Sunday, April 28, 2024

ਵਾਹਿਗੁਰੂ

spot_img
spot_img

ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਬਣਾਇਆ ਜਾ ਸਕਦਾ ਸੁਰੱਖਿਅਤ: ਵਿਧਾਇਕਾ ਜੀਵਨ ਜੋਤ ਕੌਰ

- Advertisement -

ਯੈੱਸ ਪੰਜਾਬ
ਅੰਮ੍ਰਿਤਸਰ, 5 ਅਗਸਤ, 2022:
ਪੰਜਾਬ ਸਰਕਾਰ ਵਲੋਂ ਵਾਤਾਵਰਨ ਨੂੰ ਬਚਾਉਣ ਲਈ ਜਿਥੇ ਸਿੰਗਲ ਸੂਜ ਪਲਾਸਟਿਕ ਦੀ ਵਰਤੋਂ ’ਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਸੂਬੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਹਰਿਆਵਲ ਯੋਜਨਾ ਤਹਿਤ ਹਰੇਕ ਹਲਕੇ ਵਿੱਚ 50-50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ। ਲੋਕਾਂ ਦੇ ਸਹਿਯੋਗ ਨਾਲ ਹੀ ਵਾਤਾਵਰਨ ਨੂੰ ਸੁਰੱਖਿਅਤ ਰੱਖਿਆ ਜਾ ਸਕਦਾ ਹੈ।

ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਜੀਵਨ ਜੋਤ ਕੌਰ ਹਲਕਾ ਵਿਧਾਇਕ ਪੂਰਬੀ ਨੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਤ ਸਿੰਘ ਸੁੱਖਾ ਸਿੰਘ ਮਾਡਰਨ ਸਕੂਲ ਬਟਾਲਾ ਰੋਡ ਵਿਖੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਸਾਡੇ ਵਾਤਾਵਰਣ ਨੂੰ ਗੰਧਲਾ ਕਰਨ ਵਿੱਚ ਪਲਾਸਟਿਕ ਦੀ ਵਰਤੋਂ ਸਭ ਤੋਂ ਵੱਡਾ ਕਾਰਨ ਹੈ।

ਇਸ ਲਈ ਜਿਲ੍ਹੇ ਨੂੰ ਪਲਾਸਟਿਕ ਮੁਕਤ, ਹਰਿਆ-ਭਰਿਆ ਤੇ ਸਾਫ ਸੁਥਰਾ ਬਣਾਉਣ ਲਈ ਸਮੂਹ ਨਾਗਰਿਕ ਸਾਡਾ ਸਹਿਯੋਗ ਦੇਣ ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਸ੍ਰੀਮਤੀ ਜੀਵਨ ਜੋਤ ਕੌਰ ਨੇ ਸਕੂਲੀ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੁਹਾਡੇ ਸਹਿਯੋਗ ਦੇ ਨਾਲ ਹੀ ਸਿੰਗਲ ਯੂਜ ਪਲਾਸਟਿਕ ਦੀ ਮੁਹਿੰਮ ਨੂੰ ਸਫ਼ਲਤਾ ਪੂਰਵਕ ਸਿਰੇ ਚੜ੍ਹਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਵੱਛ ਵਾਤਾਵਰਨ ਦੇਣਾ ਹੈ ਤਾਂ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਪਣੇ ਵਾਤਾਵਰਨ ਨੂੰ ਹਰਿਆਵਲ ਭਰਪੂਰ ਬਣਾਈਏ।

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ ਪਲਾਸਟਿਕ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਉਨਾਂ ਕਿਹਾ ਕਿ ਪ੍ਰਦੂਸ਼ਨ ਵਿਭਾਗ ਵਲੋਂ ਪਲਾਸਟਿਕ ਦੇ ਸਮਾਨ ਬਣਾਉਣ ਵਾਲੀਆਂ ਫੈਕਟਰੀਆਂ, ਹੋਲਸੇਲ ਡੀਲਰਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ। ਉਨਾਂ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਜੇਕਰ ਕੋਈ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪਲਾਸਟਿਕ ਨੂੰ ਅੱਗ ਲਗਾਉਣ ਨਾਲ ਕਈ ਖਤਰਨਾਕ ਗੈਸਾਂ ਨਿਕਲਦੀਆਂ ਹਨ ਜੋ ਕਿ ਮਨੁੱਖੀ ਸਿਹਤ ਲਈ ਕਾਫੀ ਘਾਤਕ ਹੁੰਦੀਆਂ ਹਨ ਇਸ ਤੋਂ ਇਲਾਵਾ ਪਲਾਸਟਿਕ ਸੈਂਕੜੇ ਸਾਲ ਗਲਦਾ ਨਹੀਂ ਜਿਸ ਕਾਰਨ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਹੁਣ ਵੀ ਅਸੀਂ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਬਾਰੇ ਜਾਗਰੂਕ ਨਾ ਹੋਏ ਤਾਂ ਆਉਣ ਵਾਲੇ ਸਮੇਂ ਅੰਦਰ ਘਾਤਕ ਨਤੀਜੇ ਸਾਹਮਣੇ ਆਉਣਗੇ।

ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਰਿਆ ਭਰਿਆ ਤੇ ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਪ੍ਰਣ ਲੈਣਾ ਪਵੇਗਾ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਲਗਾਈ ਗਈ ਪਾਬੰਦੀ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ’ਤੇ ਲਗਾਈ ਪਾਬੰਦੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਆਪਣਾ ਉਸਾਰੂ ਯੋਗਦਾਨ ਪਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 19 ਤਰ੍ਹਾਂ ਦੇ ‘ਸਿੰਗਲ ਯੂਜ਼ ਪਲਾਸਟਿਕ’ (ਪਲਾਸਟਿਕ ਦੀਆਂ ਸਟਿਕਸ ਵਾਲੀਆਂ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿਕਸ, ਪਲਾਸਟਿਕ ਦੇ ਝੰਡੇ, ਕੈਂਡੀ ਸਟਿਕਸ, ਆਈਸ-ਕ੍ਰੀਮ ਸਟਿਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਿ ਕਾਂਟੇ, ਚਮਚੇ, ਚਾਕੂ, ਪਾਈਪ, ਮਿਠਾਈਆਂ ਦੇ ਡੱਬਿਆਂ, ਇਨਵੀਟੇਸ਼ਨ ਕਾਰਡ, ਸਿਗਰੇਟ ਪੈਕੇਟ ਦੇ ਆਲੇ ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ ਬੈਨਰ, ਸਟਿੱਕਰ ਦੀ ਮੈਨੂਫੈਕਚਰਿੰਗ, ਆਯਾਤ, ਭੰਡਾਰ, ਵਿਤਰਣ, ਵਿਕਰੀ ਅਤੇ ਵਰਤੋਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।

ਇਸ ਮੌਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਤਿਆਰ ਕਰਵਾਏ ਜੂਟ ਤੋਂ ਬਣੇ ਥੈਲ ਅਤੇ ਪੌਦ ਵੀ ਵੰਡੇ ਗਏ।

ਸਮਾਗਮ ਵਿੱਚ ਪੰਜਰਾਬ ਪ੍ਰਦੂਸ਼ਣ ਬੋਰਡ ਦੇ ਐਕਸੀਐਨ , ਐਸ.ਡੀ.ਓ ਅੰਮ੍ਰਿਤਸਰ ਪਾਲ ਸਿੰਘ, ਸ੍ਰੀ ਸੱਤਪਾਲ ਸੋਖੀ, ਸ: ਜਗਜੀਤ ਸਿੰਘ ਡਾਇਰੈਕਟ, ਸ:ਸ:ਸ: ਸ੍ਰੀ ਕੂਕੁ ਸ਼ਰਮਾ ਤੋਂ ਇਲਾਵਾ ਕਈ ਐ.ਨ.ਓਜ਼ ਦੇ ਮੈਂਬਰ ਅਤੇ ਵੱਡੀ ਗਿਣਤੀ ਵਿਚ ਇਸ ਮੌਕੇ ਸਰਕਾਰੀ ਸੀ:ਸੈਕ: ਸਕੂਲ ਮਾਲ ਰੋਡ ਦੀਆਂ ਦੀਆਂ ਵਿਦਿਆਰਥਣਾਂ ਵੀਨਾ ਅਤੇ ਨਵਪ੍ਰੀਤ ਕੌਰ ਨੇ ਵੀ ਪਲਾਸਟਿਕ ਪਾਬੰਦੀ ਲਈ ਸਰਕਾਰੀ ਕੋਸ਼ਿਸ਼ ਦੀ ਸ਼ਲਾਘਾ ਵਿਚ ਰਚਨਾਵਾਂ ਪੇਸ਼ ਕੀਤੀਆਂ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

DSGMC ਨੇ ਲਾਲ ਕਿਲ੍ਹੇ ’ਤੇ ਦਿੱਲੀ ਫਤਿਹ ਦਿਵਸ ਨੂੰ ਸਮਰਪਿਤ ਮਹਾਨ ਇਤਿਹਾਸਕ ਸਮਾਗਮ ਕਰਵਾਇਆ

ਯੈੱਸ ਪੰਜਾਬ ਨਵੀਂ ਦਿੱਲੀ, 28 ਅਪ੍ਰੈਲ, 2024 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ 1783 ਵਿਚ ਦਿੱਲੀ...

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,172FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...