Wednesday, May 1, 2024

ਵਾਹਿਗੁਰੂ

spot_img
spot_img

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ ਉਗਰਾਹਾਂ ਵੱਲੋਂ ਅਗਨੀਪਥ ਯੋਜਨਾ ਖਿਲਾਫ਼ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

- Advertisement -

ਚੰਡੀਗੜ੍ਹ, 23 ਜੂਨ, 2022 (ਦਲਜੀਤ ਕੌਰ ਭਵਾਨੀਗੜ੍ਹ )
ਕੇਂਦਰੀ ਭਾਜਪਾ ਮੋਦੀ ਸਰਕਾਰ ਦੀ ਬਹੁਚਰਚਿਤ ਫੌਜੀ ਭਰਤੀ ਦੀ ਅਗਨੀਪੱਥ ਯੋਜਨਾ ਵਿਰੁੱਧ ਦੇਸ਼ ਭਰ ਵਿੱਚ ਹੋ ਰਹੇ ਵਿਸ਼ਾਲ ਜਨਤਕ ਰੋਸ ਪ੍ਰਦਰਸ਼ਨਾਂ ਨੂੰ ਹੋਰ ਬੁਲੰਦੀਆਂ ‘ਤੇ ਲੈ ਜਾਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਭਲਕੇ ਪੰਜਾਬ ਭਰ ਵਿੱਚ ਡੀਸੀ/ਐੱਸਡੀਐੱਮ ਦਫ਼ਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਹਰ ਪੱਧਰ ‘ਤੇ ਜਥੇਬੰਦਕ ਆਗੂਆਂ ਰਾਹੀਂ ਸਮੂਹ ਕਿਸਾਨਾਂ, ਖੇਤ ਮਜ਼ਦੂਰਾਂ, ਸਨਅਤੀ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਨੌਜਵਾਨਾਂ, ਵਿਦਿਆਰਥੀਆਂ ਅਤੇ ਜਨਤਕ ਜਮਹੂਰੀ ਕਾਰਕੁਨਾਂ ਨਾਲ ਸੰਪਰਕ ਕਰਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਪ੍ਰਵਾਰਾਂ ਸਮੇਤ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਹੈ ਕਿ ਇਹ ਯੋਜਨਾ ਦੇਸ਼ ਦੇ ਕਰੋੜਾਂ ਬੇਰੁਜ਼ਗਾਰ ਨੌਜਵਾਨਾਂ ਲਈ ਪੱਕੀ ਸਰਕਾਰੀ ਨੌਕਰੀ ਦੀ ਗਰੰਟੀ ਦਾ ਹੱਕ ਵੀ ਖੋਂਹਦੀ ਹੈ ਅਤੇ ਦੇਸ਼ ਦੀ ਸੁਰੱਖਿਆ ਲਈ ਵੀ ਖਤਰਾ ਖੜ੍ਹਾ ਕਰਦੀ ਹੈ।

ਉਨ੍ਹਾਂ ਦੱਸਿਆ ਕਿ ਰੋਸ ਪ੍ਰਦਰਸ਼ਨਾਂ ਮੌਕੇ ਸਰਕਾਰੀ ਉੱਚ ਅਧਿਕਾਰੀਆਂ ਨੂੰ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਜਾਵੇਗੀ ਕਿ ਅਗਨੀਪਥ ਯੋਜਨਾ ਨੂੰ ਤੁਰੰਤ ਅਤੇ ਪੂਰੀ ਤਰ੍ਹਾਂ ਰੱਦ ਕਰਕੇ ਇਸ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ।

ਫੌਜ ਵਿੱਚ ਪਿਛਲੇ ਦੋ ਸਾਲਾਂ ਤੋਂ ਬੰਦ ਕੀਤੀ ਭਰਤੀ ਕਾਰਨ ਰਹਿੰਦੀਆਂ 1,25,000 ਅਸਾਮੀਆਂ ਅਤੇ ਇਸ ਸਾਲ ਖਾਲੀ ਹੋਣ ਵਾਲੀਆਂ ਲਗਭਗ 60,000 ਅਸਾਮੀਆਂ ਦੀ ਪਹਿਲਾਂ ਵਾਂਗ ਰੈਗੂਲਰ ਭਰਤੀ ਤੁਰੰਤ ਸ਼ੁਰੂ ਕੀਤੀ ਜਾਵੇ। ਜਿੱਥੇ ਭਰਤੀ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਸੀ ਉਸ ਨੂੰ ਪੂਰਾ ਕੀਤਾ ਜਾਵੇ ਅਤੇ ਪਿਛਲੇ ਦੋ ਸਾਲਾਂ ਤੋਂ ਭਰਤੀ ਨਾ ਹੋਣ ਦੇ ਬਦਲੇ ਆਮ ਭਰਤੀ ਲਈ ਨੌਜਵਾਨਾਂ ਨੂੰ ਉਮਰ ਵਿੱਚ 2 ਸਾਲ ਦੀ ਛੋਟ ਦਿੱਤੀ ਜਾਵੇ।

ਕਿਸੇ ਵੀ ਫੌਜੀ ਭਰਤੀ ਲਈ ਬਿਨੈਕਾਰਾਂ ‘ਤੇ ਕੋਈ ਹਲਫ਼ਨਾਮਾ ਲੈਣ ਦੀ ਸ਼ਰਤ ਨਾ ਲਗਾਈ ਜਾਵੇ ਜਿਹੜੀ ਉਹਨਾਂ ਨੂੰ ਜਨਤਕ ਜਮਹੂਰੀ ਪ੍ਰਦਰਸ਼ਨਾਂ ਦੇ ਅਧਿਕਾਰ ਤੋਂ ਵਾਂਝਾ ਕਰਦੀ ਹੋਵੇ। ਬੀਤੇ ਦਿਨੀਂ ਇਨ੍ਹਾਂ ਮੰਗਾਂ ਨੂੰ ਲੈ ਕੇ ਦੇਸ਼ ਭਰ ਵਿੱਚ ਅੰਦੋਲਨ ਕਰ ਰਹੇ ਲੋਕਾਂ ਵਿਰੁੱਧ ਦਰਜ ਕੀਤੇ ਗਏ ਸਾਰੇ ਪੁਲਿਸ ਕੇਸ ਵਾਪਸ ਲਏ ਜਾਣ ਅਤੇ ਦਿੱਲੀ ਵਿਖੇ ਗ੍ਰਿਫ਼ਤਾਰ ਕਰਕੇ ਤਿਹਾੜ ਜੇਲ੍ਹ ਵਿੱਚ ਡੱਕੇ ਗਏ ਸੈਂਕੜੇ ਨੌਜਵਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਆਪਣੇ ਬਿਆਨ ਦੇ ਅਖੀਰ ਵਿੱਚ ਕਿਸਾਨ ਆਗੂਆਂ ਨੇ ਜ਼ੋਰ ਦਿੱਤਾ ਹੈ ਕਿ ਸਮੂਹ ਕਿਰਤੀਆਂ ਬੇਰੁਜ਼ਗਾਰਾਂ ਅਤੇ ਦੇਸ਼ਭਗਤ ਜਮਹੂਰੀ ਲੋਕਾਂ ਨੂੰ ਇਸ ਹੱਕੀ ਅੰਦੋਲਨ ਵਿਚ ਖੁੱਲ੍ਹਕੇ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਮੋਦੀ ਮਾਰਕਾ ਕੱਟੜਪੰਥੀ ਹਕੂਮਤ ਦੀਆਂ ਅਜਿਹੀਆਂ ਦੇਸ਼ ਵਿਰੋਧੀ ਨੀਤੀਆਂ ਨੂੰ ਮੁਕੰਮਲ ਭਾਂਜ ਦਿੱਤੀ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,162FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...