Monday, May 6, 2024

ਵਾਹਿਗੁਰੂ

spot_img
spot_img

ਅਮਰੀਕਾ ਵਿਚ ਮਨੁੱਖੀ ਤਸਕਰੀ ਦੀਆਂ 3 ਵੱਖ-ਵੱਖ ਘਟਨਾਵਾਂ ਵਿਚ 6 ਹੋਰ ਪ੍ਰਵਾਸੀਆਂ ਦੀ ਮੌਤ 10 ਨੂੰ ਬਚਾਇਆ

- Advertisement -

ਯੈੱਸ ਪੰਜਾਬ
ਸੈਕਰਾਮੈਂਟੋ 1 ਜੁਲਾਈ, 2022 (ਹੁਸਨ ਲੜੋਆ ਬੰਗਾ)
ਅਮਰੀਕਾ ਦੇ ਟੈਕਸਾਸ ਰਾਜ ਵਿਚ ਪਿਛਲੇ 24 ਘੰਟਿਆਂ ਦੌਰਾਨ ਮਨੁੱਖੀ ਤਸਕਰੀ ਦੀਆਂ 3 ਵੱਖ ਵੱਖ ਘਟਨਾਵਾਂ ਵਿਚ 6 ਪ੍ਰਵਾਸੀਆਂ ਦੀ ਮੌਤ ਹੋ ਗਈ ਜਦ ਕਿ 10 ਨੂੰ ਬਚਾ ਲਿਆ ਗਿਆ। ਦੋ ਦਿਨ ਪਹਿਲਾਂ ਸੈਨ ਐਨਟੋਨੀਓ, ਟੈਕਸਾਸ ਵਿਚ ਲਾਵਾਰਸ ਖੜੇ ਇਕ ਟਰੱਕ-ਟ੍ਰੇਲਰ ਵਿਚੋਂ ਪ੍ਰਵਾਸੀਆਂ ਦੀਆਂ 53 ਲਾਸ਼ਾਂ ਬਰਾਮਦ ਹੋਈਆਂ ਸਨ। ਅਮਰੀਕਾ ਦੇ ਇਤਿਹਾਸ ਵਿਚ ਮਨੁੱਖੀ ਤਸਕਰੀ ਦੀ ਇਹ ਸਭ ਤੋਂ ਭਿਆਨਕ ਘਟਨਾ ਮੰਨੀ ਜਾ ਰਹੀ ਹੈ।

ਤਾਜਾ ਘਟਨਾ ਵਿਚ ਐਨਸੀਨਲ, ਟੈਕਸਾਸ ਵਿਚ ਯੂ ਐਸ ਬਾਰਡਰ ਗਸ਼ਤੀ ਦਲ ਤੋਂ ਬਚਣ ਦੀ ਕੋਸ਼ਿਸ਼ ਵਿਚ ਇਕ ਚਿੱਟੇ ਰੰਗ ਦੀ ਐਸ ਯੂ ਵੀ ਜੀਪ ਇੰਟਰਸਟੇਟ 35 ਰਾਸ਼ਟਰੀ ਮਾਰਗ ਉਪਰ ਤੇਜ ਰਫਤਾਰ ਨਾਲ ਨਿਕਲ ਗਈ। ਜਿਸ ਦਾ ਪਿੱਛਾ ਕੀਤਾ ਗਿਆ। ਲਾਰੇਡੋ ਦੇ ਉੱਤਰ ਵਿਚ ਤਕਰੀਬਨ 40 ਮੀਲ ਦੂਰ ਜਾ ਕੇ ਇਹ ਜੀਪ ਆਪਣਾ ਸਤੁੰਲਣ ਗਵਾ ਕੇ ਹਾਦਸਾ ਗ੍ਰਸਤ ਹੋ ਗਈ ਜਿਸ ਵਿਚ ਸਵਾਰ 4 ਪ੍ਰਵਾਸੀ ਮੌਕੇ ਉਪਰ ਹੀ ਮ੍ਰਿਤਕ ਐਲਾਨ ਦਿੱਤੇ ਗਏ।

ਹਾਈਵੇਅ ਪੈਟਰੋਲ ਸਾਰਜੈਂਟ ਏਰਿਕ ਅਸਟਰਾਡਾ ਅਨੁਸਾਰ ਇਸ ਘਟਨਾ ਦੀ ਮਨੁੱਖੀ ਤਸਕਰੀ ਦੀ ਕੋਸ਼ਿਸ਼ ਵਜੋਂ ਜਾਂਚ ਕੀਤੀ ਜਾ ਰਹੀ ਹੈ। ਜੀਪ ਦੇ ਡਰਾਈਵਰ ਦੀ ਹਾਲਤ ਗੰਭੀਰ ਹੈ ਜਦ ਕਿ ਜੀਪ ਵਿਚ ਸਵਾਰ 2 ਹੋਰ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮਾਰੇ ਗਏ ਦੋ ਵਿਅਕਤੀ ਗੁਆਟੇਮਾਲਾ ਤੇ ਇਕ ਵਿਅਕਤੀ ਮੈਕਸੀਕੋ ਦਾ ਹੈ। ਚੌਥੇ ਮ੍ਰਿਤਕ ਦੀ ਅਜੇ ਪਛਾਣ ਨਹੀਂ ਹੋ ਸਕੀ। ਜਖਮੀ ਹੋਏ ਦੋ ਵਿਅਕਤੀ ਵੀ ਗੁਆਟੇਮਾਲਾ ਦੇ ਹਨ ਜਦ ਕਿ ਡਰਾਈਵਰ ਅਮਰੀਕਾ ਦਾ ਹੈ।

ਮਨੁੱਖੀ ਤਸਕਰੀ ਦੀ ਦੂਸਰੀ ਘਟਨਾ ਵਿਚ ਟੈਕਸਾਸ ਦੇ ਪਾਲਮਵਿਊ ਵਿਚ ਮੈਕਐਲਨ ਨੇੜੇ ਇਕ ਵਾਹਣ ਬਾਰਡਰ ਅਧਿਕਾਰੀਆਂ ਤੋਂ ਅੱਖ ਬਚਾ ਕੇੇ ਨਿਕਲ ਜਾਣ ਦੀ ਕੋਸ਼ਿਸ਼ ਵਿਚ ਹਾਦਸਾ ਗ੍ਰਸਤ ਹੋ ਗਿਆ ਜਿਸ ਵਿਚ ਸਵਾਰ 2 ਵਿਅਕਤੀ ਮਾਰੇ ਗਏ। ਇਕ ਵਿਅਕਤੀ ਤੇ ਇਕ ਔਰਤ ਦੀ ਹਾਲਤ ਗੰਭੀਰ ਹੈ। ਮਨੁੱਖੀ ਤਸਕਰੀ ਦੇ ਇਕ ਹੋਰ ਮਾਮਲੇ ਵਿਚ ਈਗਲ ਰਸਤੇ ਦੇ ਅਧਿਕਾਰੀਆਂ ਨੇ ਇਕ ਕੰਟੇਨਰ ਵਿਚ ਬੰਦ 10 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਸਮੇ ਸਿਰ ਪਤਾ ਲੱਗ ਜਾਣ ਕਾਰਨ ਇਨਾਂ ਲੋਕਾਂ ਦੀ ਜਾਨ ਬਚ ਗਈ।

4 ਵਿਰੁੱਧ ਦੋਸ਼ ਆਇਦ-ਸੈਨ ਐਨਟੋਨੀਓ ਵਿਚ ਵਾਪਰੀ ਮਨੁੱਖੀ ਤਸਕਰੀ ਦੀ ਘਟਨਾ ਜਿਸ ਵਿਚ 53 ਪ੍ਰਵਾਸੀ ਮਾਰੇ ਗਏ ਸਨ,ਦੇ ਮਾਮਲੇ ਵਿਚ 4 ਵਿਅਕਤੀਆਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। ਇਹ ਚਾਰੇ ਵਿਅਕਤੀ ਪੁਲਿਸ ਹਿਰਾਸਤ ਵਿਚ ਹਨ।

ਇਨਾਂ ਵਿਰੁੱਧ ਅਪਰਾਧਿਕ ਦੋਸ਼ ਲਾਏ ਗਏ ਹਨ। 45 ਸਾਲਾ ਹੋਮੇਰੋ ਜ਼ਾਮੋਰਾਨੋ ਜੂਨੀਅਰ ਨੂੰ ਬੁੱਧਵਾਰ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਇਹ ਵਿਅਕਤੀ ਪਾਸਾਡੇਨਾ, ਟੈਕਸਾਸ ਦਾ ਵਾਸੀ ਹੈ। ਇਸ ਦਾ ਲੰਬਾ ਅਪਰਾਧਿਕ ਰਿਕਾਰਡ ਹੈ। ਗ੍ਰਿਫਤਾਰ ਦੂਸਰੇ ਵਿਅਕਤੀ ਦਾ ਨਾਂ ਕ੍ਰਿਸਟੀਅਨ ਮਾਰਟੀਨੇਜ਼ ਹੈ। 28ਸਾਲਾ ਮਾਰਟੀਨੇਜ਼ ਨੂੰ ਪੇਲਸਟਾਈਨ, ਟੈਕਸਾਸ ਵਿਚੋਂ ਗ੍ਰਿਫਤਾਰ ਕੀਤਾ ਗਿਆ ਹੈ। ਜੂਆਨ ਕਲੌਡੀਓ ਤੇ ਜੂਆਨ ਫਰਾਂਸਿਸਕੋ ਨਾਮੀ 2 ਹੋਰ ਵਿਅਕਤੀਆਂ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...