Tuesday, May 7, 2024

ਵਾਹਿਗੁਰੂ

spot_img
spot_img

ਐਮ ਐਲ ਏ ਦਿਨੇਸ਼ ਚੱਢਾ ਨੇ ਰੋਪੜ ਬੋਟ ਕਲੱਬ ਦੀ ਪੁਰਾਣੀ ਬਿਲਡਿੰਗ ਢਾਹ ਦੇਣ ਦਾ ਮਾਮਲਾ ਵਿਧਾਨ ਸਭਾ ‘ਚ ਉਠਾਇਆ, ਮੰਤਰੀ ਨੇ ਕਿਹਾ ਕਿ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ

- Advertisement -

ਯੈੱਸ ਪੰਜਾਬ
ਰੂਪਨਗਰ, ਜੂਨ 25, 2022 –
ਐਮ.ਐਲ.ਏ ਐਡਵੋਕੇਟ ਦਿਨੇਸ਼ ਚੱਢਾ ਚੱਢਾ ਨੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਪਿੰਕਾਸ਼ੀਆ ਟੂਰਿਜ਼ਮ ਕੰਪਲੈਕਸ, ਰੋਪੜ ਦੀ ਪੁਰਾਣੀ ਬਿਲਡਿੰਗ ਨੂੰ ਢਾਹ ਕੇ ਨਵਾਂ ਕੰਪਲੈਕਸ ਬਣਾਉਣ ਦਾ ਮਾਮਲਾ ਉਠਾਇਆ ਕਿ ਇੱਕ ਨਿੱਜੀ ਕੰਪਨੀ ਨਾਲ ਪਿਛਲੀ ਸਰਕਾਰ ਨੇ ਸਮਝੌਤਾ ਕੀਤਾ ਸੀ, ਜੇਕਰ ਇਸ ਨਿੱਜੀ ਕੰਪਨੀ ਖਿਲਾਫ ਸਕਿਓਰਟੀ ਜਬਤ ਕਰਨ ਤੋਂ ਬਿਨਾਂ ਕਾਨੂੰਨ/ਐਗਰੀਮੈਂਟ ਮੁਤਾਬਿਕ ਕੋਈ ਹੋਰ ਕਾਰਵਾਈ ਕੀਤੀ ਗਈ ਹੈ।

ਇਸ ਦੇ ਜਵਾਬ ਵਿੱਚ ਸੈਰ ਸਪਾਟਾ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪਿੰਕਾਸ਼ੀਆ ਟੂਰਿਸਟ ਕੰਪਲੈਕਸ, ਰੋਪੜ ਨੂੰ ਵਿਕਸਿਤ ਕਰਨ ਦਾ ਸਮਝੌਤਾ 9.9.2010 ਨੂੰ ਪਿੰਕਾਸ਼ੀਆ ਹੋਟਲਜ਼ ਐਂਡ ਰਿਜ਼ੋਰਟਸ ਪ੍ਰਾ. ਲਿ. ਨਾਲ ਕੀਤਾ ਗਿਆ ਸੀ ਪ੍ਰੰਤੂ ਕੰਪਨੀ ਵਲੋਂ ਸਮਝੌਤੇ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ 1 ਕਰੋੜ ਰੁਪਏ ਦੀ ਬੈਂਕ ਗਰੰਟੀ ਮਿਤੀ 21.7.2014 ਨੂੰ ਜਬਤ ਕਰਦੇ ਹੋਏ ਮਿਤੀ 17.9.2014 ਨੂੰ ਇਸ ਸਮਝੌਤੇ ਨੂੰ ਰੱਦ ਕਰ ਦਿੱਤਾ ਗਿਆ ਸੀ। ਸਮਝੌਤੇ ਦੀਆਂ ਸ਼ਰਤਾਂ ਅਨੁਸਾਰ ਐਡਵੋਕੇਟ ਜਨਰਲ, ਪੰਜਾਬ ਵਲੋਂ ਕਾਨੂੰਨੀ ਸਲਾਹ ਹੋਣ ਉਪਰੰਤ ਬਣਦੀ ਯੋਗ ਕਾਰਵਾਈ ਕੀਤੀ ਜਾਵੇਗੀ।

ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਬੋਟ ਕਲੱਬ ਨੂੰ ਢਾਹਣ ਨਾਲ ਰੂਪਨਗਰ ਦੇ ਵਸਨੀਕਾਂ ਦਾ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਜਿਸ ਦੀ ਕੀਮਤ ਕਰੋੜਾਂ ਰੁਪਏ ਦੀ ਸੀ ਅਤੇ ਲੱਖਾਂ ਰੁਪਏ ਦਾ ਮੁਨਾਫ਼ਾ ਸਰਕਾਰ ਨੂੰ ਹੁੰਦਾ ਸੀ ਅਤੇ ਕੇਵਲ ਸਕਿਓਰਟੀ ਜ਼ਬਤ ਕਰਨਾ ਹੀ ਕਾਫੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਸ ਕੰਪਨੀ ਖ਼ਿਲਾਫ਼ ਐਗਰੀਮੈਂਟ ਦੇ ਮੁਤਾਬਕ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਅਤੇ ਐਗਰੀਮੈਂਟ ਦੀਆਂ ਸ਼ਰਤਾਂ ਨੂੰ ਜਾਣਬੁੱਝ ਕੇ ਕਮਜ਼ੋਰ ਬਣਾਇਆ ਗਿਆ ਹੈ ਅਤੇ ਕਾਰਵਾਈ ਨਹੀਂ ਹੋ ਰਹੀ ਤਾਂ ਸਬੰਧਤ ਅਧਿਕਾਰੀਆਂ ਖਿਲਾਫ਼ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...