Sunday, April 28, 2024

ਵਾਹਿਗੁਰੂ

spot_img
spot_img

ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਦੀਆਂ ਗੱਡੀਆਂ ਲਈ ਪੈਟਰੋ ਕਾਰਡ, ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 30 ਜੂਨ, 2022:
ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਕੈਬਨਿਟ ਮੰਤਰੀਆਂ ਨੂੰ ਅਲਾਟ ਕੀਤੀਆਂ ਗੱਡੀਆਂ ਲਈ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਵਿੱਤ ਵਿਭਾਗ ਵੱਲੋਂ ਪੈਟਰੋ ਕਾਰਡ/ਫ਼ਲੀਟ ਕਾਰਡ ਦੀ ਸਹੂਲਤ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਵੱਲੋਂ ਮੰਤਰੀਆਂ ਨਾਲ ਚਲਦੇ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪੈਟਰੋਲ ਪੰਪ ‘ਤੇ ਪੈਟਰੋ ਕਾਰਡ ਦੀ ਸਹੂਲਤ ਉਪਲਬਧ ਹੋਣ ‘ਤੇ ਹੀ ਗੱਡੀ ਵਿੱਚ ਤੇਲ ਪੁਆਉਣਗੇ, ਪੰਪ ਤੋਂ ਮਿਲੀ ਕੰਪਿਊਟਰਾਈਜ਼ ਪਰਚੀ ‘ਤੇ ਗੱਡੀ ਦਾ ਨੰਬਰ ਲਾਜ਼ਮੀ ਪੁਆਉਣ, ਆਪਣੇ ਪੈਟਰੋਲ/ਡੀਜ਼ਲ ਦੇ ਬਿੱਲ ਲਾਗਬੁੱਕ ਭਰਨ ਉਪਰੰਤ ਹਰ ਮਹੀਨੇ ਦੀ 5 ਤਰੀਕ ਤੱਕ ਪੰਪ ਤੋਂ ਮਿਲੀਆਂ ਦੋਵੇਂ ਪਰਚੀਆਂ ਕੰਪਿਊਟਰਾਈਜ਼ਡ ਅਤੇ ਮੈਨੂਅਲ ਸਣੇ ਪੂਰਨ ਤੌਰ ‘ਤੇ ਮੁਕੰਮਲ ਅਤੇ ਤਸਦੀਕ ਕਰਵਾ ਕੇ ਜਮ੍ਹਾਂ ਕਰਵਾਉਣ ਅਤੇ ਸਮਰੀ ਸ਼ੀਟ ਉਤੇ ਰਕਮ ਦੇ ਨਾਲ-ਨਾਲ ਪੈਸੇ ਵੀ ਲਿਖਣ।

ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਕਿਸੇ ਵੀ ਮਹੀਨੇ ਦਾ ਬਿੱਲ ਮਿੱਥੀ ਮਿਤੀ ਤੱਕ ਨਾ ਜਮ੍ਹਾਂ ਹੋਣ ਦੀ ਸੂਰਤ ਵਿੱਚ ਪੈਟਰੋ ਕਾਰਡ ਨੂੰ ਬਲਾਕ ਕਰ ਦਿੱਤਾ ਜਾਵੇਗਾ ਅਤੇ ਪੈਟਰੋ ਕਾਰਡ ਦੇ ਗੁੰਮ ਹੋਣ ਦੀ ਸੂਰਤ ਵਿੱਚ ਡਰਾਈਵਰ ਤੋਂ ਪੈਸੇ ਜਮ੍ਹਾਂ ਕਰਵਾਏ ਜਾਣਗੇ।

ਡਰਾਈਵਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਤੈਅ ਹੱਦ ਤੋਂ ਵੱਧ ਤੇਲ ਨਾ ਪੁਆਇਆ ਜਾਵੇ। ਅਜਿਹਾ ਕਰਨ ਦੀ ਸੂਰਤ ਵਿੱਚ ਜ਼ਿੰਮੇਵਾਰੀ ਡਰਾਈਵਰ ਦੀ ਹੋਵੇਗੀ। ਡਰਾਈਵਰਾਂ ਨੂੰ ਕਿਹਾ ਗਿਆ ਹੈ ਕਿ ਉਹ ਸਮਰੀ ਸ਼ੀਟ ਉਤੇ ਸਾਰੀ ਜਾਣਕਾਰੀ ਜਿਵੇਂ ਕਿ ਡਰਾਈਵਰ ਦਾ ਨਾਮ, ਮੋਬਾਈਲ ਨੰਬਰ, ਗੱਡੀ ਨੰਬਰ ਅਤੇ ਗੱਡੀ ਦੇ ਅਲਾਟੀ ਮੰਤਰੀ ਦਾ ਨਾਮ ਅਤੇ ਮੀਟਰ ਰੀਡਿੰਗ ਸ਼ੁਰੂ ਤੋਂ ਖ਼ਤਮ ਤੱਕ ਸਹੀ ਅਤੇ ਸਾਫ਼-ਸੁਥਰੀ ਭਰੀ ਜਾਵੇ ਅਤੇ ਡਰਾਈਵਰ ਦੇ ਹਸਤਾਖ਼ਰ ਅਤੇ ਬਟਾਲੀਅਨ ਨੰਬਰ ਲਿਖਿਆ ਹੋਵੇ।

ਇਸੇ ਦੌਰਾਨ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕੈਬਨਿਟ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਗੱਡੀਆਂ ਉਤੇ ਤਾਇਨਾਤ ਸਬੰਧਤ ਡਰਾਈਵਰਾਂ ਨੂੰ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਜਾਵੇ ਤਾਂ ਜੋ ਪੈਟਰੋ ਕਾਰਡ ਦੀ ਸਹੂਲਤ ਨੂੰ ਨਿਰਵਿਘਨ ਚਲਾਇਆ ਜਾ ਸਕੇ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...