Tuesday, May 7, 2024

ਵਾਹਿਗੁਰੂ

spot_img
spot_img

ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਦੇ ਬੀ.ਟੈੱਕ ਟੈਕਸਟਾਈਲ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

- Advertisement -

ਯੈੱਸ ਪੰਜਾਬ
ਬਠਿੰਡਾ, 6 ਜੁਲਾਈ, 2022 –
ਐਮ.ਆਰ.ਐਸ.ਪੀ.ਟੀ.ਯੂ ਵਿਖੇ ਆਯੋਜਿਤ ਕੈਂਪਸ ਪਲੇਸਮੈਂਟ ਡਰਾਈਵ ਦੇ ਤਹਿਤ 6 ਵਿਦਿਆਰਥੀਆਂ ਦੀ ਨਾਮੀ ਕੰਪਨੀਆਂ ਵਿੱਚ ਪਲੇਸਮੈਂਟ ਹੋਈ, ਜਿਸ ਵਿੱਚ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਐਮਆਰਐਸਪੀਟੀਯੂ, ਬਠਿੰਡਾ ਦੇ ਟੈਕਸਟਾਈਲ ਵਿਭਾਗ ਦੇ ਵਿਦਿਆਰਥੀ ਸ਼੍ਰੀ ਗੁਰਪ੍ਰੀਤ ਸਿੰਘ ਅਤੇ ਸ਼੍ਰੀ ਤੇਜਵੀਰ ਸਿੰਘ ਗਿੱਲ ਨੂੰ ਗ੍ਰੋਜ਼-ਬੇਕਰਟ ਏਸ਼ੀਆ ਪ੍ਰਾਈਵੇਟ ਲਿਮਟਿਡ ਵਿੱਚ ਗ੍ਰੈਜੂਏਟ ਇੰਜੀਨੀਅਰ ਟਰੇਨੀ ਵਜੋਂ ਅਤੇ ਸ੍ਰੀ ਅੰਕਿਤ ਸ਼ਰਮਾ, ਸ੍ਰੀ ਵਿਵੇਕ ਸਿੰਘ, ਸ੍ਰੀ ਵਿੱਕੀ ਕੁਮਾਰ ਅਤੇ ਯੁਵਰਾਜ ਸਿੰਘ ਰਾਵਲ ਨੂੰ ਓਸਵਲ ਵੂਲਨ ਮਿਲ ਲਿਮ. ਵਿੱਚ ਸੇਫਟੀ ਇੰਚਾਰਜ ਵਜੋਂ ਚੁਣਿਆ ਗਿਆ ਹੈ।

ਕੰਪਨੀਆਂ ਨੇ ਵਿਦਿਆਰਥੀਆਂ ਨੂੰ ਕ੍ਰਮਵਾਰ 4.70 ਅਤੇ 3 ਲੱਖ ਰੁਪਏ ਸਾਲਾਨਾ ਪੈਕੇਜ ਦੀ ਪੇਸ਼ਕਸ਼ ਕੀਤੀ ਹੈ।

ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸਫਲਤਾ ਲਈ ਵਧਾਈ ਦਿੰਦੇ ਹੋਏ, ਐਮ.ਆਰ.ਐਸ.ਪੀ.ਟੀ.ਯੂ., ਵਾਈਸ ਚਾਂਸਲਰ, ਪ੍ਰੋ. (ਡਾ.) ਬੂਟਾ ਸਿੰਘ ਸਿੱਧੂ ਨੇ ਭਵਿੱਖ ਵਿੱਚ ਵੀ ਬਿਹਤਰ ਰੁਜ਼ਗਾਰ ਲਈ ਯੂਨੀਵਰਸਿਟੀ ਦੀ ਵਚਨਬੱਧਤਾ ਨੂੰ ਦੁਹਰਾਇਆ।

ਟੈਕਸਟਾਈਲ ਇੰਜਨੀਅਰਿੰਗ ਵਿਭਾਗ ਦੇ ਐਚ.ਓ.ਡੀ. ਡਾ. ਰਾਜੀਵ ਕੁਮਾਰ ਵਰਸ਼ਨੇ ਨੇ ਕਿਹਾ ਕਿ ਟਰੇਨਿੰਗ ਅਤੇ ਪਲੇਸਮੈਂਟ ਵਿਭਾਗ ਟੈਕਸਟਾਈਲ ਵਿਦਿਆਰਥੀਆਂ ਦੀ ਪਲੇਸਮੈਂਟ ਲਈ ਕਈ ਪਹਿਲਕਦਮੀਆਂ ਕਰ ਰਿਹਾ ਹੈ। ਇਹ ਮਾਣ ਵਾਲੀ ਗੱਲ ਹੈ ਕਿ ਦੋਵੇਂ ਪ੍ਰਮੁੱਖ ਕੰਪਨੀਆਂ ਨੇ ਸਾਡੇ ਵਿਦਿਆਰਥੀ ਦੀ ਚੋਣ ਕੀਤੀ ਹੈ।

“ਪਲੇਸਮੈਂਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ, ਵਿਦਿਆਰਥੀਆਂ ਦੇ ਨਿੱਜੀ ਵਿਕਾਸ ਅਤੇ ਰੁਜ਼ਗਾਰ ਯੋਗਤਾ ਵਧਾਉਣ ਲਈ ਵਿਭਾਗ ਦੁਆਰਾ ਤਕਨੀਕੀ ਯੋਗਤਾ ਟੈਸਟ ਅਤੇ ਮੌਕ ਇੰਟਰਵਿਊਆਂ ਦਾ ਆਯੋਜਨ ਕੀਤਾ ਜਾਂਦਾ ਹੈ।

ਰਜਿਸਟਰਾਰ ਡਾ.ਜੀ.ਪੀ.ਐਸ. ਬਰਾੜ, ਕੈਂਪਸ ਡਾਇਰੈਕਟਰ ਡਾ. ਸੰਜੀਵ ਅਗਰਵਾਲ, ਡਾਇਰੈਕਟਰ (ਟਰੇਨਿੰਗ ਅਤੇ ਪਲੇਸਮੈਂਟ, ਐਮ.ਆਰ.ਐਸ.ਪੀ.ਟੀ.ਯੂ.) ਹਰਜੋਤ ਸਿੰਘ ਸਿੱਧੂ,ਸੀ.ਆਰ.ਸੀ. ਪ੍ਰੋਫੈਸਰ ਇੰਚਾਰਜ ਡਾ. ਰਾਜੇਸ਼ ਗੁਪਤਾ ਨੇ ਵੀ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਕੈਂਪਸ ਦੇ ਵਿਦਿਆਰਥੀਆਂ ਦੀ ਇਸ ਪ੍ਰਮੁੱਖ ਕੰਪਨੀਆਂ ਦੁਆਰਾ ਮਾਨਤਾ ਪ੍ਰਾਪਤ ਹੋਣ ‘ਤੇ ਬੇਹੱਦ ਖੁਸ਼ੀ ਅਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਵਾਹਘਾ ਬਾਰਡਰ ਰਸਤੇ ਵਪਾਰ ਖੋਲਣ ਅਤੇ ਬੰਦੀ ਸਿੰਘਾ ਦੀ ਰਿਹਾਈ ਲਈ ਸੰਘਰਸ਼ ਕਰਾਂਗੇ: ਜਥੇਦਾਰ ਗੁਰਿੰਦਰ ਸਿੰਘ ਬਾਜਵਾ

ਯੈੱਸ ਪੰਜਾਬ 7 ਮਈ, 2024 ਬੇਗਮਪੁਰਾ ਖਾਲਸਾ ਰਾਜ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਲੋਕ ਸਭਾ ਹਲਕਾ ਗੁਰਦਾਸਪੁਰ ਤੋ ਸਾਂਝੇ ਉਮੀਦਵਾਰ ਜਥੇਦਾਰ ਗੁਰਿੰਦਰ ਸਿੰਘ ਬਾਜਵਾ ਨੇ ਨੋਸਿਹਰਾ ਮੱਝਾ ਸਿੰਘ ਵਿਖੇ...

31 ਜੁਲਾਈ ਤਕ ਬਣਾਈਆਂ ਜਾ ਸਕਣਗੀਆਂ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ

ਯੈੱਸ ਪੰਜਾਬ ਮੋਗਾ, 7 ਮਈ, 2024 ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,141FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...