Tuesday, May 7, 2024

ਵਾਹਿਗੁਰੂ

spot_img
spot_img

ਸੁਨਾਮ ਵਿੱਚ ਬਣੇਗੀ ਇੰਡਸਟਰੀਅਲ ਐਸਟੇਟ, ਮਾਨ ਸਰਕਾਰ ਉਦਯੋਗ ਪੱਖੀ ਮਾਹੌਲ ਬਣਾਉਣ ਲਈ ਵਚਨਬੱਧ: ਅਮਨ ਅਰੋੜਾ

- Advertisement -

ਯੈੱਸ ਪੰਜਾਬ
ਚੰਡੀਗੜ੍ਹ, 6 ਅਗਸਤ, 2022:
ਸੂਬੇ ਵਿੱਚ ਸਨਅਤੀ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸੁਨਾਮ ਊਧਮ ਸਿੰਘ ਵਾਲਾ ਵਿਖੇ ਉਦਯੋਗਿਕ ਅਸਟੇਟ ਦੀ ਸਥਾਪਨਾ ਕੀਤੀ ਜਾਵੇਗੀ, ਇਹ ਗੱਲ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਸ਼ਨਿੱਚਰਵਾਰ ਨੂੰ ਐਸ.ਯੂ.ਐਸ. ਕਾਲਜ, ਸੁਨਾਮ ਵਿੱਚ ਸਨਅਤਕਾਰਾਂ ਅਤੇ ਵਪਾਰੀਆਂ ਨਾਲ ਗੱਲਬਾਤ ਲਈ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ।

ਜ਼ਮੀਨੀ ਪੱਧਰ ਉਤੇ ਅਜਿਹੇ ਸਮਾਗਮਾਂ ਦੀ ਮਹੱਤਤਾ ਉਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਕਾਰ ਨੂੰ ਅਜਿਹੇ ਸਮਾਗਮਾਂ ਨਾਲ ਉਦਯੋਗਾਂ ਨੂੰ ਦਰਪੇਸ਼ ਅਸਲ ਸਮੱਸਿਆਵਾਂ ਨੂੰ ਸਮਝਣ ਵਿੱਚ ਮਦਦ ਮਿਲਦੀ ਹੈ ਅਤੇ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਕਾਰੋਬਾਰ-ਪੱਖੀ ਨੀਤੀਆਂ ਤਿਆਰ ਕਰਨ ਵਿੱਚ ਵੀ ਸਹਾਈ ਹੁੰਦੇ ਹਨ। ਅੱਜ ਦੇ ਪ੍ਰੋਗਰਾਮ ਦਾ ਉਦੇਸ਼ ਸੁਨਾਮ ਊਧਮ ਸਿੰਘ ਵਾਲਾ ਵਿਖੇ ਪ੍ਰਸਤਾਵਿਤ ਨਵੀਂ ਸਨਅਤੀ ਅਸਟੇਟ ਦੀਆਂ ਲੋੜਾਂ ਨੂੰ ਸਮਝਣਾ ਸੀ।

ਸੀ.ਐਲ.ਯੂ. ਅਤੇ ਐਨ.ਓ.ਸੀ. ਪ੍ਰਾਪਤ ਕਰਨ ਵਿੱਚ ਦੇਰੀ ਸਬੰਧੀ ਸਨਅਤਕਾਰਾਂ ਦੀਆਂ ਸ਼ਿਕਾਇਤਾਂ ਉਤੇ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੀ.ਐਲ.ਯੂ. ਸਰਟੀਫਿਕੇਟ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾਉਣ ਦੀ ਯੋਜਨਾ ਬਣਾਈ ਜਾ ਰਹੀ ਹੈ ਅਤੇ ਨਵਾਂ ਸਿਸਟਮ ਜਲਦੀ ਲਾਗੂ ਕਰ ਦਿੱਤਾ ਜਾਵੇਗਾ।

ਸਨਅਤਕਾਰਾਂ ਅਤੇ ਕਾਰੋਬਾਰੀਆਂ ਨੇ ਮੰਗ ਕੀਤੀ ਕਿ ਵੈਟ ਦੇ ਬਕਾਏ ਦੇ ਨਿਪਟਾਰੇ ਲਈ ਓ.ਟੀ.ਐਸ. ਦੀ ਆਖਰੀ ਮਿਤੀ ਘੱਟੋ-ਘੱਟ 31 ਦਸੰਬਰ ਤੱਕ ਵਧਾਈ ਜਾਵੇ।ਐਸਡੀਆਈਸੀ ਦੇ ਜਨਰਲ ਸਕੱਤਰ ਐਮ.ਪੀ.ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ‘ਤੇ ਲਾਗੂ ਕੀਤੇ ਜਾ ਰਹੇ ਵਿਕਾਸ ਟੈਕਸ ਦੀ ਸੀਮਾ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੀ ਜਾਵੇ।

ਸਥਾਨਕ ਉਦਯੋਗਪਤੀ ਬਲਵਿੰਦਰ ਜਿੰਦਲ ਵੱਲੋਂ ਸਨਅਤੀ ਫੋਕਲ ਪੁਆਇੰਟ ਦੇ ਨਵੀਆਂ ਉਦਯੋਗਿਕ ਇਕਾਈਆਂ ਸਥਾਪਤ ਕਰਨ ਵਿੱਚ ਸਹਾਈ ਹੋਣ ਸਬੰਧੀ ਦਿੱਤੇ ਸੁਝਾਅ ਬਾਰੇ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿੱਚ ਉਦਯੋਗਿਕ ਪਾਰਕਾਂ ਨੂੰ ਵਿਕਸਤ ਕਰਨ ਲਈ ਲੈਂਡ ਪੂਲਿੰਗ ਨੀਤੀ ਸਫ਼ਲ ਰਹੀ ਹੈ ਅਤੇ ਸੁਨਾਮ ਵਿਖੇ ਪ੍ਰਸਤਾਵਿਤ ਇੰਡਸਟਰੀਅਲ ਅਸਟੇਟ ਵੀ ਇਸ ਨੀਤੀ ਤਹਿਤ ਵਿਕਸਤ ਕੀਤੀ ਜਾ ਸਕਦੀ ਹੈ।

ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਸਰਕਾਰ ਪੱਧਰ ‘ਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਮਾਨ ਸਰਕਾਰ ਸੂਬੇ ਵਿੱਚ ਕਾਰੋਬਾਰ ਪੱਖੀ ਮਾਹੌਲ ਸਿਰਜਣ ਅਤੇ ਉਦਯੋਗਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਸਥਿਤ ਵਪਾਰਕ ਅਤੇ ਉਦਯੋਗਿਕ ਸਥਾਨਾਂ ਵਿੱਚ ਬੁਨਿਆਦੀ ਢਾਂਚੇ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ, ਜੋ ਸੂਬੇ ਦੀ ਆਰਥਿਕਤਾ ਨੂੰ ਹੋਰ ਹੁਲਾਰਾ ਦੇਣ ਵਿੱਚ ਮਦਦਗਾਰ ਹੋਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇੰਡਸਟਰੀ ਨੂੰ ਪ੍ਰਫੁੱਲਿਤ ਕਰਨ ਲਈ ਵਪਾਰ ਲਈ ਸਾਜ਼ਗਾਰ ਮਾਹੌਲ ਯਕੀਨੀ ਬਣਾਉਣ ਪੂਰੀ ਤਰ੍ਹਾਂ ਵਚਨਬੱਧ ਹੈ।

ਇਸ ਮੌਕੇ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਜਤਿੰਦਰ ਜੋਰਵਾਲ, ਜੁਆਇੰਟ ਡਾਇਰੈਕਟਰ ਉਦਯੋਗ ਸ੍ਰੀ ਵਿਸ਼ਵ ਬੰਧੂ, ਚੀਫ਼ ਟਾਊਨ ਪਲਾਨਰ ਸ੍ਰੀ ਪੰਕਜ ਬਾਵਾ, ਜੀ.ਐਮ ਡੀ.ਆਈ.ਸੀ. ਸੁਬੋਧ ਜਿੰਦਲ ਅਤੇ ਵੱਡੀ ਗਿਣਤੀ ਵਿੱਚ ਉਦਯੋਗਪਤੀ ਅਤੇ ਵਪਾਰੀ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਮਨਜਿੰਦਰ ਸਿਰਸਾ ਨੇ ਦੇਸ਼ ਭਰ ’ਚ ਸਿੱਖ ਭਾਈਚਾਰੇ ਦੀ ਭਾਜਪਾ ਲਈ ਹਮਾਇਤ ਵਾਸਤੇ ਸੰਭਾਲੀ ਕਮਾਂਡ

ਯੈੱਸ ਪੰਜਾਬ ਨਵੀਂ ਦਿੱਲੀ/ਮੁੰਬਈ/ਚੰਡੀਗੜ੍ਹ, 6 ਮਈ, 2024 ਭਾਜਪਾ ਦੇ ਕੌਮੀ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇਸ਼ ਭਰ ਵਿਚ ਸਿੱਖ ਕੌਮ ਦੀ ਭਾਜਪਾ ਲਈ ਹਮਾਇਤ ਜੁਟਾਉਣ ਵਾਸਤੇ ਸਰਗਰਮੀ ਨਾਲ ਕੰਮ ਕਰ ਰਹੇ ਹਨ।...

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,140FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...