Sunday, April 28, 2024

ਵਾਹਿਗੁਰੂ

spot_img
spot_img

ਪੰਜਾਬ ਪੁਲਿਸ ਦਾ ਡੀ.ਐਸ.ਪੀ. ਗ੍ਰਿਫ਼ਤਾਰ; ਡਰੱਗ ਡੀਲਰ ਨੂੰ ਛੱਡਣ ਬਦਲੇ 10 ਲੱਖ ਰੁਪਏ ਦੀ ਕੀਤੀ ਸੀ ਡੀਲ: ਡੀ.ਜੀ.ਪੀ. ਗੌਰਵ ਯਾਦਵ

- Advertisement -

ਯੈੱਸ ਪੰਜਾਬ
ਚੰਡੀਗੜ੍ਹ/ਤਰਨਤਾਰਨ, 6 ਜੁਲਾਈ, 2022:
ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਡੀ.ਜੀ.ਪੀ., ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ ਫਰੀਦਕੋਟ ਦੇ ਡੀ.ਐਸ.ਪੀ. ਲਖਵੀਰ ਸਿੰਘ ਨੂੰ ਤਰਨ ਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਐਫ.ਆਈ.ਆਰ. ਵਿੱਚ ਡਰੱਗ ਸਪਲਾਇਰ ਨੂੰ ਨਾਮਜ਼ਦ ਨਾ ਕਰਨ ਬਦਲੇ ਉਸ ਤੋਂ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗਿ੍ਰਫਤਾਰ ਕੀਤਾ ਹੈ।

ਇਹ ਗੱਲ ਉਦੋ ਸਾਹਮਣੇ ਆਈ ਜਦੋਂ ਤਰਨਤਾਰਨ ਜ਼ਿਲਾ ਪੁਲਿਸ ਨੇ ਐਤਵਾਰ ਨੂੰ ਪੱਟੀ ਮੋੜ ਨੇੜੇ ਇੱਕ ਪੈਟਰੋਲ ਪੰਪ ਤੋਂ ਡਰੱਗ ਸਪਲਾਇਰ ਜਿਸਦੀ ਪਛਾਣ ਪਿਸ਼ੌਰਾ ਸਿੰਘ ਵਜੋਂ ਹੋਈ ਹੈ, ਨੂੰ 250 ਗ੍ਰਾਮ ਅਫੀਮ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗਿ੍ਰਫਤਾਰ ਕੀਤਾ ਸੀ। ਤਰਨਤਾਰਨ ਦੇ ਪਿੰਡ ਮਾਡਲ ਬੋਪਾਰਾਏ ਦਾ ਵਸਨੀਕ ਪਿਸ਼ੌਰਾ 30 ਜੂਨ 2022 ਦੀ ਐਫ.ਆਈ.ਆਰ. ਵਿੱਚ ਲੋੜੀਂਦਾ ਸੀ, ਜਿਸ ਵਿੱਚ ਤਰਨਤਾਰਨ ਦੇ ਪਿੰਡ ਮਾੜੀ ਮੇਘਾ ਦੇ ਰਹਿਣ ਵਾਲੇ ਸੁਰਜੀਤ ਸਿੰਘ ਨੂੰ 900 ਗ੍ਰਾਮ ਅਫੀਮ ਸਮੇਤ ਗਿ੍ਰਫਤਾਰ ਕੀਤਾ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ ਵੱਲੋਂ ਕੀਤੀ ਗਈ ਪੜਤਾਲ ਦੌਰਾਨ ਸੁਰਜੀਤ ਨੇ ਖੁਲਾਸਾ ਕੀਤਾ ਕਿ ਉਸ ਨੇ ਪਿਸ਼ੌਰਾ ਸਿੰਘ, ਜੋ ਕਿ ਨਸ਼ੇ ਦਾ ਮੁੱਖ ਸਪਲਾਇਰ ਹੈ, ਤੋਂ ਅਫੀਮ ਖਰੀਦੀ ਸੀ ।
ਉਨਾਂ ਦੱਸਿਆ ਜਦੋਂ ਪੁਲਿਸ ਨੇ ਉਸਨੂੰ ਗਿ੍ਰਫਤਾਰ ਕਰਨ ਲਈ ਛਾਪੇਮਾਰੀ ਸੁਰੂ ਕੀਤੀ ਤਾਂ ਪਿਸ਼ੌਰਾ ਨੇ ਐਮ.ਐਚ.ਸੀ. ਸੀ.ਆਈ.ਏ. ਪੱਟੀ ਵਜੋਂ ਤਾਇਨਾਤ ਏ.ਐਸ.ਆਈ. ਰਸ਼ਪਾਲ ਸਿੰਘ ਰਾਹੀਂ ਪੱਟੀ ਦੇ ਸੀ.ਆਈ.ਏ. ਇੰਚਾਰਜ ਨੂੰ ਇਸ ਕੇਸ ਵਿੱਚ ਗਿ੍ਰਫਤਾਰ ਨਾ ਕਰਨ ਅਤੇ ਨਾਮਜ਼ਦ ਨਾ ਕਰਨ ਦੇ ਬਦਲੇ 7-8 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ, ਪਰ ਇੰਚਾਰਜ ਨੇ ਰਿਸ਼ਵਤ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਪੁਲਿਸ ਟੀਮਾਂ ਨੇ ਪਿਸ਼ੌਰਾ ਨੂੰ ਗਿ੍ਰਫਤਾਰ ਕਰਨ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖੀਆਂ।

ਡੀਜੀਪੀ ਨੇ ਦੱਸਿਆ ਬਾਅਦ ਵਿਚ ਪਿਸ਼ੌਰਾ ਨੇ ਆਪਣੇ ਜਾਣਕਾਰ ਨਿਸ਼ਾਨ ਸਿੰਘ ਵਾਸੀ ਪਿੰਡ ਸੀਤੋ, ਤਰਨ ਤਾਰਨ, ਰਾਹੀਂ ਰਸ਼ਪਾਲ ਸਿੰਘ ਦੇ ਭਰਾ ਹੀਰਾ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੋਵਾਂ ਨੇ ਮਿਲ ਕੇ ਡੀ.ਐਸ.ਪੀ ਲਖਵੀਰ, ਜੋ ਕਿ ਹੀਰਾ ਸਿੰਘ ਦਾ ਚਚੇਰਾ ਭਰਾ ਹੈ, ਕੋਲ ਪਹੁੰਚ ਕੀਤੀ, ਜਿੱਥੇ ਡੀ.ਐਸ.ਪੀ. ਨੇ ਡਰੱਗ ਸਪਲਾਇਰ ਦੀ ਮਦਦ ਕਰਨ ਲਈ 10 ਲੱਖ ਰੁਪਏ ਵਿਚ ਸੌਦਾ ਤੈਅ ਕਰ ਲਿਆ ਅਤੇ ਦੋਸ਼ੀ ਡੀ.ਐਸ.ਪੀ. ਨੇ ਹੀਰਾ ਸਿੰਘ ਨੂੰ ਰਕਮ ਆਪਣੇ ਕੋਲ ਰੱਖਣ ਲਈ ਕਿਹਾ।

ਪੁਲਿਸ ਨੇ ਪਿਸ਼ੌਰਾ ਸਿੰਘ ਦੇ ਖੁਲਾਸੇ ‘ਤੇ ਹੀਰਾ ਸਿੰਘ ਦੇ ਘਰੋਂ 9.97 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਕੀਤੀ।

ਪੰਜਾਬ ਨੂੰ ਭਿ੍ਰਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਭਿ੍ਰਸ਼ਟਾਚਾਰ ਵਿੱਚ ਸ਼ਾਮਲ ਕਿਸੇ ਵੀ ਪੁਲੀਸ ਅਧਿਕਾਰੀ/ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪੁਲਿਸ ਨੇ ਐਫ.ਆਈ.ਆਰ. ਵਿੱਚ ਏਐਸਆਈ ਰਸ਼ਪਾਲ ਸਿੰਘ, ਨਿਸ਼ਾਨ ਸਿੰਘ ਅਤੇ ਹੀਰਾ ਸਿੰਘ ਨੂੰ ਵੀ ਨਾਮਜਦ ਕਰ ਲਿਆ ਹੈ ਅਤੇ ਉਨਾਂ ਦੀ ਗਿ੍ਰਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਐਫਆਈਆਰ, ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 7-ਏ, ਅਤੇ 8 (1), ਆਈਪੀਸੀ ਦੀਆਂ ਧਾਰਾਵਾਂ 213, 214, ਅਤੇ 120ਬੀ ਅਤੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 29 ਅਤੇ 59 ਨਵੇ ਸ਼ਾਮਲ ਕੀਤੀਆਂ ਗਈਆਂ ਹਨ। ਜਦਕਿ ਪਹਿਲਾਂ, ਇਹ ਐਫਆਈਆਰ ਥਾਣਾ ਭਿੱਖੀਵਿੰਡ, ਤਰਨਤਾਰਨ ਵਿਖੇ ਐਨਡੀਪੀਐਸ ਐਕਟ ਦੀ ਧਾਰਾ 18,61,85 ਅਧੀਨ ਦਰਜ ਕੀਤੀ ਗਈ ਸੀ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,171FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...