Friday, May 3, 2024

ਵਾਹਿਗੁਰੂ

spot_img
spot_img

ਸੰਸਦ ਮੈਂਬਰ ਰਾਘਵ ਚੱਢਾ ਨੇ ‘ਰਿਜ਼ੋਰਟ ਰਾਜਨੀਤੀ’ ਨੂੰ ਰੋਕਣ ਲਈ ਰਾਜ ਸਭਾ ਵਿੱਚ ਸੰਵਿਧਾਨ (ਸੋਧ) ਬਿੱਲ 2022 ਕੀਤਾ ਪੇਸ਼

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਚੁਣੇ ਹੋਏ ਨੁਮਾਇੰਦਿਆਂ ਦੀ ਲੋਕਾਂ ਪ੍ਰਤੀ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਸੰਵਿਧਾਨ ਵਿੱਚ ਸੋਧ ਦੀ ਮੰਗ ਕਰਦੇ ਹੋਏ, ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਅੱਜ ਰਾਜ ਸਭਾ ਵਿੱਚ ਇੱਕ ਸੰਵਿਧਾਨ (ਸੋਧ) ਬਿੱਲ ਪੇਸ਼ ਕੀਤਾ।

ਸੋਧ ਬਿੱਲ ‘ਚ ਪ੍ਰਸਤਾਵ ਰੱਖਿਆ ਗਿਆ ਹੈ ਕਿ ਜੇਕਰ ਕੋਈ ਸੰਸਦ ਮੈਂਬਰ ਜਾਂ ਵਿਧਾਇਕ ਚੋਣ ਜਿੱਤਣ ਤੋਂ ਬਾਅਦ ਆਪਣੀ ਪਾਰਟੀ ਬਦਲਦਾ ਹੈ ਤਾਂ ਉਸ ‘ਤੇ 6 ਸਾਲ ਤੱਕ ਚੋਣ ਲੜਨ ‘ਤੇ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ‘ਰਿਜ਼ੋਰਟ ਰਾਜਨੀਤੀ’ ਨੂੰ ਰੋਕਣ ਲਈ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਸਰਕਾਰ ਤੋਂ ਸਮਰਥਨ ਵਾਪਸ ਲੈਣ ਦੇ 7 ਦਿਨਾਂ ਦੇ ਅੰਦਰ ਸਪੀਕਰ ਦੇ ਸਾਹਮਣੇ ਪੇਸ਼ ਹੋਣਾ ਹੋਵੇਗਾ। ਜੇਕਰ ਕੋਈ ਵਿਧਾਇਕ ਜਾਂ ਸੰਸਦ ਮੈਂਬਰ ਅਜਿਹਾ ਕਰਨ ਵਿੱਚ ਅਸਮਰੱਥ ਰਹਿੰਦਾ ਹੈ, ਤਾਂ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।

ਬਿੱਲ ਵਿੱਚ ਇੱਕ ਵਿਧਾਇਕ ਦਲ ਦੇ ਮੈਂਬਰਾਂ ਦਾ ਦੂਜੀ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਅਯੋਗਤਾ ਤੋਂ ਬਚਣ ਲਈ ਮੌਜੂਦਾ ਸੀਮਾ ਨੂੰ 2/3 ਤੋਂ ਵਧਾ ਕੇ 3/4 ਕਰਨ ਦੀ ਤਜ਼ਵੀਜ ਵੀ ਰੱਖੀ ਗਈ। ਚੱਢਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਛੋਟੇ ਰਾਜਾਂ ਵਿੱਚ ਦਲ-ਬਦਲੀ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਇਹ ਵਿਵਸਥਾ ਜ਼ਰੂਰੀ ਹੈ।

ਰਾਘਵ ਚੱਢਾ ਨੇ ਕਿਹਾ, “ਭਾਰਤ ਨੇ ਸਾਡੀਆਂ ਵਿਧਾਨ ਸਭਾਵਾਂ ਦੇ ਗਠਨ ਵਿਚ ਬਰਤਾਨੀਆ ‘ਚ ਲਾਗੂ ਵੈਸਟਮਿੰਸਟਰ ਪ੍ਰਣਾਲੀ ਅਪਣਾਈ ਸੀ। ਇਸ ਲਈ ਤੁਰੰਤ ਸੰਵਿਧਾਨ ਵਿੱਚ ਸੋਧ ਕਰਨ ਦੀ ਲੋੜ ਹੈ।”

ਚੱਢਾ ਨੇ ਕਿਹਾ ਕਿ ਉਨ੍ਹਾਂ ਦਾ ਬਿੱਲ ਦਸਵੀਂ ਅਨੁਸੂਚੀ ਤਹਿਤ ਕਿਸੇ ਮੈਂਬਰ ਨੂੰ ਅਯੋਗ ਠਹਿਰਾਉਣ ਦੀ ਮਿਤੀ ਤੋਂ 6 ਸਾਲ ਤੱਕ ਚੋਣਾਂ ਲੜਨ ਦੇ ਵੀ ਅਯੋਗ ਠਹਿਰਾਉਣ ਦਾ ਪ੍ਰਸਤਾਵ ਵੀ ਰੱਖਦਾ ਹੈ। ਅਜਿਹੀ ਵਿਵਸਥਾ ਦੇ ਲਾਗੂ ਹੋਣ ਨਾਲ, ਜੋ ਵਿਧਾਇਕ ‘ਹੋਰਸ ਟ੍ਰੇਡਿੰਗ’ ਵਿੱਚ ਸ਼ਾਮਲ ਹੁੰਦੇ ਹਨ ਅਤੇ ਵੋਟਰਾਂ ਦੇ ਫ਼ੈਸਲੇ ਦਾ ਅਪਮਾਨ ਕਰਦੇ ਹਨ, ਉਹਨਾਂ ਨੂੰ ਉਪ ਚੋਣ ਲੜਨ ਅਤੇ ਦੁਬਾਰਾ ਚੁਣੇ ਜਾਣ ਤੋਂ ਰੋਕਿਆ ਜਾ ਸਕੇਗਾ।

ਉਨ੍ਹਾਂ ਕਿਹਾ ਕਿ ਸੰਵਿਧਾਨ (ਸੋਧ) ਬਿੱਲ, 2022 ਇੱਕ ਸੁਧਾਰਾਤਮਕ ਉਪਾਅ ਵਜੋਂ ਕੰਮ ਕਰੇਗਾ ਜਿਸ ਤਹਿਤ ਮੈਂਬਰਾਂ ਨੂੰ ਅਵਿਸ਼ਵਾਸ ਪ੍ਰਸਤਾਵ ਦੇ ਮਾਮਲਿਆਂ ਨੂੰ ਛੱਡ ਕੇ ਵ੍ਹਿਪ ਸਿਸਟਮ ਤੋਂ ਛੋਟ ਮਿਲੇਗੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਭਾਈ ਅੰਮ੍ਰਿਤਪਾਲ ਸਿੰਘ ਦੀ ਚੋਣ ਮੁਹਿੰਮ ਦੀ ਹੋਈ ਸ਼ੁਰੂਆਤ

ਯੈੱਸ ਪੰਜਾਬ ਅੰਮ੍ਰਿਤਸਰ / ਤਰਨ ਤਾਰਨ, 30 ਅਪ੍ਰੈਲ, 2024 ਪਾਰਲੀਮੈਂਟਰੀ ਹਲਕਾ ਸ਼੍ਰੀ ਖਡੂਰ ਸਾਹਿਬ ਤੋ ਅਜ਼ਾਦ ਉਮੀਦਵਾਰ ਵਜੋਂ ਵਾਰਸ ਪੰਜਾਬ ਦੇ ਦੇ ਪ੍ਰਧਾਨ ਅਤੇ ਡਿਬਰੂਗੜ ਜੇਲ੍ਹ ਅਸਾਮ ’ਚ ਐਨ ਐਸ ਏ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਗੁਰਮਤਿ ਸਮਾਗਮ

ਯੈੱਸ ਪੰਜਾਬ ਅੰਮ੍ਰਿਤਸਰ, 30 ਅਪ੍ਰੈਲ, 2024 ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,155FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...