Tuesday, April 30, 2024

ਵਾਹਿਗੁਰੂ

spot_img
spot_img

ਸਿੱਧੂ ਮੂਸੇਵਲਾ ਦੇ ਨਵੇਂ ਆਏ ਗੀਤ ਐਸ. ਵਾਈ. ਐਲ ਨੇ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ: ਸੁਖਦੇਵ ਸਿੰਘ ਢੀਂਡਸਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 24 ਜੂਨ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕਰਦਿਆਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, ਉਥੇ ਹੀ ਪੰਜਾਬ ਦੇ ਹੱਕੀ ਮਸਲਿਆਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਗੀਤ ਕੋਈ ਗੀਤ ਨਹੀਂ ਸਗੋਂ ਪੰਜਾਬ ਦੀ ਦੁਖਦਾਈ ਹਕੀਕਤ ਹੈ ਕਿਉਂਕਿ ਇਹ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦੀ ਗੱਲ ਕਰਦਾ ਹੈ।

ਇੰਨਾ ਹੀ ਨਹੀਂ, ਸਗੋਂ ਇਹ ਗੀਤ ਉਨ੍ਹਾਂ ਸਿੱਖ ਕੈਦੀਆਂ ਦੀ ਵੀ ਗੱਲ ਕਰਦਾ ਹੈ, ਜੋ ਅੱਜ ਵੀ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਹਨ। ਸ. ਢੀਂਡਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਇੰਨੀ ਛੋਟੀ ਉਮਰ ਵਿੱਚ ਆਪਣੇ ਗੀਤ ਰਾਹੀਂ ਇੱਕ ਵਾਰ ਫਿਰ ਧੁੰਮਾਂ ਪਾ ਦਿੱਤੀਆਂ ਹਨ ਅਤੇ ਕਈ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਰੋਸ਼ਨੀ ਪਾਉਣ ਦੀ ਕੋਸ਼ਿਸ਼ ਕੀਤੀ ਹੈ।।

ਸ. ਢੀਂਡਸਾ ਨੇ ਕਿਹਾ ਕਿ ਐੱਸ ਵਾਈ ਐੱਲ ਗੀਤ ਨੇ ਪਾਣੀ ਦੇ ਵਿਵਾਦ, ਅਣਵੰਡੇ ਪੰਜਾਬ, 1984 ਦੇ ਸਿੱਖ ਕਤਲੇਆਮ, ਸਿੱਖ ਕੈਦੀਆਂ ਅਤੇ ਕਿਸਾਨ ਅੰਦੋਲਨ ਵਿਚ ਪਾਏ ਗਏ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਬਹੁਤ ਹੀ ਸੁੱਚਜੇ ਢੰਗ ਨਾਲ ਉਜਾਗਰ ਕੀਤਾ ਹੈ। ਸ. ਢੀਂਡਸਾ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਗੀਤ ਤੋਂ ਪ੍ਰੇਰਣਾ ਲੈਂਦਿਆਂ ਸਮੂਹ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਇਸ ਲੰਬੀ ਪਾਣੀ ਦੀ ਲੜਾਈ ਨੂੰ ਜਿੱਤਣ ਲਈ ਇੱਕਜੁੱਟ ਹੋ ਕੇ ਲੜਾਈ ਲੜਨਗੀਆਂ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,164FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...