Saturday, April 27, 2024

ਵਾਹਿਗੁਰੂ

spot_img
spot_img

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਦਾ ਤਗਮਾ ਜੇਤੂ ਵੇਟ ਲਿਫਟਰ ਹਰਜਿੰਦਰ ਕੌਰ ਨੂੰ ਮਿਲ ਕੇ ਦਿੱਤੀ ਵਧਾਈ

- Advertisement -

ਯੈੱਸ ਪੰਜਾਬ  
ਨਾਭਾ/ਪਟਿਆਲਾ, 9 ਅਗਸਤ, 2022 –
ਪੰਜਾਬ ਦੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਠੋਸ ਰਣਨੀਤੀ ਬਣਾਈ ਜਾ ਰਹੀ ਹੈ ਤਾਂ ਜੋ ਸੂਬੇ ਦੇ ਖਿਡਾਰੀ ਕੌਮੀ ਤੇ ਕੌਮਾਂਤਰੀ ਪੱਧਰ ‘ਤੇ ਮੈਡਲ ਸੂਚੀ ‘ਚ ਆਪਣਾ ਨਾਮ ਦਰਜ਼ ਕਰਵਾਉਣ ‘ਚ ਹੋਰ ਕਾਮਯਾਬ ਹੋ ਸਕਣ।

ਖੇਡ ਮੰਤਰੀ ਅੱਜ ਰਾਸ਼ਟਰਮੰਡਲ ਖੇਡਾਂ ‘ਚ ਕਾਂਸੀ ਦਾ ਤਗ਼ਮਾ ਜੇਤੂ ਨਾਭਾ ਨੇੜਲੇ ਪਿੰਡ ਮੈਹਸ ਦੀ ਧੀ ਵੇਟ ਲਿਫਟਰ ਹਰਜਿੰਦਰ ਕੌਰ ਦੇ ਗ੍ਰਹਿ ਵਿਖੇ ਉਚੇਚੇ ਤੌਰ ‘ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਤਰਫ਼ੋ ਵਧਾਈ ਦੇਣ ਪੁੱਜੇ ਹੋਏ ਸਨ।

ਇਸ ਮੌਕੇ ਉਨ੍ਹਾਂ ਖਿਡਾਰਨ ਹਰਜਿੰਦਰ ਕੌਰ ਅਤੇ ਉਨ੍ਹਾਂ ਦੇ ਮਾਤਾ ਸ੍ਰੀਮਤੀ ਕੁਲਦੀਪ ਕੌਰ ਤੇ ਪਿਤਾ ਸ. ਸਾਹਿਬ ਸਿੰਘ ਨੂੰ ਇਸ ਉਪਲਬਧੀ ਦੀ ਵਧਾਈ ਦਿੰਦਿਆਂ ਕਿਹਾ ਕਿ ਹਰਜਿੰਦਰ ਕੌਰ ਵਰਗੀਆਂ ਧੀਆਂ ਸੂਬੇ ਦਾ ਸਰਮਾਇਆ ਹਨ, ਜਿਸ ਸਦਕਾ ਸੂਬੇ ਦਾ ਨਾਮ ਕੌਮਾਂਤਰੀ ਪੱਧਰ ਤੱਕ ਰੌਸ਼ਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਅਜਿਹੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਸਰਕਾਰਾਂ ਦਾ ਮੁੱਢਲਾ ਫਰਜ਼ ਹੈ ਅਤੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ‘ਚ ਖੇਡ ਸਭਿਆਚਾਰ ਪੈਦਾ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ ਤਾਂ ਜੋ ਅਜਿਹੇ ਹੋਣਹਾਰ ਖਿਡਾਰੀਆਂ ਨੂੰ ਹੋਰ ਬਿਹਤਰ ਮੌਕੇ ਪ੍ਰਦਾਨ ਕੀਤੇ ਜਾ ਸਕਣ।

ਖੇਡ ਮੰਤਰੀ ਨੇ ਕਿਹਾ ਕਿ ਹਰਜਿੰਦਰ ਕੌਰ ਦੀ ਸਖਤ ਮਿਹਨਤ ਤੇ ਲਗਨ ਨੇ ਉਸ ਨੂੰ ਇਸ ਮੁਕਾਮ ‘ਤੇ ਪਹੁੰਚਾਇਆ ਹੈ ਤੇ ਅਜਿਹੇ ਖਿਡਾਰੀ ਨਵੇਂ ਉਭਰ ਰਹੇ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਹਰਜਿੰਦਰ ਕੌਰ ਦੇ ਚੰਗੇ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਖਿਡਾਰਨ ਵੱਲੋਂ ਹਾਲੇ ਸੂਬੇ ਦੀ ਝੋਲੀ ‘ਚ ਅਜਿਹੇ ਹੋਰ ਮੈਡਲ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖਿਡਾਰਨ ਨੂੰ ਜੋ ਇਨਾਮੀ ਰਾਸ਼ੀ ਦਿੱਤੀ ਜਾਣੀ ਹੈ ਉਹ ਜਲਦੀ ਹੀ ਸਮਾਗਮ ਕਰਕੇ ਪ੍ਰਦਾਨ ਕੀਤੀ ਜਾਵੇਗੀ।

ਇਸ ਮੌਕੇ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਨਵੀ ਸਪੋਰਟਸ ਪਾਲਿਸੀ ਲੈਕੇ ਆਵੇਗੀ ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਸਤ ਮਹੀਨੇ ‘ਚ ਹੀ ਵੱਡੇ ਪੱਧਰ ‘ਤੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਦੀ ਸ਼ੁਰੂਆਤ ਜਲਧੰਰ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰਨਗੇ।

ਇਸ ਮੌਕੇ ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਐਸ.ਡੀ.ਐਮ ਨਾਭਾ ਕਨੂੰ ਗਰਗ, ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੁਪਮਾ, ਡਾਇਰੈਕਟਰ ਸਪੋਰਟਸ ਗੁਰਦੀਪ ਕੌਰ ਰੰਧਾਵਾ, ਜ਼ਿਲ੍ਹਾ ਖੇਡ ਅਫ਼ਸਰ ਸਾਸ਼ਵਤ ਰਾਜਦਾਨ ਵੀ ਖਿਡਾਰਨ ਹਰਜਿੰਦਰ ਕੌਰ ਨੂੰ ਪਿੰਡ ਮੈਹਸ ਵਿਖੇ ਮੁਬਾਰਕਬਾਦ ਦੇਣ ਪੁੱਜੇ।

ਜ਼ਿਕਰਯੋਗ ਹੈ ਕਿ ਰਾਸ਼ਟਰਮੰਡਲ ਖੇਡਾਂ ਵਿੱਚ ਹਰਜਿੰਦਰ ਕੌਰ ਨੇ ਵੇਟ ਲਿਫ਼ਟਿੰਗ ‘ਚ 71 ਕਿਲੋ ਵਰਗ ਵਿੱਚ ਇਹ ਪ੍ਰਾਪਤੀ ਕੀਤੀ। ਹਰਜਿੰਦਰ ਕੌਰ ਨੇ ਇਹ ਮੁਕਾਬਲਾ 93 ਕਿੱਲੋ ਸਨੈਚ ਅਤੇ 119 ਕਿੱਲੋ ਕਲੀਨ ਜਰਕ ਭਾਵ ਕੁੱਲ 212 ਕਿੱਲੋ ਨਾਲ ਜਿੱਤਿਆ।

ਇੰਗਲੈਂਡ ਦੀ ਖਿਡਾਰੀ ਸਾਰਾਹ ਡੈਵੀਜ਼ ਨੇ ਇਸ ਮੁਕਾਬਲੇ ਵਿੱਚ 229 ਕਿੱਲੋ ਨਾਲ ਸੋਨ ਤਗ਼ਮਾ ਹਾਸਿਲ ਕੀਤਾ ਅਤੇ ਕੈਨੇਡਾ ਦੀ ਅਲੈਕਸਿਸ ਐਸ਼ਵਰਥ ਨੇ 214 ਕਿੱਲੋ ਨਾਲ ਚਾਂਦੀ ਤਗ਼ਮਾ ਹਾਸਿਲ ਕੀਤਾ। ਹਰਜਿੰਦਰ ਕੌਰ ਨੇ ਇਹ ਪ੍ਰਾਪਤੀ ਨਾਈਜੀਰੀਆ ਦੀ ਖਿਡਾਰੀ ਜੋਇ ਐਜ਼ੇ, ਜੋ ਕਿ ਪਿਛਲੇ ਸਮੇਂ ਵੱਖ ਵੱਖ ਕੌਮਾਂਤਰੀ ਮੁਕਾਬਲਿਆਂ ਵਿੱਚ ਗੋਲਡ ਮੈਡਲ ਵਿਜੇਤਾ ਹੋ ਚੁੱਕੀ ਹੈ, ਨੂੰ ਪਛਾੜ ਕੇ ਹਾਸਿਲ ਕੀਤੀ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...