Tuesday, May 7, 2024

ਵਾਹਿਗੁਰੂ

spot_img
spot_img

ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਗ੍ਰਿਫਤਾਰ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 21 ਜੂਨ, 2022 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋ ਹੋਰ ਦੋਸ਼ੀਆਂ ਨੁੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਕਾਰ ਹਰਮੀਤ ਸਿੰਘ ਕਾਲਕਾ ਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਪਹਿਲਾਂ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ 4 ਦੋਸ਼ੀ ਗ੍ਰਿਫਤਾਰ ਕੀਤੇ ਗਏ ਸਨ ਤੇ ਹੁਣ 2 ਹੋਰ ਦੋਸ਼ੀ ਗ੍ਰਿਫਤਾਰ ਕੀਤੇ ਗਏ ਹਨ।

ਉਹਨਾਂ ਨੇ ਕਾਨਪੁਰ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੋੋਸ਼ੀਆਂ ਦੀ ਗ੍ਰਿਫਤਾਰੀ ਦਾ ਸਿਹਰਾ ਆਪਣੇ ਸਿਰ ਬੰਨਣ ਦੇ ਜਾਗੋ ਪਾਰਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ ਯਤਨ ਦਾ ਗੰਭੀਰ ਨੋਟਿਸ ਲੈਂਦਿਆਂ ਸਰਦਾਰ ਜੀ ਕੇ ਨੂੰ ਆਖਿਆ ਕਿ ਉਹ ਜਿਹੜੇ ਕੰਮ ਨਹੀਂ ਕਰ ਸਕੇ, ਉਸਦਾ ਸਿਹਰਾ ਆਪਣੇ ਸਿਰ ਬੰਨਣ ਦੇ ਯਤਨਾਂ ਤੋਂ ਬਾਜ਼ ਆਉਣ। ਉਹਨਾਂ ਕਿਹਾ ਕਿ ਕਾਨਪੁਰ ਸਿੱਖ ਦੰਗਿਆਂ ਦੇ ਮਾਮਲੇ ਵਿਚ ਕਾਰਵਾਈ ਸਿਰਫ ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਨਾਲ ਨਾਲ ਹੋਈ ਹੈ, ਇਸ ਤੱਥ ਤੋਂ ਸਾਰਾ ਜੱਗ ਜਾਣੂ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ 2019 ਵਿਚ ਸਰਦਾਰ ਮਨਜੀਤ ਸਿੰਘ ਜੀ ਕੇ ਨੁੰ ਦਿੱਲੀ ਗੁਰਦੁਆਰਾ ਕਮੇਟੀ ਦੀ ਪ੍ਰਧਾਨਗੀ ਤੋਂ ਲਾਂਭੇ ਕਰ ਦਿੱਤਾ ਗਿਆ ਸੀ।

ਇਸ ਉਪਰੰਤ ਉਹਨਾਂ ਆਪ, ਦਿੱਲੀ ਦੇ ਸਿੱਖ ਨੇਤਾ ਸਰਦਾਰ ਕੁਲਦੀਪ ਸਿੰਘ ਭੋਗਲ ਤੇ ਕਾਨਪੁਰ ਦੇ ਸਿੱਖ ਨੇਤਾ ਸਰਦਾਰ ਸੁਰਜੀਤ ਸਿੰਘ ਓਬਰਾਏ ਇਸ ਮਾਮਲੇ ਵਿਚ ਉੱਤਰ ਪ੍ਰਦੇਸ਼ ਦੇ ਗ੍ਰਹਿ ਸਕੱਤਰ ਤੇ ਬਣੀ ਐਸ ਆਈ ਟੀ ਨਾਲ ਮੁਲਾਕਾਤਾਂ ਕਰਦੇ ਹਨ ਤੇ ਕੇਸ ਦੀ ਪੈਰਵੀ ਨਿਰੰਤਰ ਕਰਦੇ ਰਹੇ ਹਨ।

ਉਹਨਾਂ ਕਿਹਾ ਕਿ ਮਨਜੀਤ ਸਿੰਘ ਜੀ ਕੇ ਨੇ ਪ੍ਰਧਾਨਗੀ ਤੋਂ ਲਾਂਭੇ ਹੋਣ ਮਗਰੋਂ ਕਦੇ ਵੀ ਐਸ ਆਈ ਟੀ ਨਾਲ ਸੰਪਰਕ ਨਹੀਂ ਕੀਤਾ। ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਪੈਰਵਈ ਵਿਚ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅਹਿਮ ਰੋਲ ਅਦਾ ਕੀਤਾ ਹੈ। ਉਹਨਾਂ ਕਿਹਾ ਦਿੱਲੀ ਕਮੇਟੀ ਹਮੇਸ਼ਾ ਇਹਨਾਂ ਕੇਸਾਂ ਦਾ ਤਰਕਸੰਗਤ ਨਿਪਟਾਰਾ ਕਰਵਾਉਣ ਦੇ ਹੱਕ ਵਿਚ ਹੈ ਤੇ ਹਮੇਸ਼ਾ ਅਸਲ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਵਾਸਤੇ ਕੰਮ ਕੀਤਾ ਹੈ ਤੇ ਕਰਦੇ ਰਹਾਂਗੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...