Saturday, May 4, 2024

ਵਾਹਿਗੁਰੂ

spot_img
spot_img

ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੀ ਚੋਣ ਸਬੰਧੀ ਅਧਿਸੂਚਨਾ ਜਾਰੀ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 22 ਜੂਨ, 2022 –
ਭਾਰਤੀ ਚੋਣ ਕਮਿਸ਼ਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਪਦ ਨੂੰ ਭਰਨ ਅਤੇ ਚੋਣ ਕਰਨ ਸੰਬੰਧੀ ਰਾਸ਼ਟਰਪਤੀ ਅਤੇ ਉਪਰਾਸ਼ਟਰਪਤੀ ਚੋਣ ਅਧਿਨਿਯਮ, 1952 ਦੀ ਧਾਰਾ 4 ਦੀ ਉਪਧਾਰਾ (1) ਦੇ ਅਧੀਨ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ। ਇਸ ਚੋਣ ਦੇ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤੇ ਗਏ ਸ੍ਰੀ ਪੀ. ਸੀ. ਮੋਦੀ ਜੋ ਰਾਜ ਸਭਾ ਦੇ ਸਕੱਤਰ ਜਨਰਲ ਵੀ ਹਨ, ਨੇ ਸੂਚਨਾ ਦਿੱਤੀ ਹੈ ਕਿ ਉਮੀਦਵਾਰ ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰਥਕਾਂ ਵਿੱਚੋਂ ਕਿਸੇ ਇਕ ਦੁਆਰਾ ਨਾਮਜ਼ਦਗੀ ਪੱਤਰ ਉਨ੍ਹਾਂ (ਰਿਟਰਨਿੰਗ ਅਫਸਰ) ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫਤਰ ਵਿੱਚ ਜਾਂ ਜੇਕਰ ਉਹ ਅਪਰਵਰਜਨੀ ਰੂਪ ਵਿੱਚ ਗੈਰਹਾਜ਼ਰ ਹੋਵੇ, ਤਾਂ ਸਹਾਇਕ ਰਿਟਰਨਿੰਗ ਅਫਸਰ ਸ੍ਰੀ ਮੁਕੁਲ ਪਾਂਡੇ, ਵਿਸ਼ੇਸ਼ ਕਾਰਜ ਅਫਸਰ ਜਾਂ ਸ੍ਰੀ ਸੁਰਿੰਦਰ ਕੁਮਾਰ ਤ੍ਰਿਪਾਠੀ, ਸੰਯੁਕਤ ਸਕੱਤਰ ਅਤੇ ਮੁੱਖ ਚੌਕਸੀ ਅਫਸਰ, ਰਾਜ ਸਭਾ ਸਕੱਤਰੇਤ ਨੂੰ ਉਕਤ ਦਫਤਰ ਵਿੱਚ 29 ਜੂਨ, 2022 ਤੱਕ (ਪਬਲਿਕ ਛੁੱਟੀ ਵਾਲੇ ਦਿਨ ਤੋਂ ਬਿਨ੍ਹਾਂ) ਕਿਸੇ ਵੀ ਦਿਨ 11 ਵਜੇ ਸਵੇਰੇ ਅਤੇ 3 ਵਜੇ ਬਾਅਦ ਦੁਪਹਿਰ ਦੇ ਵਿੱਚ ਪੇਸ਼ ਕੀਤੇ ਜਾ ਸਕਣਗੇ।

ਬੁਲਾਰੇ ਅਨੁਸਾਰ ਹਰ ਇਕ ਨਾਮਜ਼ਦਗੀ ਪੱਤਰ ਦੇ ਨਾਲ ਉਸ ਪਾਰਲੀਮੈਂਟ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਉਮੀਦਵਾਰ ਦੇ ਸਬੰਧ ਦੇ ਇੰਦਰਾਜ ਦੀ ਇੱਕ ਪ੍ਰਮਾਣਿਤ ਕਾਪੀ ਲਗਾਈ ਜਾਵੇ, ਜਿਸ ਵਿੱਚ ਉਮੀਦਵਾਰ ਵੋਟਰ ਦੇ ਰੂਪ ਵਿਚ ਰਜਿਸਟਰ ਹੈ। ਉਨ੍ਹਾਂ ਦੱਸਿਆ ਕਿ ਹਰ ਇਕ ਉਮੀਦਵਾਰ ਕੇਵਲ ਪੰਦਰਾਂ ਹਜ਼ਾਰ ਰੁਪਏ ਦੀ ਰਾਸ਼ੀ ਜਮ੍ਹਾਂ ਕਰਵਾਏਗਾ।

ਇਹ ਰਕਮ ਨਾਮਜ਼ਦਗੀ ਪੱਤਰ ਪੇਸ਼ ਕਰਦੇ ਸਮੇਂ ਰਿਟਰਨਿੰਗ ਅਫਸਰ ਦੇ ਕੋਲ ਨਕਦ ਜਮਾਂ ਕੀਤੀ ਜਾ ਸਕੇਗੀ ਜਾਂ ਭਾਰਤੀ ਰਿਜ਼ਰਵ ਬੈਂਕ ਜਾਂ ਕਿਸੇ ਸਰਕਾਰੀ ਖਜ਼ਾਨੇ ਵਿਚ ਇਸ ਤੋਂ ਪਹਿਲਾਂ ਜਮ੍ਹਾਂ ਕੀਤੀ ਜਾ ਸਕੇਗੀ ਅਤੇ ਇਸ ਤੋਂ ਬਾਅਦ ਦੀ ਸਥਿਤੀ ਵਿਚ ਅਜਿਹੀ ਰਸੀਦ ਦਾ, ਜਿਸ ਵਿਚ ਇਹ ਦੱਸਿਆ ਹੋਵੇ ਕਿ ਉਕਤ ਰਾਸ਼ੀ ਜਮ੍ਹਾਂ ਕਰ ਦਿੱਤੀ ਗਈ ਹੈ, ਨਾਮਜ਼ਦਗੀ ਪੱਤਰ ਦੇ ਨਾਲ ਲਗਾਇਆ ਜਾਣਾ ਜ਼ਰੂਰੀ ਹੈ।

ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੇ ਫਾਰਮ ਉਪਰੋਕਤ ਦੱਸੇ ਦਫਤਰ ਵਿਚ ਉਪਰੋਕਤ ਸਮੇਂ ਤੇ ਪ੍ਰਾਪਤ ਕੀਤੇ ਜਾ ਸਕਣਗੇ। ਉਨਾਂ ਦੱਸਿਆ ਕਿ ਅਧਿਨਿਯਮ ਦੀ ਧਾਰਾ 5 (ਖ) ਦੀ ਉਪਧਾਰਾ (4) ਦੇ ਅਧੀਨ ਨਾ ਮਨਜ਼ੂਰ ਕੀਤੇ ਗਏ ਨਾਮਜ਼ਦਗੀ ਪੱਤਰਾਂ ਤੋਂ ਬਿਨ੍ਹਾਂ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਕਤ ਦਫਤਰ ਦੇ ਕਮਰਾ ਨੰਬਰ 62, ਪਹਿਲੀ ਮੰਜ਼ਿਲ, ਸੰਸਦ ਭਵਨ, ਨਵੀਂ ਦਿੱਲੀ ਵਿਖੇ ਵੀਰਵਾਰ, 30 ਜੂਨ, 2022 ਨੂੰ ਸਵੇਰੇ 11 ਵਜੇ ਕੀਤੀ ਜਾਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਸੂਚਨਾ ਉਮੀਦਵਾਰ, ਜਾਂ ਉਸਦੇ ਪ੍ਰਸਥਾਪਕਾਂ ਜਾਂ ਸਮਰੱਥਕਾਂ ਵਿਚੋਂ ਕਿਸੇ ਇਕ ਦੁਆਰਾ, ਜੇ ਉਮੀਦਵਾਰ ਦੁਆਰਾ ਲਿਖਤ ਰੂਪ ਵਿਚ ਇਸ ਮੰਤਵ ਲਈ ਬਕਾਇਦਾ ਅਧਿਕਾਰਤ ਕੀਤਾ ਗਿਆ ਹੋਵੇ, ਰਿਟਰਨਿੰਗ ਅਫਸਰ ਨੂੰ ਕਮਰਾ ਨੰਬਰ 29, ਭੂ-ਤਲ, ਸੰਸਦ ਭਵਨ, ਨਵੀਂ ਦਿੱਲੀ ਦਫਤਰ ਵਿਖੇ 02 ਜੁਲਾਈ, 2022 ਨੂੰ ਤਿੰਨ ਵਜੇ ਬਾਅਦ ਦੁਪਹਿਰ ਤੋਂ ਪਹਿਲਾਂ ਪੇਸ਼ ਕੀਤੀ ਜਾ ਸਕੇਗੀ।

ਉਨ੍ਹਾਂ ਅਨੁਸਾਰ ਚੋਣ ਲੜੇ ਜਾਣ ਦੀ ਸੂਰਤ ਵਿੱਚ ਮਤਦਾਨ ਇਨ੍ਹਾਂ ਨਿਯਮਾਂ ਦੇ ਅਧੀਨ ਨਿਯਤ ਕੀਤੇ ਗਏ ਮਤਦਾਨ ਦੀਆਂ ਥਾਂਵਾਂ ਵਿਖੇ ਸੋਮਵਾਰ 18 ਜੁਲਾਈ, 2022 ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਦੇ ਵਿਚਕਾਰ ਹੋਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,152FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...