Sunday, May 5, 2024

ਵਾਹਿਗੁਰੂ

spot_img
spot_img

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 5 ਅਗਸਤ, 2022:
ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦuਨੀਆਂ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐਸ.ਐਨ ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ: ਐਡਵੋਕੇਟ ਧਾਮੀ

ਯੈੱਸ ਪੰਜਾਬ ਅੰਮ੍ਰਿਤਸਰ, 4 ਮਈ, 2024 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਨਰਾਇਣਗੜ੍ਹ ਸਥਿਤ ਗੁਰਦੁਆਰਾ ਸ੍ਰੀ ਰਾਤਗੜ੍ਹ ਸਾਹਿਬ ਵਿਖੇ ਬੀਤੇ ਦਿਨੀਂ ਸੂਬੇ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਆਮਦ ਤੋਂ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,146FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...