Friday, May 3, 2024

ਵਾਹਿਗੁਰੂ

spot_img
spot_img

ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪਰਵਾਸੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਨੂੰ ਤਰਜੀਹ ਦੇਣ: ਗੁਮਟਾਲਾ

- Advertisement -

ਯੈੱਸ ਪੰਜਾਬ
ਮੈਲਬੌਰਨ, 27 ਜੂਨ, 2022 –
ਵਿਦੇਸ਼ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਹਮੇਸ਼ਾ ਹੀ ਪੰਜਾਬ ਦੀ ਖ਼ੁਸ਼ਹਾਲੀ ਲਈ ਕੋਈਵੀ ਕਾਰਜ ਹੋਵੇ ਉਸ ਵਿੱਚ ਵੱਧ ਚੜ ਕੇ ਯੋਗਦਾਨ ਪਾਓਂਦਾ ਹੈ। ਇਸੇ ਸੰਦਰਭ ਵਿੱਚ ਬੀਤੇ ਦਿਨੀਂ ਪੰਜਾਬੀ ਸੱਭਿਆਚਾਰਕਕੇਂਦਰ ਮੈਲਬੌਰਨ ਵੱਲੋਂ ਸ਼ਹਿਰ ਦੇ ‘ਵੈਜੀ ਡ੍ਰਾਈਵ’ ਰੈਸਤਰਾਂ ਵਿੱਚ ਇਕ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆਗਿਆ ਜਿਸ ਵਿੱਚ ਅਮਰੀਕਾ ਤੋਂ ਆਸਟਰੇਲੀਆ ਦੀ ਫੇਰੀ ਤੇ ਆਏ ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਗਲੋਬਲਕਨਵੀਨਰ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਵਿਦੇਸ਼ ਸਕੱਤਰ ਸਮੀਪ ਸਿੰਘ ਗੁਮਟਾਲਾ ਅਤੇ ਪ੍ਰਸਿੱਧ ਫਿਲਮੀਅਦਾਕਾਰ ਹਰਿੰਦਰ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।

ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵਧੇਰੇ ਅੰਤਰਰਾਸ਼ਟਰੀ ਉਡਾਣਾਂ ਦੀ ਮੁਹਿੰਮ ਚਲਾ ਰਹੇ ਸਮੀਪ ਸਿੰਘ ਗੁਮਟਾਲਾ ਨੇ ਆਪਣੇ ਸੰਖੇਪ ਭਾਸ਼ਨ ਵਿੱਚ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਵਾਈ ਅੱਡੇ ਤੋਂ ਉਡਾਣਾਂ ਤਦ ਹੀ ਵਧ ਸਕਦੀਆਂ ਹਨ ਜੇਕਰ ਪਰਵਾਸੀ ਇਸ ਹਵਾਈ ਅੱਡੇ ਨੂੰ ਪਹਿਲ ਦੇਣ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਆਸਟ੍ਰੇਲੀਆ, ਨਿਊਜ਼ੀਲੈਂਡ ਵਾਸੀਆਂ ਲਈ ਸਕੂਟ ਵਰਗੀਆਂ ਘੱਟ ਕਿਰਾਏ ਵਾਲੀਆਂ ਏਅਰਲਾਈਨਾਂਦੀਆਂ ਉਡਾਣਾਂ ਹੁਣ ਮੁੜ ਉਪਲੱਬਧ ਹਨ।

ਕਰੋਨਾ ਮਹਾਂਮਾਰੀ ਕਰਕੇ ਮੁਲਤਵੀ ਹੋਈਆਂ ਏਅਰ ਏਸ਼ੀਆ ਅਤੇ ਮਲਿੰਡੋ ਏਅਰ ਦੀਆਂ ਉਡਾਣਾਂ ਜਲਦੀ ਬਹਾਲ ਹੋ ਰਹੀਆਂ ਹਨ ਜਿਸ ਨਾਲ ਪੰਜਾਬੀਆਂ ਨੂੰ ਜ਼ਿਆਦਾ ਸਹੂਲਤ ਮਿਲੇਗੀ। ਉਹਨਾਂ ਉਮੀਦ ਜਾਹਿਰ ਕੀਤੀ ਕਿ ਪੰਜਾਬੀ ਕੋਵਿਡ ਤੋਂ ਪਹਿਲਾਂ ਵਾਂਗ ਅੰਮ੍ਰਿਤਸਰ ਜਾਣ ਲਈ ਇਹਨਾਂ ਸਭਨਾਂ ਉਡਾਣਾਂ ਨੂੰ ਤਰਜੀਹ ਦੇ ਕੇ ਕਾਮਯਾਬ ਕਰਨਗੇ ਤਾਂ ਜੋ ਹੋਰਨਾਂ ਵੱਡੀਆਂ ਏਅਰਲਾਈਨ ਤੱਕ ਵੀ ਪਹੁੰਚ ਕੀਤੀ ਜਾ ਸਕੇ।

ਜੇਕਰ ਪਰਵਾਸੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਤਰਜੀਹ ਦਿੰਦੇ ਹਨ ਤਾਂ ਭਵਿੱਖ ਵਿੱਚ ਇਨ੍ਹਾਂ ਦੀ ਗਿਣਤੀ ਹੋਰ ਵਧਾਈ ਜਾ ਸਕਦੀ ਹੈ। ਇਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਵਧੇਰੇ ਹੁਲਾਰਾ ਮਿਲੇਗਾ ਅਤੇ ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਕੈਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਚਲਾਉਣ ਦਾ ਮੁੱਦਾ ਹੁਣ ਕੈਨੇਡੀਅਨ ਪਾਰਲੀਮੈਂਟ ਵਿਚਚੁੱਕਿਆ ਗਿਆ ਹੈ ਅਤੇ ਇਸ ਤਰ੍ਹਾਂ ਦੀ ਕੋਸ਼ਿਸ਼ ਆਸਟਰੇਲੀਆ, ਨਿਊਜ਼ੀਲੈਂਡ ਵੱਸਦੇ ਪੰਜਾਬੀਆਂ ਨੂੰ ਵੀ ਕਰਨੀ ਚਾਹੀਦੀ ਹੈ।

ਇਸ ਮੌਕੇ ਹਾਜ਼ਰ ਪ੍ਰਸਿੱਧ ਪੰਜਾਬੀ ਅਦਾਕਾਰ ਹਰਿੰਦਰ ਸਿੰਘ ਭੁੱਲਰ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕੈਨੇਡਾ, ਅਮਰੀਕਾ, ਇੰਗਲੈਂਡ, ਨਿਊਜ਼ੀਲੈਂਡ ਅਤੇ ਆਸਟਰੇਲੀਆ ਵਿਚ ਵੱਡੀ ਗਿਣਤੀ ਵਿੱਚ ਪੰਜਾਬੀ ਵੱਸਦੇ ਹਨ। ਜੇਕਰ ਉਹ ਦਿੱਲੀ ਦੀ ਬਜਾਏ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਤਰਜੀਹ ਦਿੰਦੇ ਹਨ ਤਾਂ ਇਸ ਦਾ ਵੱਡਾ ਫ਼ਾਇਦਾ ਪੰਜਾਬ ਨੂੰਹੋਵੇਗਾ।

ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦਾ ਮੰਨਣਾ ਹੈ ਕਿ ਘੱਟ ਕਿਰਾਏ ਦੀਆਂ ਏਅਰਲਾਈਨਾਂ ਵਿੱਚ ਵੱਡੀਆਂਏਅਰਲਾਈਨਾਂ ਦੇ ਮੁਕਾਬਲੇ ਸਹੂਲਤ ਘੱਟ ਮਿਲਦੀ ਹੈ ਪਰ ਇਸ ਦਾ ਦੂਜਾ ਪਹਿਲੂ ਇਹ ਵੀ ਹੈ ਕਿ ਘੱਟ ਕਿਰਾਇਆ, ਸਮੇਂ ਦੀ ਬੱਚਤ ਅਤੇ ਪੰਜਾਬ ਤੋਂ ਦਿੱਲੀ ਆਉਣ ਜਾਣ ਵੇਲੇ ਹੁੰਦੀ ਖੱਜਲ ਖੁਆਰੀ ਤੋਂ ਬਚਿਆ ਜਾ ਸਕਦਾ ਹੈ।

ਇਸ ਮੌਕੇ ਮਨਦੀਪ ਸਿੰਘ, ਡਾ. ਪ੍ਰੀਤਇੰਦਰ ਸਿੰਘ ਗਰੇਵਾਲ, ਸੁਖਦੀਪ ਸਿੰਘ, ਅਮਰਦੀਪ ਕੌਰ, ਗੁਰਵਿੰਦਰ ਸਿੰਘ, ਗੁਰਿੰਦਰ ਕੌਰ, ਖੁਸ਼ਪ੍ਰੀਤ ਸਿੰਘ ਸੁਨਾਮ, ਹਰਮਨ ਬੋਪਾਰਾਏ, ਸੰਦੀਪ ਸਿੰਘ ਕਾਹਲੋਂ ਆਦਿ ਸ਼ਖ਼ਸੀਅਤਾਂ ਹਾਜ਼ਰ ਸਨ। ਪੰਜਾਬੀ ਸੱਭਿਆਚਾਰਕ ਕੇਂਦਰ ਮੈਲਬੌਰਨ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,156FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...