Sunday, May 19, 2024

ਵਾਹਿਗੁਰੂ

spot_img
spot_img

ਸ਼ਤਰੰਜ ਮਸ਼ਾਲ ਪਟਿਆਲਾ ਪੁੱਜੀ, 190 ਦੇਸ਼ਾਂ ਦੀ ਸ਼ਮੂਲੀਅਤ ਵਾਲੀ 44ਵੀਂ ਚੈੱਸ ਓਲੰਪੀਆਡ ਮਸ਼ਾਲ ਨੇ ਨੌਜਵਾਨਾਂ ’ਚ ਭਰਿਆ ਜੋਸ਼

- Advertisement -

ਯੈੱਸ ਪੰਜਾਬ
ਪਟਿਆਲਾ, 23 ਜੂਨ, 2022 –
ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਵਾਲੀ ਅਤੇ ਭਾਰਤ ‘ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ ਉਲੰਪੀਆਡ ਮਸ਼ਾਲ ਰਿਲੇਅ ਅੱਜ ਪਟਿਆਲਾ ਪੁੱਜੀ।

ਖੁੱਲ੍ਹੀ ਜੀਪ ‘ਚ ਸਵਾਰ ਚੈੱਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ‘ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਇੱਥੇ ਐਨ.ਆਈ.ਐਸ. ਵਿਖੇ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐਨ.ਆਈ.ਐਸ, ਖਿਡਾਰੀਆਂ, ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਐਮ.ਐਲ.ਏ. ਗੁਰਲਾਲ ਘਨੌਰ ਨੇ ਮਸ਼ਾਲ ਦਾ ਸਵਾਗਤ ਤੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖੇਡਾਂ, ਖਿਡਾਰੀਆਂ ਨੂੰ ਪ੍ਰਫੁਲਤ ਕਰਨ ਦੇ ਨਾਲ-ਨਾਲ ਸੂਬੇ ‘ਚ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ।

ਗੁਰਲਾਲ ਘਨੌਰ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਦੇ ਪਲੇਠੇ ਬਜਟ ‘ਚ ਵੀ ਖੇਡਾਂ ਨੂੰ ਖਾਸ ਤਰਜੀਹ ਮਿਲੇਗੀ। ਉਨ੍ਹਾਂ ਕਿਹਾ ਕਿ ਚੈਸ ਮਸ਼ਾਲ, ਸ਼ਤਰੰਜ ਖੇਡ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਉਤਸ਼ਾਹਤ ਕਰ ਰਹੀ ਹੈ।

ਮੁੱਖ ਮਹਿਮਾਨ ਵਜੋਂ ਪੁੱਜੇ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਮਹਾਂਬਲੀਪੁਰਮ, ਚੇਨਈ ਵਿਖੇ ਹੋਣ ਜਾ ਰਹੀ 44ਵੀਂ ਚੈੱਸ ਓਲੰਪੀਆਡ ‘ਚ ਪੰਜਾਬ ਦੇ 6 ਖਿਡਾਰੀ (3 ਲੜਕੀਆਂ ਤੇ 3 ਲੜਕੇ) ਹਿੱਸਾ ਲੈਣਗੇ, ਜਿਨ੍ਹਾਂ ਤੋਂ ਉਨ੍ਹਾਂ ਨੂੰ ਚੋਖੀ ਉਮੀਦ ਹੈ।

ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਭਾਰਤ ਮੱਲ ਸਮਰਾਟ ਗੁਰਮੁੱਖ ਸਿੰਘ ਨੇ ਖਿਡਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਚੰਗੀ ਖੁਰਾਕ ਖਾਣ ਤੇ ਅਨੁਸ਼ਾਸਨ ‘ਚ ਰਹਿਣ ਤਾਂ ਕਿ ਸ਼ਤਰੰਜ ਦੀ ਤਰ੍ਹਾਂ ਦੂਸਰੀਆਂ ਕੌਮਾਂਤਰੀ ਖੇਡਾਂ ਦੀ ਮਸ਼ਾਲ ਵੀ ਸਾਡੇ ਦੇਸ਼ ਆਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਚੈੱਸ ਓਲੰਪਆਡ ਮਸ਼ਾਲ ਇੱਥੇ ਪੁਜੀ ਹੈ। ਉਨ੍ਹਾਂ ਕਿਹਾ ਕਿ ਇਸ ਮਸ਼ਾਲ ਨੇ ਸਾਡੇ ਨੌਜਵਾਨਾਂ ‘ਚ ਖੇਡਾਂ ਤੇ ਖਾਸ ਕਰਕੇ ਚੈੱਸ ਪ੍ਰਤੀ ਜੋਸ਼ ਭਰਿਆ ਹੈ। ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਨੁਮਾਇੰਦੇ ਅੰਕੁਸ਼ ਕਥੂਰੀਆ ਨੇ ਸਵਾਗਤ ਕੀਤਾ।

ਐਨ.ਆਈ.ਐਸ. ਦੇ ਸੀਨੀਅਰ ਕਾਰਜਕਾਰੀ ਡਾਇਰੈਕਟਰ ਕਰਨਲ (ਰਿਟਾ.) ਰਾਜ ਸਿੰਘ ਬਿਸ਼ਨੋਈ ਨੇ ਮਹਿਮਾਨਾਂ ਦਾ ਸਨਮਾਨ ਕੀਤਾ, ਉਨ੍ਹਾਂ ਦੇ ਨਾਲ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਲੈਫ. ਜਨਰਲ (ਰਿਟਾ.) ਜੇ.ਐਸ. ਚੀਮਾ ਵੀ ਮੌਜੂਦ ਸਨ।

ਇਸ ਦੌਰਾਨ ਚੈੱਸ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੇ ਪਟਿਆਲਾ ਦੇ ਛੋਟੀ ਉਮਰ ਦੇ ਖਿਡਾਰੀਆਂ ਨਾਲ ਚੈੱਸ ਬੋਰਡ ‘ਤੇ ਚੈੱਸ ਖੇਡ ਕੇ ਬੱਚਿਆਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ ਕੀਤਾ। ਸਮਾਰੋਹ ‘ਚ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਨੇ ਉਤਰ ਖੇਤਰੀ ਸੱਭਿਆਚਾਰਕ ਕੇਂਦਰ ਦੇ ਸਹਿਯੋਗ ਨਾਲ ਭੰਗੜੇ ਦੀ ਪੇਸ਼ਕਾਰੀ ਕੀਤੀ। ਇਸ ਤੋਂ ਬਾਅਦ ਸ਼ਤਰੰਜ ਉਲੰਪੀਆਡ ਮਸ਼ਾਲ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਸੌਂਪਕੇ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ।

ਇਸ ਮੌਕੇ ਪੰਜਾਬ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਥਾਪਰ, ਏ.ਡੀ.ਸੀ. (ਯੂ.ਡੀ.) ਗੌਤਮ ਜੈਨ, ਏ.ਡੀ.ਸੀ. (ਜ) ਗੁਰਪ੍ਰੀਤ ਸਿੰਘ ਥਿੰਦ, ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਸਹਾਇਕ ਕਮਿਸ਼ਨਰ ਕਿਰਨ ਸ਼ਰਮਾ, ਐਨ.ਆਈ.ਐਸ. ਦੇ ਡਿਪਟੀ ਡਾਇਰੈਕਟਰ ਗੌਰਵ ਰਾਵਤ, ਪੰਜਾਬ ਸਟੇਟ ਚੈੱਸ ਐਸੋਸੀਏਸ਼ਨ ਦੇ ਖ਼ਜ਼ਾਨਚੀ ਤੇ ਕੌਮਾਂਤਰੀ ਮੈਡਲ ਜੇਤੂ ਪੰਕਜ ਸ਼ਰਮਾ, ਡੀ.ਐਸ.ਪੀ. ਸਿਟੀ-1 ਸੌਰਵ ਜਿੰਦਲ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜ਼ਦਾਨ, ਐਨ.ਵਾਈ.ਕੇ. ਦੇ ਡਿਪਟੀ ਡਾਇਰੈਕਟਰ ਪਰਮਜੀਤ ਸਿੰਘ, ਜ਼ਿਲ੍ਹਾ ਯੂਥ ਅਫ਼ਸਰ ਨੇਹਾ ਸ਼ਰਮਾ, ਪਟਿਆਲਾ ਜ਼ਿਲ੍ਹਾ ਚੈੱਸ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਮੇਸ਼ ਸ਼ਰਮਾ, ਪਰਮਿੰਦਰ ਨਾਥ ਮਾਥੁਰ, ਹਰਚਰਨ ਸਿੰਘ, ਰਾਜੀਵ ਰਹੇਜਾ, ਯੋਗੇਸ਼ ਸਿੰਗਲਾ, ਵੰਸ਼ ਨਾਥ ਮਾਥੁਰ, ਡਾ. ਲੋਹਿਤ ਸ਼ਰਮਾ, ਡਾ. ਮਾਨਿਕ ਸ਼ਰਮਾ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ ‘ਤੇ ਦੁੱਖ ਪ੍ਰਗਟਾਇਆ

ਯੈੱਸ ਪੰਜਾਬ ਅੰਮ੍ਰਿਤਸਰ, 11 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ‘ਐਪਲ’ ਅਧਾਰਿਤ ‘ਐਪ’ ਜਾਰੀ

ਯੈੱਸ ਪੰਜਾਬ ਅੰਮ੍ਰਿਤਸਰ, 9 ਮਈ, 2024 ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।...

ਮਨੋਰੰਜਨ

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...

ਜੈਰੀ ਦੀ ਪਹਿਲੀ ਐਲਬਮ “RAW” ਪੰਜਾਬੀ ਸੰਗੀਤ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ

ਯੈੱਸ ਪੰਜਾਬ 9 ਮਈ, 2024 ਕੈਨੇਡੀਅਨ-ਅਧਾਰਤ ਸਿੰਗਰ ਜੈਰੀ ਆਪਣੀ ਪਹਿਲੀ ਐਲਬਮ 'ਰਾਅ' ਨਾਲ ਪੰਜਾਬੀ ਸੰਗੀਤ ਦੇ ਦ੍ਰਿਸ਼ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਤਿਆਰ ਹੈ। "ਸ਼ੋਅਸਟਾਪਰ", "ਸ਼ੀ ਇਜ਼ ਦ ਵਨ" ਅਤੇ "ਟੌਪ ਫੇਮ" ਸਮੇਤ ਪਿਛਲੀਆਂ ਹਿੱਟਾਂ ਦੀ...

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...
spot_img

ਸੋਸ਼ਲ ਮੀਡੀਆ

223,121FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...