Monday, May 6, 2024

ਵਾਹਿਗੁਰੂ

spot_img
spot_img

ਸੀਟੀ ਗਰੁੱਪ ਨੇ ਡਾ. ਸੁਸ਼ਮਾ ਚਾਵਲਾ ਨੂੰ ਦਿੱਤਾ ‘ਲਾਈਫਟਾਈਮ ਅਚੀਵਮੈਂਟ’ ਅਵਾਰਡ ਦਾ ਖਿਤਾਬ

- Advertisement -

ਯੈੱਸ ਪੰਜਾਬ  
ਜਲੰਧਰ, ਅਗਸਤ 6, 2022 –
ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ 25 ਸਾਲਾਂ (ਸਿਲਵਰ ਜੁਬਲੀ) ਦਾ ਜਸ਼ਨ ਮਨਾਉਂਦੇ ਹੋਏ ਸੀਟੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੇ ਆਪਣੇ ਸਾਊਥ ਕੈਂਪਸ, ਸ਼ਾਹਪੁਰ ਵਿਖੇ ਦ ਐਕਸੀਲੈਂਸ ਅਵਾਰਡਸ ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ, ਕੋ-ਚੇਅਰਪਰਸਨ ਪਰਮਿੰਦਰ ਕੌਰ ਚੰਨੀ, ਮੈਨੇਜਿੰਗ ਡਾਇਰੈਕਟਰ ਡਾ: ਮਨਬੀਰ ਸਿੰਘ, ਤਾਨਿਕਾ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਵੱਖ-ਵੱਖ ਖੇਤਰਾਂ ਦੀਆਂ 25 ਨਾਮਵਰ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਕਾਮੇਡੀਅਨ ਕਮ ਐਕਟਰ ਗੁਰਪ੍ਰੀਤ ਘੁੱਗੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਮੁੱਖ ਮਹਿਮਾਨ ਦਿੱਲੀ ਸਰਕਾਰ ਦੇ ਕਲਾ, ਸੱਭਿਆਚਾਰ ਅਤੇ ਭਾਸ਼ਾਵਾਂ ਦੇ ਸਲਾਹਕਾਰ ਦੀਪਕ ਬਾਲੀ, ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਅਤੇ ਪ੍ਭ ਗਰੇਵਾਲ ਮੌਜੂਦ ਸਨ।

ਸਮਾਗਮ ਦੀ ਸ਼ੁਰੂਆਤ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ ਜਿਸ ਤੋਂ ਬਾਅਦ ਸੀਟੀ ਮਿਊਜ਼ੀਕਲ ਸੋਸਾਇਟੀ ਦੇ ਵਿਦਿਆਰਥੀਆਂ ਵੱਲੋਂ ਸੰਗੀਤਕ ਪੇਸ਼ਕਾਰੀ ਕੀਤੀ ਗਈ। ਖ਼ਿਤਾਬਾਂ ਦੇ ਨਾਲ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੇ ਨਾਮਾਂ ਵਿੱਚ ਪੀਸੀਐਸ ਪੰਕਜ ਬਾਂਸਲ ਸ਼ਾਨਦਾਰ ਪ੍ਰਸ਼ਾਸਕ ਵਜੋਂ ਸ਼ਾਮਲ ਹਨ, ਪਵਨ ਕੁਮਾਰ ਅਤੇ ਅਰੁਣਾ ਅਰੋੜਾ ਸਰਵੋਤਮ ਕੌਂਸਲਰ (ਪੁਰਸ਼ ਅਤੇ ਔਰਤ), ਰੋਹਨ ਸਹਿਗਲ ਪ੍ਰੋ ਐਕਟਿਵ ਕੌਂਸਲਰ ਵਜੋਂ,ਐਸ.ਆਈ ਪਰਮਿੰਦਰ ਸਿੰਘ ਅਤੇ ਇੰਸਪੈਕਟਰ ਸੁਰਜੀਤ ਸਿੰਘ ਬਤੌਰ ਬਹਾਦਰ, ਐਨ.ਐਚ. ਐਸ ਹਸਪਤਾਲ ਚੋਟੀ ਦੇ ਵਿਕਲਪ ਹਸਪਤਾਲ ਵਜੋਂ, ਡਾ. ਐੱਸ.ਪੀ.ਐੱਸ. ਗਰੋਵਰ ਸਭ ਤੋਂ ਪਿਆਰੇ ਡਾਕਟਰ ਵਜੋਂ, ਆਈਟੀਸੀ ਫਾਰਚਿਊਨ ਚੋਟੀ ਦੇ ਚੁਆਇਸ ਹੋਟਲ ਵਜੋਂ ਅਤੇ ਯਮੀ ਡਲਿਸਿਅਸ ਨੂੰ ਸਭ ਤੋਂ ਵਧੀਆ ਹੈਂਗ-ਆਊਟ ਸਥਾਨ ਵਜੋਂ ਸਨਮਾਨਿਤ ਕੀਤਾ ਗਿਆ।

ਇਨ੍ਹਾਂ ਤੋਂ ਬਾਅਦ ਅਭਿਨੇਤਾ ਗੌਰਵ ਕੱਕੜ ਨੂੰ ਪ੍ਰੋਮਿਸਿੰਗ ਐਕਟਰ ਵਜੋਂ, ਰਾਸ਼ਟਰੀ ਭੰਗੜਾ ਕਲਾਕਾਰ ਕੁਲਰਾਜ ਬਤੌਰ ਰਾਈਜ਼ਿੰਗ ਸਟਾਰ, ਬਾਲੀਵੁੱਡ ਗਾਇਕਾ ਜੋਤਿਕਾ ਤਾਂਗੜੀ ਬਤੌਰ ਸੁਰੀਲੀ ਗਾਇਕਾ, ਨੀਤੀਰਾਜ ਸ਼ੇਰਗਿੱਲ ਇੱਕ ਉੱਘੇ ਭੰਗੜਾ ਕਲਾਕਾਰ ਵਜੋਂ, ਏਸੀਪੀ ਖੁਸ਼ਬੀਰ ਕੌਰ ਪੰਜਾਬ ਦੀ ਸ਼ਾਨ ਵਜੋਂ, ਅਥਲੀਟ ਗੁਰਿੰਦਰਵੀਰ ਸਿੰਘ ਭਾਰਤ ਦੇ ਸਭ ਤੋਂ ਤੇਜ਼ ਲੜਕੇ ਵਜੋਂ; ਮੀਧਾਂਸ਼ ਗੁਪਤਾ ਮੋਸਟ ਇਨੋਵੇਟਿਵ ਚੈਂਪੀਅਨ ਵਜੋਂ, ਸਭ ਤੋਂ ਦਲੇਰ ਪੱਤਰਕਾਰ ਲਈ ਰਚਨਾ ਖਹਿਰਾ, ਮਯੰਕ ਫਾਊਂਡੇਸ਼ਨ ਲਿਵਿੰਗ ਐਵਰ ਇਨ ਹਾਰਟਸ, ਸਵਰਗੀ ਪ੍ਰੋ: ਲਖਬੀਰ ਸਿੰਘ (ਪਹਿਲ) ਸਦਾ ਲਈ ਦਿਲਾਂ ਵਿਚ ਸੇਵਾ ਵਜੋਂ, ਯੂਥ ਵਾਇਸ ਫਾਊਂਡੇਸ਼ਨ ਯੰਗ ਸਮਰਟੀਅਨ ਅਵਾਰਡ ਵਜੋਂ; ਐਲਜੀਬੀਟੀ ਐਕਟੀਵਿਸਟ ਅਕਾਸ਼ ਅਗਰਵਾਲ ਨੂੰ ਪ੍ਰਾਈਡ ਐਂਡ ਐਡਵੋਕੇਸੀ ਅਵਾਰਡ ਅਤੇ ਅਸ਼ੋਕ ਕੁਮਾਰ ਨੂੰ ਸੀਟੀ ਦੇ ਪ੍ਰਾਉਡ ਮੈਂਬਰ ਵਜੋਂ ਸਨਮਾਨਿਤ ਕੀਤਾ ਗਿਆ। ਲਾਈਫਟਾਈਮ ਅਚੀਵਮੈਂਟ ਅਵਾਰਡ ਪ੍ਰਸਿੱਧ ਗਾਇਨੀਕੋਲੋਜਿਸਟ ਡਾ: ਸੁਸ਼ਮਾ ਚਾਵਲਾ ਨੂੰ ਦਿੱਤਾ ਗਿਆ |

ਮੁੱਖ ਮਹਿਮਾਨ ਗੁਰਪ੍ਰੀਤ ਘੁੱਗੀ ਨੇ ਕਿਹਾ, “ਮੈਂ ਅਜਿਹੀਆਂ ਮਿਹਨਤੀ ਅਤੇ ਪ੍ਰਤਿਭਾਸ਼ਾਲੀ ਸ਼ਖਸੀਅਤਾਂ ਦੀ ਮੌਜੂਦਗੀ ਵਿੱਚ ਇਸ ਸ਼ਾਨਦਾਰ ਸਮਾਗਮ ਦਾ ਹਿੱਸਾ ਬਣ ਕੇ ਆਪਣੇ ਆਪ ਨੂੰ ਖੁਸ਼ਕਿਸਮਤ ਮਹਿਸੂਸ ਕਰ ਰਿਹਾ ਹਾਂ। ਉਹ ਸਾਰੇ ਇਸ ਸਨਮਾਨ ਦੇ ਹੱਕਦਾਰ ਹਨ ਅਤੇ ਮੈਂ ਸੀਟੀ ਗਰੁੱਪ ਨੂੰ ਇਸ ਨੇਕ ਤਰੀਕੇ ਨਾਲ ਆਪਣੀ ਸਿਲਵਰ ਜੁਬਲੀ ਮਨਾਉਣ ਲਈ ਵਧਾਈ ਦਿੰਦਾ ਹਾਂ।” ਇਸ ਦੇ ਨਾਲ ਹੀ ਸੋਨੂੰ ਸੂਦ, , ਰੋਸ਼ਨ ਪਿ੍ਨਸ ਨੇ ਸੀਟੀ ਗਰੁੱਪ ਨੂੰ ਵੀਡੀਓ ਰਾਹੀਂ ਵਧਾਦੀ ਦਿੱਤੀ|

ਸੀਟੀ ਗਰੁੱਪ ਦੇ ਚੇਅਰਮੈਨ ਚਰਨਜੀਤ ਐਸ ਚੰਨੀ ਨੇ ਕਿਹਾ, “ਇਨ੍ਹਾਂ ਪੁਰਸਕਾਰ ਜੇਤੂਆਂ ਨੂੰ ਡਿਪਟੀ ਕਮਿਸ਼ਨਰ, ਪੁਲਿਸ ਕਮਿਸ਼ਨਰ, 91.9 ਐਫਐਮ ਰੇਡੀਓ ਸਿਟੀ ਅਤੇ ਸੀਟੀ ਗਰੁੱਪ ਦੇ ਸਹਿਯੋਗ ਨਾਲ ਨਾਮਜ਼ਦ ਅਤੇ ਅੰਤਿਮ ਰੂਪ ਦਿੱਤਾ ਗਿਆ ਸੀ। ਮੈਂ ਇਨ੍ਹਾਂ ਉੱਤਮਤਾ ਪੁਰਸਕਾਰਾਂ ਨੂੰ ਪ੍ਰਾਪਤ ਕਰਨ ‘ਤੇ ਸਾਰੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਦੇ ਭਵਿੱਖ ਦੇ ਯਤਨਾਂ ਲਈ ਸ਼ੁੱਭਕਾਮਨਾਵਾਂ ਦਿੰਦਾ ਹਾਂ ਅਤੇ ਮੈਂ ਇਸ ਸਮਾਰੋਹ ਨੂੰ ਸਫਲ ਬਣਾਉਣ ਲਈ ਸਾਰੇ ਸਹਿਯੋਗ ਅਤੇ ਪ੍ਰਬੰਧਕਾਂ ਦਾ ਧੰਨਵਾਦ ਕਰਦਾ ਹਾਂ।

ਇਸ ਮੌਕੇ ਸੀਟੀ ਗਰੁੱਪ ਸ਼ਾਹਪੁਰ ਕੈਂਪਸ ਡਾਇਰੈਕਟਰ (ਕਾਰਜਕਾਰੀ) ਡਾ. ਅਨੁਪਮ ਸ਼ਰਮਾ, ਮਕਸੂਦਾਂ ਕੈਂਪਸ ਡਾਇਰੈਕਟਰ ਡਾ. ਯੋਗੇਸ਼ ਛਾਬੜਾ, ਡਾ. ਜਸਦੀਪ ਕੌਰ ਧਾਮੀ, ਅਦਾਕਾਰ ਬਲਰਾਜ ਖਹਿਰਾ, ਰੇਡਿਓ ਸੀਟੀ ਤੋਂ ਆਰਜੇ ਹਿਮਾਂਸੂ, ਆਰਜੇ ਲਵਿਨਾ, ਆਰਜੇ ਕਰਨ,ਆਰਜੇ ਇਮਰਾਨ ਆਦਿ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ ਅਤੇ ਸੀਟੀ ਗਰੁੱਪ ਦੇ ਸਟਾਫ਼ ਮੈਂਬਰ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਵੱਡੀ ਸਾਜ਼ਿਸ਼ ਦਾ ਹਿੱਸਾ: ਐਡਵੋਕੇਟ ਧਾਮੀ ਨੇ ਫ਼ਿਰੋਜ਼ਪੁਰ ਦੇ ਪਿੰਡ ਬੰਡਾਲਾ ’ਚ ਹੋਈ ਘਟਨਾ ਦੀ ਕੀਤੀ ਸਖ਼ਤ ਨਿੰਦਾ

ਯੈੱਸ ਪੰਜਾਬ ਅੰਮ੍ਰਿਤਸਰ, 5 ਮਈ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਬੰਡਾਲਾ ਵਿਖੇ ਗੁਰਦੁਆਰਾ ਸਾਹਿਬ ਬਾਬਾ ਬੀਰ ਸਿੰਘ ’ਚ ਸ੍ਰੀ ਗੁਰੂ...

“ਇਲਾਹੀ ਗਿਆਨ ਦਾ ਸਾਗਰ ਆਦਿ ਗੁਰੂ ਗਰੰਥ ਸਾਹਿਬ ਸਰਬ ਸਾਂਝੀ ਗੁਰਬਾਣੀ” ਦਾ ਵਿਸ਼ਵ ਵਿਆਪੀ ਪਸਾਰ ਕਰਨ ਦੀ ਲੋੜ: ਗੁਰਭਜਨ ਗਿੱਲ

ਯੈੱਸ ਪੰਜਾਬ ਲੁਧਿਆਣਾ, 3 ਮਈ, 2024 ਰਕਬਾ(ਲੁਧਿਆਣਾ) ਸਥਿਤ ਬਾਬਾ ਬੰਦਾ ਸਿੰਘ ਭਵਨ ਅੰਦਰ ਬਣੇ ਸ਼ਬਦ ਪ੍ਰਕਾਸ਼ ਅਜਾਇਬ ਘਰ ਵਿੱਚਸੁਸ਼ੋਭਿਤ ਸ਼੍ਰੀ ਗੁਰੂ ਗਰੰਥ ਸਾਹਿਬ ਵਿਚਲੇ ਬਾਣੀਕਾਰਾਂ ਦੇ ਚਿਤਰਾਂ ਸਮੇਤ ਉੱਘੇ ਸਿੱਖ ਚਿੰਤਕ...

ਮਨੋਰੰਜਨ

ਸਤਿੰਦਰ ਸਰਤਾਜ ਨੇ ਸਿਡਨੀ ਓਪੇਰਾ ਹਾਊਸ ਵਿਖੇ ਰੂਹਾਨੀ ਧੁਨਾਂ ਦੇ ਨਾਲ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

ਯੈੱਸ ਪੰਜਾਬ 30 ਅਪ੍ਰੈਲ, 2024 ਮਸ਼ਹੂਰ ਸਿਡਨੀ ਓਪੇਰਾ ਹਾਊਸ, ਪ੍ਰਸਿੱਧ ਪੰਜਾਬੀ ਕਲਾਕਾਰ, ਡਾ: ਸਤਿੰਦਰ ਸਰਤਾਜ ਦੇ ਰੂਹਾਨੀ ਧੁਨਾਂ ਨਾਲ ਜੀਉਂਦਾ ਹੋਇਆ। ਪੰਜਾਬੀ ਵਿਰਸੇ ਦਾ ਜਸ਼ਨ ਮਨਾਉਣ ਵਾਲੇ ਅਤੇ ਵਿਸ਼ਵ ਭਰ ਦੇ ਦਰਸ਼ਕਾਂ ਨਾਲ ਗੂੰਜਣ ਵਾਲੇ ਇੱਕ...

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਸੋਸ਼ਲ ਮੀਡੀਆ

223,142FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...