਂਚਾ ਬਣਾ ਲਿਆ ਹੈ, ਜਿਸ ਤਹਿਤ ਸੂਬੇ ਵਿੱਚ ਸਨਅਤ ਲਾਉਣ ਲਈ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ ਅਤੇ ਇਨ੍ਹਾਂ ਮਨਜ਼ੂਰੀਆਂ ਵਿੱਚ ਤੇਜ਼ੀ ਲਈ ਇਕ ਵਿਸ਼ੇਸ਼ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਦੇ ਇੱਛੁਕ ਨਿਵੇਸ਼ਕ ਮਨਜ਼ੂਰੀ ਲਈ ਆਨਲਾਈਨ ਬਿਨੈ ਕਰ ਸਕਦੇ ਹਨ ਅਤੇ ਮਨਜ਼ੂਰੀਆਂ ਤੇਜ਼ੀ ਨਾਲ ਦਿੱਤੀਆਂ ਜਾਣਗੀਆਂ। ਭਗਵੰਤ ਮਾਨ ਨੇ ਕਿਹਾ ਕਿ ਵਧੀਆ ਮੌਸਮੀ ਹਾਲਾਤ ਤੇ ਅਮਨ ਦੇ ਨਾਲ-ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਾ ਕਰਨ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਦਾ ਨਿਵੇਸ਼ਕਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਮਿਲ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖ਼ਾਸ ਤੌਰ ਉਤੇ ਜਰਮਨ ਸਨਅਤ ਸਥਾਪਤ ਕਰਨ ਲਈ ਕਲੱਸਟਰ ਬਣਾਉਣ ਵਾਸਤੇ ਪੰਜਾਬ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਉਤੇ ਪਹੰੁਚਾਏਗੀ ਅਤੇ ਇਸ ਲਈ ਮੁੱਢਲੇ ਦੌਰ ਵਿੱਚ ਨਿਵੇਸ਼ਕਾਂ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਜਰਮਨੀ ਦੇ ਨਿਵੇਸ਼ਕਾਂ ਦੇ ਕਈ ਪ੍ਰਾਜੈਕਟਾਂ ਪਹਿਲਾਂ ਹੀ ਵਿਚਾਰ-ਅਧੀਨ ਹਨ।

ਇਸ ਦੌਰਾਨ ਮੁੱਖ ਮੰਤਰੀ ਦੇ ਸਹਿਯੋਗ ਤੇ ਤਾਲਮੇਲ ਦੇ ਭਰੋਸੇ ਮਗਰੋਂ ਕੌਚ ਅਤੇ ਡੈਮ ਨੇ ਆਖਿਆ ਕਿ ਪੰਜਾਬ ਵਿੱਚ ਸਨਅਤੀ ਵਿਕਾਸ ਦੀਆਂ ਵੱਡੀਆਂ ਸੰਭਾਵਨਾਵਾਂ ਹਨ।

ਇਸ ਮੌਕੇ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਨੂ ਪ੍ਰਸਾਦ, ਪ੍ਰਮੁੱਖ ਸਕੱਤਰ ਇਨਵੈਸਟਮੈਂਟ ਪ੍ਰੋਮੋਸ਼ਨ ਦਿਲੀਪ ਕੁਮਾਰ, ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਅਤੇ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...