Thursday, May 9, 2024

ਵਾਹਿਗੁਰੂ

spot_img
spot_img

ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀ ਭਰਤੀ ਪ੍ਰਕਿਰਿਆ ਨੂੰ ਲੈਕੇ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ ਦਾਖਲ, ਦਿੱਲੀ ਸਰਕਾਰ ਨੂੰ ਨੋਟਿਸ ਜਾਰੀ

- Advertisement -

ਯੈੱਸ ਪੰਜਾਬ  
ਨਵੀਂ ਦਿੱਲੀ, 29 ਜੂਨ, 2022 –
ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀਆਂ ਅਸਾਮੀਆਂ ਭਰਨ ਦੇ ਗ਼ਲਤ ਤਰੀਕੇ ਨੂੰ ਸੁਧਾਰਨ ਦੀ ਮੰਗ ਨੂੰ ਲੈਕੇ ਪੰਜਾਬੀ ਭਾਸ਼ਾ ਕਾਰਕੁੰਨ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਕੌਮੀ ਘਟਗਿਣਤੀ ਕਮਿਸ਼ਨ ਵਿੱਚ ਪਟੀਸ਼ਨ ਦਾਖਲ ਕੀਤੀ ਗਈ ਹੈ। ਐਡਵੋਕੇਟ ਅਜੈਪਾਲ ਸਿੰਘ ਵੱਲੋਂ ਤਿਆਰ ਕੀਤੀ ਗਈ ਪਟੀਸ਼ਨ ਵਿੱਚ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੇ ਟੀਚਰਾਂ ਦੀ 2021 ਵਿੱਚ ਹੋਈ ਭਰਤੀ ਪ੍ਰੀਖਿਆਂ ਉਪਰੰਤ ਦਿੱਲੀ ਅਧੀਨ ਸੇਵਾ ਚੋਣ ਬੋਰਡ (ਡੀ.ਐਸ.ਐਸ.ਐਸ.ਬੀ.) ਵੱਲੋਂ ਤਿਆਰ ਕੀਤੀ ਗਈ ਵੱਖ-ਵੱਖ ਮੈਰਿਟ ਸੂਚੀ ‘ਚ ਸੋਧ ਕਰਵਾਉਣ ਦੀ ਮੰਗ ਕੀਤੀ ਗਈ ਹੈ, ਤਾਂਕਿ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਲਾਜ਼ਮੀ ਪੜਾਉਣ ਦੇ ਟੀਚੇ ਦੀ ਪ੍ਰਾਪਤੀ ਹੋ ਸਕੇ।

ਜਾਗੋ ਪਾਰਟੀ ਦੇ ਕੌਮਾਂਤਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਤੇ ਐਡਵੋਕੇਟ ਅਜੈ ਪਾਲ ਸਿੰਘ ਦੀ ਮੌਜੂਦਗੀ ਵਿੱਚ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਡਾਕਟਰ ਪਰਮਿੰਦਰ ਪਾਲ ਸਿੰਘ ਵੱਲੋਂ ਪਟੀਸ਼ਨ ਦੀ ਕਾਪੀ ਸੌਂਪੀ ਗਈ। ਜਿਸ ਉਤੇ ਤੁਰੰਤ ਕਾਰਵਾਈ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ ਵੱਲੋਂ ਸੰਬਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਜੀਕੇ ਨੇ ਦੋਸ਼ ਲਾਇਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਤੇ ਉਰਦੂ ਭਾਸ਼ਾ ਦੇ ਟੀਚਰਾਂ ਪ੍ਰਤੀ ਸੁਹਿਰਦ ਨਹੀਂ ਹੈ।

ਪੰਜਾਬੀ ਤੇ ਉਰਦੂ ਭਾਸ਼ਾ ਟੀਚਰਾਂ ਦੀ ਭਰਤੀ ਨਾਂ ਕਰਨ ਦੀ ਮੰਸ਼ਾ ਨੂੰ ਲੈਕੇ ਗਲਤ ਤਰੀਕੇ ਨਾਲ ਪ੍ਰੀਖਿਆਂ ਕਰਵਾਈ ਗਈ ਸੀ, ਜਿਸ ਨੂੰ ਲੈਕੇ ਸਾਡੇ ਕੋਲ ਸੰਬਧਿਤ ਉਮੀਦਵਾਰਾਂ ਪਾਸੋਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਮੇਰੇ ਵੱਲੋਂ ਵਿਸਤਾਰ ਨਾਲ ਕੇਜਰੀਵਾਲ ਨੂੰ 13 ਜਨਵਰੀ 2022 ਨੂੰ ਇਸ ਬਾਰੇ ਪੱਤਰ ਲਿਖਿਆ ਗਿਆ ਸੀ। ਪਰ ਸਾਡੇ ਵੱਲੋਂ ਚੁੱਕੇ ਗਏ ਸਵਾਲਾਂ ਉਤੇ ਕੇਜਰੀਵਾਲ ਸਰਕਾਰ ਵੱਲੋਂ ਧਾਰੀ ਚੁੱਪ ਕਰਕੇ ਅੱਜ ਸਾਨੂੰ ਪਟੀਸ਼ਨ ਦਾਖਲ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਡਾਕਟਰ ਪਰਮਿੰਦਰ ਪਾਲ ਸਿੰਘ ਨੇ ਸਥਾਨਕ ਭਾਸ਼ਾ ਟੀਚਰਾਂ ਦੀ ਭਰਤੀ ਪ੍ਰਕਿਰਿਆ ਦੌਰਾਨ ਉਮੀਦਵਾਰਾਂ ਨੂੰ ਦਿੱਤੇ ਗਏ ‘ਸਿਖਿਆ ਸ਼ਾਸਤਰ’ ਦੇ ਪਹਿਲੇ ਪੇਪਰ ਵਿੱਚ ਜਾਣਬੁੱਝ ਕੇ ਫੇਲ ਕਰਨ ਦਾ ਦਿੱਲੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਦੱਸਿਆ ਕਿ ਦਿੱਲੀ ਅਧੀਨ ਸੇਵਾ ਚੋਣ ਬੋਰਡ ਨੇ ਭਾਸ਼ਾਈ ਟੀਚਰਾਂ ਨੂੰ ਪਹਿਲੇ ਪੇਪਰ ਵਿੱਚ ਜੋ 5 ਖੰਡ ਦਿੱਤੇ ਹਨ ਉਸ ਵਿੱਚ ਸਾਧਾਰਣ ਗਿਆਨ, ਕਾਰਨ ਦਸੋਂ, ਅੰਗਰੇਜ਼ੀ, ਗਣਿਤ ਤੇ ਹਿੰਦੀ ਵਿਸ਼ੇ ਦੇ 20-20 ਅੰਕਾਂ ਦੇ ਸਵਾਲ ਹਨ।

ਜੋ ਕਿ ਪੰਜਾਬੀ ਤੇ ਉਰਦੂ ਭਾਸ਼ਾ ਮਾਹਿਰਾਂ ਨਾਲ ਮਜ਼ਾਕ ਹੈਂ। ਪਰ ਅੰਗਰੇਜ਼ੀ, ਗਣਿਤ ਤੇ ਹਿੰਦੀ ਵਿਸ਼ੇ ਦੇ ਟੀਚਰ ਵਜੋਂ ਇਨ੍ਹਾਂ ਵਿਸ਼ਿਆਂ ਦੀ ਟੀ.ਜੀ.ਟੀ. ਟੀਚਰਾਂ ਦੇ ਉਮੀਦਵਾਰਾਂ ਲਈ ਇਹ ਵਰਦਾਨ ਸਨ। ਕਿਉਂਕਿ ਉਹ ਪਹਿਲੇ ਪੇਪਰ ਦੇ 20 ਨੰਬਰ ਤਾਂ ਘਰੋਂ ਹੀ ਲੈਕੇ ਨਿਕਲਦੇ ਹਨ। ਜਦਕਿ ਪੰਜਾਬੀ ਤੇ ਉਰਦੂ ਭਾਸ਼ਾ ਦੇ ਉਮੀਦਵਾਰਾਂ ਨੂੰ ਪਹਿਲੇ ਪੇਪਰ ਵਿੱਚ ਇਹ ਵਿਸ਼ੇਸ਼ ਅਧਿਕਾਰ ਨਹੀਂ ਮਿਲਦਾ।

ਸਵਾਲ ਇਹ ਵੀ ਹੈ ਕਿ ਪੰਜਾਬੀ ਤੇ ਉਰਦੂ ਭਾਸ਼ਾ ਦੇ ਉਮੀਦਵਾਰਾਂ ਦਾ ਹਿੰਦੀ, ਅੰਗਰੇਜ਼ੀ ਤੇ ਗਣਿਤ ਵਿੱਚ ਮਾਹਿਰ ਹੋਣਾ ਆਪਣੇ ਮੂਲ ਵਿਸੇ਼ ਨਾਲੋਂ ਜ਼ਿਆਦਾ ਜ਼ਰੂਰੀ ਕਿਉਂ ਹੈ ? ਦਿੱਲੀ ਸਰਕਾਰ ਭਾਸ਼ਾ ਅਧਿਆਪਕਾਂ ਦੀ ਭਰਤੀ ਦੇ ਨਾਂ ਉੱਤੇ ਧੋਖਾ ਕਰ ਰਹੀ ਹੈ। 2017 ਵਿੱਚ ਟੀ.ਜੀ.ਟੀ. ਪੰਜਾਬੀ ਦੀਆਂ 214 ਪੋਸਟਾਂ ਲਈ ਹੋਈ ਪ੍ਰੀਖਿਆ ਵਿੱਚ ਸਿਰਫ 53 ਉਮੀਦਵਾਰ ਸਫ਼ਲ ਐਲਾਨੇ ਗਏ ਸਨ।

ਇਸੇ ਤਰ੍ਹਾਂ 2021 ਵਿੱਚ ਟੀ.ਜੀ.ਟੀ. ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਹੋਈ ਪ੍ਰੀਖਿਆ ਦੇ ਸਫ਼ਲ ਐਲਾਨੇ ਗਏ ਉਮੀਦਵਾਰਾਂ ਦੀ ਔਸਤ 10-15 ਫੀਸਦੀ ਦੇ ਕਰੀਬ ਹੀ ਦੱਸੀ ਜਾ ਰਹੀ ਹੈਂ। 2021 ਵਿੱਚ ਹੋਈ ਪ੍ਰੀਖਿਆ ਦੌਰਾਨ ਪੰਜਾਬੀ ਔਰਤ ਟੀਚਰਾਂ ਦੀ 492 ਅਸਾਮੀਆਂ ਵਿਚੋਂ ਸਿਰਫ 72 ਪੋਸਟਾਂ ਭਰੀਆਂ ਗਈਆਂ ਹਨ ਜਦਕਿ 420 ਪੋਸਟਾਂ ਖਾਲੀ ਪਈਆਂ ਹਨ। ਇਸੇ ਤਰ੍ਹਾਂ 382 ਮਰਦ ਪੰਜਾਬੀ ਟੀਚਰਾਂ ਦੀ ਪੋਸਟਾਂ ਲਈ ਸਿਰਫ 66 ਉਮੀਦਵਾਰ ਪਾਸ ਹੋਏ ਹਨ, ਜਦਕਿ 316 ਪੋਸਟਾਂ ਖਾਲੀ ਹਨ।

ਇਸ ਦੇ ਨਾਲ ਹੀ ਉਰਦੂ ਭਾਸ਼ਾ ਦੇ ਮਰਦ ਟੀਚਰਾਂ ਦੀ 346 ਪੋਸਟਾਂ ਉਤੇ 120 ਅਤੇ ਔਰਤ ਟੀਚਰਾਂ ਦੀ 571 ਪੋਸਟਾਂ ਲਈ ਸਿਰਫ 57 ਉਮੀਦਵਾਰ ਸਫ਼ਲ ਐਲਾਨੇ ਗਏ ਹਨ। ਜਦੋਂ ਅਸੀਂ ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਵੱਡੀ ਤਾਦਾਦ ਵਿੱਚ ਪ੍ਰੀਖਿਆ ਵਿੱਚ ਕਾਮਯਾਬ ਨਹੀਂ ਹੋਣ ਦੇ ਕਾਰਨਾਂ ਦੀ ਘੋਖ ਕੀਤੀ ਤਾਂ ਪਤਾ ਲੱਗਿਆ ਕਿ ਦਿੱਲੀ ਅਧੀਨ ਸੇਵਾ ਚੋਣ ਬੋਰਡ ਦੇ ਪ੍ਰੀਖਿਆ ਕਰਵਾਉਣ ਦੇ ਤਰੀਕੇ ਵਿੱਚ ਵੱਡੀ ਕੰਮੀ ਹੈ।

ਪੰਜਾਬੀ ਤੇ ਉਰਦੂ ਭਾਸ਼ਾ ਦੇ ਅਜਿਹੇ ਬਹੁਤ ਸਾਰੇ ਉਮੀਦਵਾਰ ਹਨ ਜੋਂ ਕੀ ਆਪਣੇ ਵਿਸੇ਼ ਵਿੱਚ 80 ਤੋਂ ਵੱਧ ਨੰਬਰ ਹਾਸਿਲ ਕਰਕੇ ਵੀ ਕਾਮਯਾਬ ਉਮੀਦਵਾਰਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ। ਇਹ ਸਾਰੇ ਉਮੀਦਵਾਰ ਆਪਣੇ ਵਿਸ਼ੇ ਦੇ ਚੰਗੇ ਮਾਹਿਰ ਹੋਣ ਦੇ ਬਾਵਜੂਦ ਚੋਣ ਬੋਰਡ ਦੇ ਪੇਪਰ-1 ਅਤੇ ਪੇਪਰ-2 ਦੋਵੇਂ ਪਾਸ ਕਰਨ ਦੇ ਨਿਯਮ ਦਾ ਸ਼ਿਕਾਰ ਹੋਏ ਹਨ। ਜਦਕਿ ਵੱਖ-ਵੱਖ ਪੇਪਰ ਲਾਜ਼ਮੀ ਪਾਸ ਕਰਨ ਦੇ ਨਿਯਮ ਵਿੱਚ ਪਹਿਲਾਂ ਹੀ ਕਈ ਵਾਰ ਭਰਤੀ ਦੌਰਾਨ ਰਿਆਇਤ ਉਮੀਦਵਾਰਾਂ ਨੂੰ ਮਿਲਦੀ ਰਹੀ ਹੈ।

ਚੋਣ ਬੋਰਡ ਨੇ 2017 ‘ਚ ਫਿਜ਼ੀਕਲ ਐਜੂਕੇਸ਼ਨ, ਸਪੈਸ਼ਲ ਐਜੂਕੇਸ਼ਨ, ਡਰਾਇੰਗ, ਘਰੇਲੂ ਸਿਖਿਆ ਅਤੇ ਸਪੈਸ਼ਲ ਐਜੂਕੇਟਰ ਵਿਸੇ਼ ਦੀ ਅਸਾਮੀਆਂ ਨੂੰ ਭਰਨ ਲਈ ਉਮੀਦਵਾਰਾਂ ਦੇ ਦੋਵੇਂ ਪੇਪਰਾਂ ਦੇ ਨੰਬਰਾਂ ਨੂੰ ਜੋੜ ਕੇ ਮੈਰਿਟ ਸੂਚੀ ਤਿਆਰ ਕੀਤੀ ਸੀ। ਇਸ ਲਈ ਅਸੀਂ ਬੇਨਤੀ ਕੀਤੀ ਹੈ ਕਿ ਟੀ.ਜੀ.ਟੀ. ਪੰਜਾਬੀ ਤੇ ਉਰਦੂ ਭਾਸ਼ਾ ਅਧਿਆਪਕਾਂ ਦੀ ਮੈਰਿਟ ਸੂਚੀ ਦੋਵੇਂ ਪੇਪਰਾਂ ਦੇ ਨੰਬਰਾਂ ਨੂੰ ਜੋੜ ਕੇ ਮੁੜ ਬਣਾਈ ਜਾਵੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,137FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...