Saturday, May 4, 2024

ਵਾਹਿਗੁਰੂ

spot_img
spot_img

ਦਿੱਲੀ ਵਾਂਗ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 28 ਜੂਨ, 2022 :
ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੁ ਰਾਮਦਾਸ ਜੀ ਅੰਮ੍ਰਿਤਸਰ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ , ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ , ਅੰਮ੍ਰਿਤਸਰ ਦੀ ਵਿਧਾਇਕਾ ਸ੍ਰੀ ਮਤੀ ਜੀਵਨ ਜਿਓਤ ਕੌਰ ,ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸ. ਸੁਖਪਾਲ ਸਿੰਘ ਖਹਿਰਾ ਨੂੰ ਭੇਜੀ ਈ ਮੇਲ ਰਾਹੀੰ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਹਰ ਸਾਲ ਲੱਖਾਂ ਲੋਕ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਤੇ ਰਾਜਸਥਾਨ ਤੋਂ ਵਿਦੇਸ਼ਾਂ ਤੋਂ ਆਉਂਦੇ ਹਨ ਲੱਖਾਂ ਹੀ ਲੋਕ ਅਤੇ ਵਿਦੇਸ਼ਾਂ ਨੂੰ ਜਾਂਦੇ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਅਜੇ ਤੀਕ ਕਿਸੇ ਵੀ ਸਰਕਾਰ ਨੇ ਦਿੱਲੀ ਵਾਂਗ ਵੱਖ ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਖੇਚਲ ਨਹੀਂ ਕੀਤੀ।

ਯਾਤਰੂਆਂ ਨੂੰ ਨਿੱਜੀ ਗੱਡੀਆਂ ਲੈ ਕੇ ਆਉਣਾ ਜਾਣਾ ਪੈਂਦਾ ਹੈ। ਇਸ ਲਈ ਪੰਜਾਬ ਰੋਡਵੇਜ਼ ਤੇ ਪੈਪਸੂ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਲਗ਼ਜ਼ਰੀ ਬੱਸਾਂ ਦਿੱਲੀ ਵਾਂਗ ਚਲਾਉਣ ਦੀ ਖੇਚਲ ਕੀਤੀ ਜਾਵੇ ਤਾਂ ਜੋ ਯਾਤਰੂਆਂ ਨੂੰ ਨਿੱਜੀ ਗੱਡੀਆਂ ਦੀ ਖ਼ਜਲ ਖ਼ੁਆਰੀ ਤੋਂ ਨਿਜਾਤ ਮਿਲ ਸਕੇ।

ਅਜਿਹਾ ਕਰਨ ਨਾਲ ਉਨ੍ਹਾਂ ਯਾਤਰੂਆਂ ਨੂੰ ਵੀ ਰਾਹਤ ਮਿਲੇਗੀ ਜਿਹੜੇ ਡੁਬੱਈ ਤੇ ਹੋਰ ਅਰਬ ਦੇਸ਼ਾਂ ਨੂੰ ਜਾਂਦੇ ਤੇ ਉਨ੍ਹਾਂ ਪਾਸ ਆਪਣੀਆਂ ਕਾਰਾਂ ਨਹੀਂ ਤੇ ਉਹ ਬੱਸਾਂ ਰਾਹੀਂ ਆਉਂਦੇ ਜਾਂਦੇ ਹਨ। ਮੰਚ ਆਗੂ ਨੇ ਹਵਾਈ ਅੱਡੇ ਤੋਂ ਘਿਉ ਮੰਡੀ ਤੀਕ ਲੋਕਲ ਬੱਸਾਂ ਚਲਾਉਣ ਦੀ ਵੀ ਮੰਗ ਕੀਤੀ ਹੈ ਤਾਂ ਜੋ ਜਿਹੜੇ ਯਾਤਰੂ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਾ ਚਾਹੁੰਦੇ ਹਨ ਉਹ ਆਸਾਨੀ ਨਾਲ ਜਾ ਸਕਣ ।

ਮੰਚ ਵੱਲੋਂ 5 ਮਈ 2022 ਨੂੰ ਮੁੱਖ ਮੰਤਰੀ ਤੇ ਟਰਾਂਸਪੋਰਟ ਮੰਤਰੀ ਨੂੰ ਇਸ ਸਬੰਧੀ ਪੱਤਰ ਭੇਜੇ ਗਏ ਸਨ ਪਰ ਅਫਸੋਸ ਦੀ ਗੱਲ ਹੈ ਕਿ ਬੱਸਾਂ ਕੀ ਚਲਾਉਣੀਆਂ ਸਨ ਕਿਸੇ ਨੇ ਵੀ ਇਨ੍ਹਾਂ ਪੱਤਰਾਂ ਦੇ ਉਤਰ ਭੇਜਣ ਦੀ ਖੇਚਲ ਨਹੀਂ ਕੀਤੀ। ਇਹ ਬਹੁਤ ਹੀ ਅਹਿਮ ਮਸਲਾ ਹੈ ਇਸ ਲਈ ਮੌਜੂਦਾ ਅਜਲਾਸ ਵਿਚ ਸਰਕਾਰ ਪਾਸੋਂ ਇਸ ਬਾਰੇ ਪੁੱਛਣ ਦੀ ਖੇਚਲ ਕੀਤੀ ਜਾਵੇ ਕਿ ਅਜੇ ਤੀਕ ਇਹ ਬੱਸ ਸੇਵਾ ਸ਼ੁਰੂ ਕਿਉਂ ਨਹੀਂ ਕੀਤੀ ਗਈ ?

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,151FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...