Tuesday, April 30, 2024

ਵਾਹਿਗੁਰੂ

spot_img
spot_img

ਬੰਦੀ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਦਾ ਹਾਲ ਜਾਨਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 4 ਜੁਲਾਈ, 2022 –
ਤਿੰਨ ਦਹਾਕਿਆਂ ਤੋਂ ਜ਼ਿਆਦਾ ਸਮੇਂ ਤੋਂ ਜੇਲ੍ਹ ’ਚ ਨਜ਼ਰਬੰਦ ਚਲੇ ਆ ਰਹੇ ਸਿੱਖ ਭਾਈ ਗੁਰਦੀਪ ਸਿੰਘ ਖੈੜਾ ਜੋ ਸਿਹਤ ਠੀਕ ਨਾ ਹੋਣ ਕਾਰਨ ਇਥੇ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਜ਼ੇਰੇ-ਇਲਾਜ਼ ਹਨ, ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਸਪਤਾਲ ਪਹੁੰਚ ਕੇ ਹਾਲ ਜਾਣਿਆ। ਉਨ੍ਹਾਂ ਭਾਈ ਖੈੜਾ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭਰੋਸਾ ਦਿੱਤਾ।

ਐਡਵੋਕੇਟ ਧਾਮੀ ਨੇ ਉਨ੍ਹਾਂ ਨਾਲ ਕੁਝ ਸਮਾਂ ਵਿਚਾਰ-ਚਰਚਾ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਨੇ ਹਸਪਤਾਲ ਦੇ ਸਟਾਫ਼ ਨੂੰ ਭਾਈ ਖੈੜਾ ਦੀ ਦੇਖਭਾਲ ਲਈ ਸੰਜੀਦਾ ਯਤਨ ਕਰਨ ਲਈ ਕਿਹਾ।

ਬੰਦੀ ਸਿੱਖ ਭਾਈ ਖੈੜਾ ਦਾ ਹਾਲ ਚਾਲ ਪੁੱਛਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ ਦੇਸ਼ ਦੀਆਂ ਜੇਲ੍ਹਾਂ ਵਿਚ 30-30 ਸਾਲਾਂ ਤੋਂ ਸਜ਼ਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਸਰਕਾਰਾਂ ਵੱਲੋਂ ਰਿਹਾਅ ਨਾ ਕਰਨਾ, ਉਨ੍ਹਾਂ ਦੇ ਸੰਵਿਧਾਨਕ ਹੱਕਾਂ ਦੀ ਉਲੰਘਣਾ ਹੈ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਸਿੱਖਾਂ ਨੇ ਆਪਣੀਆਂ ਸਜ਼ਾਵਾਂ ਤੋਂ ਜ਼ਿਆਦਾ ਸਮਾਂ ਜ਼ੇਲ੍ਹਾਂ ਵਿਚ ਕੱਟਿਆ ਹੈ।

ਉਨ੍ਹਾਂ ਕਿਹਾ ਕਿ ਭਾਈ ਖੈੜਾ ਵੀ ਇਨ੍ਹਾਂ ਸਿੰਘਾਂ ਵਿੱਚੋਂ ਇਕ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ ਅਤੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਚੁੱਕੇ ਹਾਂ, ਪਰ ਅਜੇ ਤੀਕ ਕੋਈ ਸਾਰਥਕ ਹੁੰਗਾਰਾ ਨਹੀਂ ਮਿਲਿਆ।

ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਬੰਦੀ ਸਿੰਘਾਂ ਦੇ ਮਾਮਲੇ ’ਤੇ ਹਮਦਰਦੀ ਨਾਲ ਗੌਰ ਕਰਨਾ ਚਾਹੀਦਾ ਹੈ ਅਤੇ ਲੰਮੀਆਂ ਸਜ਼ਾਵਾਂ ਭੁਗਤ ਚੁੱਕੇ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ। ਭਾਈ ਖੈੜਾ ਦਾ ਹਾਲ ਜਾਨਣ ਮੌਕੇ ਐਡਵੋਕੇਟ ਧਾਮੀ ਨੇ ਨਾਲ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸ. ਸੁਖਰਾਜ ਸਿੰਘ ਤੋਂ ਇਲਾਵਾ ਸਿੱਖ ਆਗੂ ਪ੍ਰੋ. ਬਲਜਿੰਦਰ ਸਿੰਘ ਵੀ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਾ ਵੜਿੰਗ ਨੂੰ ਅਕਾਲ ਤਖ਼ਤ ਸਾਹਿਬ ਤੇ ਤਲਬ ਕੀਤਾ ਜਾਵੇ – ਫੈਡਰੇਸ਼ਨ

ਯੈੱਸ ਪੰਜਾਬ 29 ਅਪ੍ਰੈਲ, 2024 ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਅਤੇ ਪ੍ਰਧਾਨ ਐਡਵੋਕੇਟ ਪਰਮਿੰਦਰ ਸਿੰਘ ਢੀਂਗਰਾ ਨੇ ਅੰਮ੍ਰਿਤਾ ਵੜਿੰਗ ਦੇ ਖ਼ਿਲਾਫ਼ ਜੱਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ...

ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਹੋਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 29 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,163FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...