Sunday, May 26, 2024

ਵਾਹਿਗੁਰੂ

spot_img
spot_img

ਮਾਨ ਸਰਕਾਰ ਨੇ ਸੌ ਦਿਨਾਂ ’ਚ ਪੰਜਾਬ ਦੇ ਹਰ ਖੇਤਰ ਵਿੱਚ ਕੀਤੇ ਮਹੱਤਵਪੂਰਨ ਸੁਧਾਰ: ਮਲਵਿੰਦਰ ਸਿੰਘ ਕੰਗ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 25 ਜੂਨ, 2022 –
ਪੰਜਾਬ ਵਿਧਾਨ ਸਭਾ ’ਚ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਵਿੱਤੀ ਹਾਲਤ ਬਾਰੇ ਵਾਇਟ ਪੇਪਰ ਲਿਆਉਣ ’ਤੇ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਪੰਜਾਬ ਦੇ ਲੋਕਾਂ ਨੂੰ ਬੇਵਕੂਫ਼ ਬਣਾਉਣ ਲਈ ਇਹ ਜੁੰਮਲਾ ਬਣਾਇਆ ਸੀ, ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਿਆਂ ਵਿਧਾਨ ਸਭਾ ’ਚ ਪਹਿਲੀ ਵਾਰ ’ਚ ਹੀ ਵਾਇਟ ਪੇਪਰ ਪੇਸ਼ ਕਰ ਰਹੀ ਹੈ।

ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 100 ਦਿਨਾਂ ਦੌਰਾਨ ਹਰ ਖੇਤਰ ’ਚ ਮਹੱਤਵਪੂਰਨ ਕੰਮ ਕੀਤੇ ਹਨ। ਸਰਕਾਰ ਨੇ ਖੇਤੀ, ਇਲਾਜ, ਸਿੱਖਿਆ ਅਤੇ ਰੋਜ਼ਗਾਰ ਦੇ ਮਾਮਲਿਆਂ ’ਚ ਸੁਧਾਰ ਦੇ ਕੰਮ ਵੱਡੇ ਪੱਧਰ ’ਤੇ ਸ਼ੁਰੂ ਕਰਵਾਏ ਹਨ।

ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ’ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮਿਲ ਰਿਹਾ ਹੈ। ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਰਾਜ ਬਣਾਉਣ ਲਈ ਮਾਨ ਸਰਕਾਰ ਭ੍ਰਿਸ਼ਟ ਆਗੂਆਂ ਅਤੇ ਅਧਿਕਾਰੀਆਂ ’ਤੇ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਕਾਂਗਰਸ ਵੱਲੋਂ ਭ੍ਰਿਸ਼ਟਾਚਾਰੀ ਦੇ ਹੱਕ ’ਚ ਖੜ੍ਹਨਾ ਬੇਹੱਦ ਸ਼ਰਮਨਾਕ ਹੈ ।

ਮਲਵਿੰਦਰ ਸਿੰਘ ਕੰਗ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਇਨ ਨੰਬਰ ਦੀ ਤਰੀਫ਼ ਕਰਦਿਆਂ ਕਿਹਾ ਕਿ ਇਹ ਨੰਬਰ ਜਾਰੀ ਹੋਣ ਤੋਂ ਬਾਅਦ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਹੋਇਆ ਹੈ। ਮਾਨ ਸਰਕਾਰ ਨੇ ਪਿਛਲੇ 100 ਦਿਨਾਂ ’ਚ ਕਰੀਬ 50 ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਜੂਨ 1984 ਦੇ ਘੱਲੂਘਾਰੇ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ਪਾਵਨ ਸਰੂਪ ਨੂੰ ਸੰਗਤ ਦੇ ਦਰਸ਼ਨਾਂ ਲਈ ਕੀਤਾ ਸੁਸ਼ੋਭਿਤ

ਯੈੱਸ ਪੰਜਾਬ ਅੰਮ੍ਰਿਤਸਰ, 26 ਮਈ, 2024 ਜੂਨ 1984 ’ਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ...

ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 26 ਮਈ ਤੋਂ 6 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ

ਯੈੱਸ ਪੰਜਾਬ ਅੰਮ੍ਰਿਤਸਰ, 25 ਮਈ, 2024 ਜੂਨ 1984 ’ਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਜ਼ਖ਼ਮੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ...

ਮਨੋਰੰਜਨ

ਪੰਜਾਬੀ ਅਦਾਕਾਰਾ ਹਸਨਪ੍ਰੀਤ ਕੌਰ ਨੇ ‘ਬ੍ਰਦਰਜ਼ ਡੇਅ’ ਮਨਾਉਂਦੇ ਹੋਏ ਭਰਾਵਾਂ ਲਈ ਸਾਂਝਾ ਕੀਤੇ ਕੁਝ ਖ਼ਾਸ ਪਲ

ਯੈੱਸ ਪੰਜਾਬ 24 ਮਈ, 2024 ਹਸਨਪ੍ਰੀਤ ਕੌਰ ਜੋ ਜ਼ੀ ਪੰਜਾਬੀ ਦੇ ਸ਼ੋਅ "ਦਿਲਾਂ ਦੇ ਰਿਸ਼ਤੇ" ਵਿੱਚ "ਕੀਰਤ" ਦੀ ਭੂਮਿਕਾ ਨਿਭਾ ਰਹੀ ਹੈ, ਨੇ ਬ੍ਰਦਰਜ਼ ਡੇਅ ਤੇ ਆਪਣੇ ਭਰਾਵਾਂ ਨਾਲ ਦਿਲੀ ਪਲਾਂ ਨੂੰ ਸਾਂਝਾ ਕਰਦੇ ਹਨ। "ਦਿਲਾਂ ਦੇ...

ਇੱਕ ਪਰਫੈਕਟ ਕੋਲੇਬੋਰੇਸ਼ਨ- ਮਿਕੀ ਅਰੋੜਾ ਤੇ ਹਰੀਕੇ ਨੇ ਆਪਣਾ ਨਵਾਂ ਗੀਤ “ਐਚਆਰ ਗਾਡੀ” ਕੀਤਾ ਰਿਲੀਜ਼

ਯੈੱਸ ਪੰਜਾਬ 23 ਮਈ, 2024 ਹਰਿਆਣੇ ਦੇ ਰੈਪ ਸੀਨ ਦੀ ਧੜਕਣ ਵਾਲੀ ਲੈਅ ਇੱਕ ਵਾਰ ਫਿਰ ਗੂੰਜਦੀ ਹੈ ਜਦੋਂ ਮਿਕੀ ਅਰੋੜਾ, ਗੀਤਕਾਰੀ ਦੀ ਕਲਾ ਦੇ ਉਸਤਾਦ, ਨੇ ਆਪਣੇ ਨਵੀਨਤਮ ਸੋਨਿਕ ਮਾਸਟਰਪੀਸ, "ਐਚਆਰ ਗਾਡੀ" ਨੂੰ ਗੁਪਤ ਭੂਮੀਗਤ...

ਢੰਡਾ ਨਿਆਲੀਵਾਲਾ ਨੇ ਨਵਾਂ ਵਿਸਫੋਟਕ ਟਰੈਕ- ਈਗੋ ਕਿਲਰ – ਰਿਲੀਜ਼ ਕੀਤਾ

ਯੈੱਸ ਪੰਜਾਬ 13 ਮਈ, 2024 ਆਪਣੇ ਹਿੱਟ ਟ੍ਰੈਕ "ਬਲਾਕ" ਦੀ ਵਧਦੀ ਸਫਲਤਾ ਅਤੇ 'ਅੱਪ ਟੂ ਯੂ' ਨਾਲ ਇੰਟਰਨੈੱਟ ਦੇ ਰੁਝਾਨਾਂ ਨੂੰ ਉਡਾਉਂਦੇ ਹੋਏ, ਉੱਘੇ ਕਲਾਕਾਰ ਢਾਂਡਾ ਨਿਆਲੀਵਾਲਾ ਆਪਣੀ ਤਾਜ਼ਾ ਰਿਲੀਜ਼, "ਈਗੋ ਕਿਲਰ" ਨਾਲ ਇੱਕ ਵਾਰ ਫਿਰ...
spot_img

ਸੋਸ਼ਲ ਮੀਡੀਆ

223,097FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...