Saturday, April 27, 2024

ਵਾਹਿਗੁਰੂ

spot_img
spot_img

ਹੈਰਾਨ ਹਾਂ ਕਿ ਬੇਅਦਬੀ ਦੇ ਦੋਸ਼ੀਆਂ ਨੂੰ 3 ਸਾਲ ਸਜ਼ਾ ਹੋਣ ’ਤੇ ‘ਆਪ’ ਆਗੂ ਆਪਣੀ ਪਿੱਠ ਥਾਪੜ ਰਹੇ ਹਨ: ਸਿਰਸਾ

- Advertisement -

ਯੈੱਸ ਪੰਜਾਬ
ਨਵੀਂ ਦਿੱਲੀ, 7 ਜੁਲਾਈ, 2022 –
ਭਾਜਪਾ ਦੇ ਸਿੱਖ ਆਗੂ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਦੀ ਸਜ਼ਾ ਯਕੀਨੀ ਨਾ ਬਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਦੇ ਮਾਮਲੇ ਵਿਚ ਆਪ ਆਗੂ ਨਿਗੂਣੀ ਸਜ਼ਾ ਮਿਲਣ ‘ਤੇ ਆਪਣੀ ਪਿੱਠ ਥਾਪੜ ਰਹੇ ਹਨ ਜਦੋਂ ਕਿ ਕਾਲਾ ਹਿਰਨ ਮਾਰਨ ਲਈ 5 ਸਾਲ ਦੀ ਸਜ਼ਾ ਹੁੰਦੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਉਹ ਹੈਰਾਨ ਕਿ ਆਪ ਦੇ ਐਮ ਪੀ ਰਾਘਵ ਚੱਢਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ 3 ਸਾਲ ਦੀ ਸਜ਼ਾ ਮਿਲਣ ‘ਤੇ ਆਪਣੀ ਪਿੱਠ ਥਾਪੜ ਰਹੇ ਹਨ।

ਉਹਨਾਂ ਕਿਹਾ ਕਿ ਕਾਲੇ ਹਿਰਨ ਨੁੰ ਮਾਰਨ ਦੇ ਮਾਮਲੇ ਵਿਚ 5 ਸਾਲ ਦੀ ਸਜ਼ਾ ਹੋਈ ਹੈ। ਉਹਨਾਂ ਕਿਹਾ ਕਿ ਇਸ ਫੈਸਲੇ ਨੇ ਆਪ ਦੀ ਪੰਜਾਬ ਸਰਕਾਰ ਦਾ ਅਸਲ ਚੇਹਰਾ ਬੇਨਕਾਬ ਕਰ ਦਿੱਤਾ ਹੈ ਕਿ ਇਹ ਸਰਕਾਰ ਬੇਅਦਬੀ ਮਾਮਲਿਆਂ ਵਿਚ ਸ਼ਾਮਲ ਬਾਬਿਆਂ ਦੇ ਸ਼ਰਧਾਲੂਆਂ ਨੁੰ ਬਚਾਉਣ ਲਈ ਕੰਮ ਕਰ ਰਹੀ ਹੈ ਜੋ ਕਿ ਬਹੁਤ ਸ਼ਰਮਨਾਕ ਹੈ।

ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚੇਤੇ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਪਹਿਲਾਂ ਹੀ ਇੰਡੀਅਨ ਪੀਨਲ ਕੋਡ ਅਤੇ ਕੋਡ ਆਫ ਕ੍ਰੀਮੀਨਲ ਪ੍ਰੋਸੀਜ਼ਰ ਵਿਚ ਸੋਧ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਸਜ਼ਾ ਉਮਰ ਕਰ ਚੁੱਕੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਆਪ ਸਰਕਾਰ ਨੇ ਉਮਰ ਕੈਦ ਦੀ ਸਜ਼ਾ ਲਈ ਅਦਾਲਤ ਵਿਚ ਦਲੀਲਾਂ ਨਹੀਂ ਦਿੱਤੀ ਤੇ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਿਰਫ 3 ਸਾਲ ਦੀ ਕੈਦ ਹੋਣ ‘ਤੇ ਖੁਸ਼ੀਆਂ ਮਨਾ ਰਹੀ ਹੈ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਆਪ ਸਰਕਾਰ ਬੇਅਦਬੀ ਦੇ ਦੋਸ਼ੀਆਂ ਨਾਲ ਰਲੀ ਹੋਈ ਹੈ। ਉਹਨਾਂ ਕਿਹਾ ਕਿ ਇਹ ਹਰ ਕੋਈ ਜਾਣਦਾ ਹੈ ਕਿ ਸਿੱਖ ਜਥੇਬੰਦੀਆਂ ਇਹਨਾਂ ਕੇਸਾਂ ਦੀ ਲੜਾਈ ਬੜੀ ਸ਼ਿੱਦਤ ਤੇ ਰੋਹ ਨਾਲ ਲੜ ਰਹੀਆਂ ਸਨ ਪਰ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਤੀਰੇ ਤੋਂ ਹੈਰਾਨ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

- Advertisement -

ਸਿੱਖ ਜਗ਼ਤ

ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਲੜਣਗੇੇ ਲੋਕ ਸਭਾ ਚੋਣ, ਵਕੀਲ ਦਾ ਦਾਅਵਾ

ਯੈੱਸ ਪੰਜਾਬ ਅੰਮ੍ਰਿਤਸਰ, 24 ਅਪ੍ਰੈਲ, 2024 ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖ਼ੀ ਅੰਮ੍ਰਿਤਪਾਲ ਸਿੰਘ ਖ਼ਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਦੇ ਤੌਰ ’ਤੇ ਖ਼ਡੂਰ ਸਾਹਿਬ ਤੋਂ ਚੋਣ ਮੈਦਾਨ ਵਿੱਚ ਨਿੱਤਰ ਸਕਦੇ ਹਨ। ਇਸ...

ਇਟਲੀ ’ਚ ਅੰਮ੍ਰਿਤਧਾਰੀ ਸਿੱਖ ’ਤੇ ਕਿਰਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ- ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 21 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡੋਵੇਕਟ ਹਰਜਿੰਦਰ ਸਿੰਘ ਧਾਮੀ ਨੇ ਇਟਲੀ ਦੇ ਮਿਲਾਨ ਸ਼ਹਿਰ ਵਿਖੇ ਇੱਕ ਅੰਮ੍ਰਿਤਧਾਰੀ ਸਿੱਖ ਸ. ਗੁਰਬਚਨ ਸਿੰਘ ਵਿਰੁੱਧ ਕਿਰਪਾਨ ਪਹਿਨਣ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...