Friday, May 3, 2024

ਵਾਹਿਗੁਰੂ

spot_img
spot_img

ਸੂਬੇ ਦੀ ਮੰਗ `ਤੇ ਹੁੰਗਾਰਾ ਭਰਦਿਆਂ ਕੇਂਦਰ ਵੱਲੋਂ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਨਿਰਵਿਘਨ ਸਪਲਾਈ ਦਾ ਭਰੋਸਾ

- Advertisement -

ਯੈੱਸ ਪੰਜਾਬ
ਚੰਡੀਗੜ, 27 ਮਈ, 2022:
ਪੰਜਾਬ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕੇਂਦਰੀ ਬਿਜਲੀ ਅਤੇ ਕੋਲਾ ਮੰਤਰੀਆਂ ਵੱਲੋਂ ਸੂਬੇ ਨੂੰ ਝੋਨੇ ਦੇ ਬਿਜਾਈ ਸੀਜ਼ਨ ਲਈ ਕੋਲੇ ਦੀ ਸਮੇਂ ਸਿਰ ਅਤੇ ਬਾਕਾਇਦਾ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ।

ਇਹ ਭਰੋਸਾ ਕੇਂਦਰੀ ਬਿਜਲੀ ਅਤੇ ਗੈਰ-ਨਵਿਆਉਣਯੋਗ ਊਰਜਾ ਮੰਤਰੀ ਰਾਜ ਕੁਮਾਰ ਸਿੰਘ ਅਤੇ ਕੇਂਦਰੀ ਕੋਲਾ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਸਹਿ-ਪ੍ਰਧਾਨਗੀ ਹੇਠ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਸਮੇਤ ਸੂਬਿਆਂ ਨਾਲ ਹੋਈ ਸਮੀਖਿਆ ਮੀਟਿੰਗ ਦੌਰਾਨ ਦਿੱਤਾ ਗਿਆ।

ਮੀਟਿੰਗ ਦੌਰਾਨ ਝੋਨੇ ਦੀ ਨਿਰਵਿਘਨ ਬਿਜਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਨੂੰ ਕੋਲੇ ਦੀ ਨਿਯਮਤ ਸਪਲਾਈ ਦੀ ਲੋੜ `ਤੇ ਜ਼ੋਰ ਦਿੰਦਿਆਂ ਸੂਬੇ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਆਉਣ ਵਾਲੇ ਸੀਜ਼ਨ ਦੇ ਮੱਦੇਨਜ਼ਰ ਸਮੇਂ ਸਿਰ ਅਤੇ ਕੁਸ਼ਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਕੇਂਦਰ ਨੂੰ ਬੇਨਤੀ ਕੀਤੀ ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੇਸ਼ ਭਰ ਵਿੱਚ ਕੋਲੇ ਦੀ ਮੌਜੂਦਾ ਸਥਿਤੀ ਬਾਰੇ ਸੂਬੇ ਦੀਆਂ ਚਿੰਤਾਵਾਂ ਦਾ ਪ੍ਰਗਟਾਵਾ ਕਰਦਿਆਂ ਕੇਂਦਰ ਨੂੰ ਬਿਜਲੀ ਦੀ ਕਿੱਲਤ ਦੇ ਲੰਬੇ ਸਮੇਂ ਦੇ ਹੱਲ ਲਈ ਬਦਲਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ ।

ਉਨ੍ਹਾਂ ਕਿਹਾ ਕਿ ਸਾਡੇ ਕਿਸਾਨ 14 ਜੂਨ ਤੋਂ ਝੋਨੇ ਦੀ ਬਿਜਾਈ ਕਰਨਗੇ ਅਤੇ ਅਸੀਂ ਉਨ੍ਹਾਂ ਲਈ ਬਿਜਾਈ ਦੇ ਸੁਚਾਰੂ ਅਤੇ ਸੁਚੱਜੇ ਤਜਰਬੇ ਨੂੰ ਯਕੀਨੀ ਬਣਾਉਣ ਵਾਸਤੇ ਪੂਰੀ ਤਰ੍ਹਾਂ ਤਿਆਰ ਹਾਂ, ਜਿਸ ਲਈ ਅਸੀਂ ਕੇਂਦਰ ਸਰਕਾਰ ਨੂੰ ਕੋਲੇ ਦੀ ਲੋੜੀਂਦੀ ਸਪਲਾਈ ਦੇ ਰੂਪ ਵਿੱਚ ਸਮੇਂ ਸਿਰ ਹਰ ਸਹਾਇਤਾ ਦੇਣ ਦੀ ਬੇਨਤੀ ਕੀਤੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਬਿਜਾਈ ਲਈ ਬਿਜਲੀ ਦੀ ਸਿਖਲਰੀ ਮੰਗ ਨੂੰ ਪੂਰਾ ਕਰਨ ਲਈ ਸਾਨੂੰ ਰੋਜ਼ਾਨਾ 20 ਰੈਕ ਕੋਲੇ ਦੀ ਲੋੜ ਹੈ।

ਕੇਂਦਰੀ ਮੰਤਰੀਆਂ ਦੇ ਠੋਸ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਬਿਜਲੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਸਾਡੀਆਂ ਸਾਰੀਆਂ ਮੰਗਾਂ ਨੂੰ ਹੱਲ ਕਰਨ ਲਈ ਕੇਂਦਰ ਵੱਲੋਂ ਇਸ ਮੁੱਦੇ ਦਾ ਇੱਕ ਵਿਹਾਰਕ ਹੱਲ ਯਕੀਨੀ ਬਣਾਇਆ ਜਾਵੇਗਾ।

ਉਤਪਾਦਨ ਵਿੱਚ ਮੋਹਰੀ ਹੋਣ ਕਰਕੇ ਕੇਂਦਰੀ ਪੂਲ ਦੇ ਅਨਾਜ ਭੰਡਾਰਾਂ ਵਿੱਚ ਕਣਕ ਅਤੇ ਚੌਲਾਂ ਦੇ ਰੂਪ ਵਿੱਚ ਵੱਡਾ ਯੋਗਦਾਨ ਦੇਣ ਦਾ ਸਿਹਰਾ ਪੰਜਾਬ ਨੂੰ ਜਾਂਦਾ ਹੈ। ਪਿਛਲੇ ਸਾਉਣੀ ਸੀਜ਼ਨ ਦੌਰਾਨ ਪੰਜਾਬ ਨੇ 186 ਲੱਖ ਮੀਟਰਕ ਟਨ ਤੋਂ ਵੱਧ ਝੋਨੇ ਦੀ ਪੈਦਾਵਾਰ ਕੀਤੀ ਸੀ ਜਦਕਿ ਇਸ ਹਾੜੀ ਦੇ ਸੀਜ਼ਨ ਵਿੱਚ 100 ਲੱਖ ਮੀਟਰਕ ਟਨ ਦੇ ਕਰੀਬ ਕਣਕ ਦੀ ਪੈਦਾਵਾਰ ਕੀਤੀ ਹੈ।

ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ ਅਤੇ ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,158FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...