Sunday, May 5, 2024

ਵਾਹਿਗੁਰੂ

spot_img
spot_img

ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਲੇਖਕ ਵਫ਼ਦ ਨੂੰ ਮਿਲ਼ਿਆ ਇੰਗਲੈਂਡ ਦੀ ਪਾਰਲੀਮੈਂਟ ਜਾਣ ਦਾ ਸੁਭਾਗ

- Advertisement -

ਯੈੱਸ ਪੰਜਾਬ
ਲੁਧਿਆਣਾ, 23 ਜੂਨ, 2022 –
ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਬਰਤਾਨੀਆ ਵੱਸਦੇ ਉੱਘੇ ਪੰਜਾਬੀ ਲੇਖਕਾਂ ਕੁਲਵੰਤ ਕੌਰ ਢਿੱਲੋਂ, ਬਲਵਿੰਦਰ ਸਿੰਘ ਚਾਹਲ ਤੇ ਭਾਰਤ ਤੋਂ ਗਏ ਹਿੰਦੀ ਲੇਖਕ ਸੁਭਾਸ਼ ਭਾਸਕਰ ਨੂੰ ਮੈਂਬਰ ਆਫ ਪਾਰਲੀਮੈਂਟ ਈਲਿੰਗ ਲੰਡਨ ਵਰਿੰਦਰ ਸ਼ਰਮਾ ਦੁਆਰਾ ਭੇਜੇ ਗਏ ਸੱਦੇ ਸਦਕਾ ਇੰਗਲੈਂਡ ਦੀ ਪਾਰਲੀਮੈਂਟ ਵੈਸਟ ਮਿਨਸਟਰ ਹਾਲ ਵਿੱਚ ਜਾਣ ਦਾ ਮੌਕਾ ਮਿਲਿਆ।

ਇਹ ਬਰਤਾਨੀਆ ਦੇ ਸ਼ਾਹੀ ਘਰਾਣੇ ਦਾ ਮਹਿਲ ਹੈ ਜੋ ਹੁਣ ਪਾਰਲੀਮੈਂਟ ਵਜੋਂ ਵੀ ਜਾਣਿਆ ਜਾਂਦਾ ਹੈ। ਇਹ ਮਹਿਲ ਇੱਥੋਂ ਦੀਆਂ ਸਭ ਤੋਂ ਪੁਰਾਣੀਆਂ ਇਮਾਰਤਾਂ ਵਿੱਚੋਂ ਇੱਕ ਹੈ। ਸ਼ਰਮਾ ਜੀ ਦੀ ਸੈਕਟਰੀ ਮਿਸ ਕੈਥੀ ਨੇ ਲੇਖਕਾਂ ਦੇ ਇਸ ਵਫ਼ਦ ਨੂੰ ਇਸ ਮਹਿਲ ਬਾਰੇ ਬਹਤੁ ਰੌਚਿਕ ਜਾਣਕਾਰੀ ਦਿੱਤੀ।

ਉਸਦੇ ਬਾਅਦ ਸ਼ਰਮਾ ਜੀ ਨੇ ਹੋਰ ਵੀ ਕਈ ਤਰ੍ਹਾਂ ਦੀ ਜਾਣਕਾਰੀ ਸਾਂਝੀ ਕੀਤੀ ਜਿਵੇਂ ਕੇ ਇਸ ਮਹਿਲ ਦੀ ਕਲਾਤਮਿਕਤਾ ,ਇੱਥੋਂ ਦੀ ਲੋਕਤੰਤਰਿਕ ਨੀਤੀ, ਇਸਦੇ ਇਤਿਹਾਸ ਬਾਰੇ, ਨਾਲ ਲੱਗਦੇ ਥੇਮਸ ਦਰਿਆ ਬਾਰੇ ਅਤੇ ਉਹਨਾਂ ਆਪਣੇ ਰਾਜਨੀਤਕ ਸਫਰ ਬਾਰੇ ਵੀ ਬੜੀਆਂ ਰੌਚਿਕ ਗੱਲਾਂ ਕੀਤੀਆਂ।

ਸ਼੍ਰੀ ਵਰਿੰਦਰ ਸ਼ਰਮਾ ਜੀ ਨੇ ਬਿਨਾ ਕਿਸੇ ਰੋਕ ਟੋਕ ਤੇ ਝਿਜਕ ਦੇ ਆਪਣਿਆਂ ਵਾਂਗ ਮੋਹ ਭਰੀਆਂ ਗੱਲਾਂ ਕੀਤੀਆਂ। ਉਹਨਾਂ ਦਾ ਗੱਲ ਕਰਨ ਦਾ ਅੰਦਾਜ਼, ਪਿਆਰ, ਸਨੇਹ ਅਤੇ ਬਿਨਾ ਕਿਸੇ ਤਰ੍ਹਾਂ ਦੀ ਹਉਮੈ ਜਾਂ ਦੂਰੀ ਤੋਂ ਆਪਣਿਆਂ ਵਾਂਗ ਵਿਚਰਨਾ ਇੰਝ ਲੱਗ ਰਿਹਾ ਸੀ ਜਿਵੇਂ ਉਹ ਚਿਰਾਂ ਤੋਂ ਜਾਣਦੇ ਹੋਣ।

ਉਹਨਾਂ ਆਪਣੇ ਦਫਤਰ ਦਾ ਨਾ ਸਿਰਫ਼ ਚੱਕਰ ਲਗਵਾਇਆ ਸਗੋਂ ਉੱਥੇ ਬੈਠ ਇੱਕ ਵਾਰ ਫਿਰ ਲੰਮੀਆਂ ਗੱਲਾਂ ਕੀਤੀਆਂ। ਦਫ਼ਤਰ ਵਿੱਚ ਉਹਨਾਂ ਨੂੰ “ਇਟਲੀ ਵਿੱਚ ਸਿੱਖ ਫੌਜੀ” ਕਿਤਾਬ ਦੀਆਂ ਤਿੰਨੋ ਕਾਪੀਆਂ ਪੰਜਾਬੀ, ਹਿੰਦੀ ਤੇ ਅੰਗਰੇਜੀ ਭੇਂਟ ਕੀਤੀਆਂ।

ਬਲਵਿੰਦਰ ਸਿੰਘ ਚਾਹਲ ਸਮੇਤ ਸੁਭਾਸ਼ ਭਾਸਕਰ ਜੀ( ਜਿਹਨਾਂ ਇਸ ਕਿਤਾਬ ਨੂੰ ਹਿੰਦੀ ਵਿੱਚ ਅਨੁਵਾਦ ਕੀਤਾ )ਅਤੇ ਕੁਲਵੰਤ ਕੌਰ ਢਿੱਲੋਂ ਨੇ ਇਸ ਇਤਿਹਾਸਿਕ ਦਸਤਾਵੇਜ ਅਤੇ ਸਾਹਿਤ ਵਾਰੇ ਵਰਿੰਦਰ ਸ਼ਰਮਾ ਜੀ ਨਾਲ ਬਹੁਤ ਸਾਰੇ ਵਿਚਾਰ ਸਾਂਝੇ ਕੀਤੇ।। ਇਸਦੇ ਨਾਲ ਸ਼ਰਮਾ ਜੀ ਅਤੇ ਕੁਲਵੰਤ ਕੌਰ ਢਿੱਲੋਂ ਨੂੰ ਫੁਲਕਾਰੀ ਨਾਲ ਸਨਮਾਨਿਤ ਵੀ ਕੀਤਾ ਗਿਆ।

ਇਹ ਪਲ ਜਿੱਥੇ ਖੁਸ਼ੀ ਵਾਲੇ ਸਨ ਉੱਥੇ ਮਾਣਮੱਤੇ ਵੀ ਰਹੇ ਜਦੋਂ ਐਮ ਪੀ ਵਰਿੰਦਰ ਸ਼ਰਮਾ ਜੀ ਨੇ ਮਿਲਣ ਗਏ ਇਨਾਂ ਸਾਹਿਤਕਾਰਾਂ ਨੂੰ ਵਧਾਈ ਅਤੇ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕੇ ਲੇਖਕਾਂ ਦੁਆਰਾ ਰਚਿਆ ਗਿਆ ਸਾਹਿਤ ਹੀ ਕਿਸੇ ਦੇਸ਼, ਕੌਮ ਜਾਂ ਸਮਾਜ ਦੀ ਪੈਰਵਾਈ ਕਰਦਾ ਉਸਨੂੰ ਸਮੇਂ ਦੇ ਹਾਣੀ ਬਣਾਉਂਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...