Sunday, April 28, 2024

ਵਾਹਿਗੁਰੂ

spot_img
spot_img

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਸੇਵਾ ਕੇਂਦਰ ’ਚ ਖੁੱਲ੍ਹੇਗਾ ਵੱਖਰਾ ਕਾਊਂਟਰ

- Advertisement -

ਯੈੱਸ ਪੰਜਾਬ
ਹੁਸ਼ਿਆਰਪੁਰ, 10 ਅਗਸਤ, 2022 –
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸੇਵਾ ਕੇਂਦਰ ਵਿਚ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵੱਖਰਾ ਕਾਊਂਟਰ ਖੋਲਿ੍ਹਆ ਜਾਵੇਗਾ, ਤਾਂ ਜੋ ਸੇਵਾਵਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਆਨਲਾਈਨ ਲਿੰਕ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਜਾਣਕਾਰੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਸ੍ਰੀ ਹਰਬੰਸ ਸਿੰਘ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਅਤੇ ਵਿਧਾਨ ਸਭਾ ਹਲਕਿਆਂ ਦੇ ਨੋਡਲ ਅਫ਼ਸਰ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਦਫ਼ਤਰੀ ਅਮਲੇ ਦਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗਾਂ ਤੋਂ ਇਲਾਵਾ ਸਕੂਲਾਂ/ਕਾਲਜਾਂ ਵਿਚ ਵੀ ਇਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ ਅਤੇ ਵੱਧ ਤੋਂ ਵੱਧ ਵੋਟਰ ਕਾਰਡ ਆਧਾਰ ਕਾਰਡ ਨਾਲ ਜੋੜਨ ਦੀ ਪ੍ਰਕਿਰਿਆ ਵਿਚ ਹੋਰ ਤੇਜ਼ ਲਿਆਂਦੀ ਜਾਵੇ।

ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਤੋਂ ਇਲਾਵਾ ਹੋਰ ਲਾਭਪਾਤਰੀਆਂ ਤੱਕ ਵੀ ਇਹ ਪ੍ਰੋਗਰਾਮ ਪਹੁੰਚਾਉਣ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਕ੍ਰਿਆ 1 ਅਪ੍ਰੈਲ 2023 ਤੱਕ ਜਾਰੀ ਰਹੇਗੀ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ ਐਪ’, ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਰਾਹੀਂ ਵੀ ਵੋਟਰਾਂ ਵਲੋਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਰਜਿਸਟਰਡ ਕਰਵਾਇਆ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਸ ਵਿਅਕਤੀ ਦੀ ਉਮਰ 1-1-2023 ਤੱਕ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਤਾਂ ਉਹ ਆਪਣੀ ਵੋਟ ਬਣਵਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ 2023 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ (ਫਾਰਮ ਨੰਬਰ 6, 7 ਅਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਸਮੇਂ, ਫਾਰਮ ਨੰਬਰ 6-ਬੀ (ਜਿਸ ਵਿਚ ਆਧਾਰ ਕਾਰਡ ਦੀ ਜਾਣਕਾਰੀ ਹੈ) ਵੀ ਭਰਿਆ ਜਾਣਾ ਹੈ। ਵੋਟ ਕਟਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ।

ਇਸੇ ਤਰ੍ਹਾਂ ਫਾਰਮ ਨੰਬਰ 8 ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਵੋਟ ਤਬਦੀਲ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਵੇਗਾ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਹਰਮਿੰਦਰ ਸਿੰਘ, ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ (ਸਵੀਪ) ਪ੍ਰਿੰਸੀਪਲ ਪੋਲੀਟੈਕਨਿਕ ਕਾਲਜ ਸ਼੍ਰੀਮਤੀ ਰਚਨਾ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨੀਰਜ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਚੋਣ ਕਾਨੂੰਨਗੋ ਸ੍ਰੀ ਦੀਪਕ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

- Advertisement -

ਸਿੱਖ ਜਗ਼ਤ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ...

ਐਡਵੋਕੇਟ ਧਾਮੀ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਵੱਲੋਂ ਭਾਜਪਾ ’ਚ ਸ਼ਾਮਲ ਹੋਣ ’ਤੇ ਕੀਤਾ ਸਖ਼ਤ ਇਤਰਾਜ਼

ਯੈੱਸ ਪੰਜਾਬ ਅੰਮ੍ਰਿਤਸਰ, 27 ਅਪ੍ਰੈਲ, 2024 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁਝ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

ਮਨੋਰੰਜਨ

ਸਤਿੰਦਰ ਸਰਤਾਜ ਅਤੇ ਨੀਰੂ ਬਾਜਵਾ ਦੀ ਪੰਜਾਬੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰਹੋਵੇਗੀ ਰਿਲੀਜ਼

ਯੈੱਸ ਪੰਜਾਬ 14 ਅਪ੍ਰੈਲ, 2024 ਆਗਾਮੀ ਪੰਜਾਬੀ ਸਿਨੇਮੈਟਿਕ ਮਾਸਟਰਪੀਸ, "ਸ਼ਾਇਰ" ਨੂੰ ਲੈ ਕੇ ਉਮੀਦਾਂ ਨਵੀਆਂ ਉਚਾਈਆਂ 'ਤੇ ਪਹੁੰਚ ਗਈਆਂ ਕਿਉਂਕਿ ਮੁੱਖ ਮੁੱਖ ਕਲਾਕਾਰ ਨੀਰੂ ਬਾਜਵਾ ਅਤੇ ਸਤਿੰਦਰ ਸਰਤਾਜ ਨੇ ਸਿਤਾਰਿਆਂ ਨਾਲ ਭਰੀ ਪ੍ਰੈਸ ਕਾਨਫਰੰਸ ਕੀਤੀ। "ਨੀਰੂ...

ਸਤਿੰਦਰ ਸਰਤਾਜ ਤੇ ਨੀਰੂ ਬਾਜਵਾ ਦੀ ਫ਼ਿਲਮ ‘ਸ਼ਾਇਰ’ 19 ਅਪ੍ਰੈਲ ਨੂੰ ਹੋਵੇਗੀ ਰਿਲੀਜ਼, ਟ੍ਰੇਲਰ ਰਿਲੀਜ਼

ਯੈੱਸ ਪੰਜਾਬ ਅਪ੍ਰੈਲ 4, 2024 ਨੀਰੂ ਬਾਜਵਾ ਐਂਟਰਟੇਨਮੈਂਟ ਮਾਣ ਨਾਲ ਆਪਣੀ ਆਉਣ ਵਾਲੀ ਪੰਜਾਬੀ ਫਿਲਮ "ਸ਼ਾਇਰ" ਦੇ ਬਹੁ-ਉਡੀਕਿਆ ਟ੍ਰੇਲਰ ਰਿਲੀਜ਼ ਹੋ ਚੁੱਕਿਆ ਹੈ, ਇਹ ਫਿਲਮ19 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ...

ਪ੍ਰਸਿੱਧ ਗੀਤਕਾਰ, ਗਾਇਕ ਗਿੱਲ ਰੌਂਤਾ ਜ਼ਿਲ੍ਹਾ ਮੋਗਾ ਦਾ ਸਵੀਪ ਆਈਕਨ ਬਣਿਆ

ਯੈੱਸ ਪੰਜਾਬ ਮੋਗਾ, 1 ਅਪ੍ਰੈਲ, 2024 ਮੁੱਖ ਚੋਣ ਕਮਿਸ਼ਨਰ ਪੰਜਾਬ ਵੱਲੋਂ ਅਗਾਮੀ ਲੋਕ ਸਭਾ ਚੋਣਾਂ ਵਿੱਚ ਲੋਕਾਂ ਦੀ ਭਾਗੀਦਾਰੀ ਵਧਾਉਣ ਲਈ ਪ੍ਰਸਿੱਧ ਪੰਜਾਬੀ ਗੀਤਕਾਰ ਗੁਰਵਿੰਦਰ ਸਿੰਘ ਗਿੱਲ ਰੌਂਤਾ ਨੂੰ ਅੱਜ ਸਵੀਪ ਆਈਕਨ ਵਜੋਂ ਨਿਯੁਕਤ ਕੀਤਾ ਗਿਆ...

ਸੋਸ਼ਲ ਮੀਡੀਆ

223,174FansLike
52,203FollowersFollow

ਅੱਜ ਨਾਮਾ – ਤੀਸ ਮਾਰ ਖ਼ਾਂ

ਮਹਿਮਾਨ ਲੇਖ਼

ਗੁਸਤਾਖ਼ੀ ਮੁਆਫ਼

ਪ੍ਰਕਾਸ਼ ਸਿੰਘ ਬਾਦਲ ਦਾ ‘ਅਸਲੀ ਵਾਰਿਸ’ ਕੌਣ? ਸੁਖ਼ਬੀਰ ਸਿੰਘ ਬਾਦਲ ਕਿ ਸੁਖ਼ਦੇਵ ਸਿੰਘ ਢੀਂਡਸਾ?

ਐੱਚ.ਐੱਸ.ਬਾਵਾ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨੀਂ ਐਨ.ਡੀ.ਏ. ਦੀ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਉਸ ਮੌਕੇ...